May 15, 2026, 2:49 pm
----------- Advertisement -----------
HomeNewsBreaking Newsਯੋਗਰਾਜ ਸਿੰਘ ਖ਼ਿਲਾਫ਼ ਦਰਜ ਐੱਫ.ਆਈ.ਆਰ.ਵਿਚ ਚੰਡੀਗੜ੍ਹ ਪੁਲਿਸ ਤੋਂ ਵੱਡੀ ਚੂਕ

ਯੋਗਰਾਜ ਸਿੰਘ ਖ਼ਿਲਾਫ਼ ਦਰਜ ਐੱਫ.ਆਈ.ਆਰ.ਵਿਚ ਚੰਡੀਗੜ੍ਹ ਪੁਲਿਸ ਤੋਂ ਵੱਡੀ ਚੂਕ

Published on

----------- Advertisement -----------

ਪੰਜਾਬੀ ਅਦਾਕਾਰ ਅਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਖ਼ਿਲਾਫ਼ ਥਾਣਾ ਸੈਕਟਰ-36 ਚੰਡੀਗੜ੍ਹ ਵਿਖੇ ਦਰਜ ਕੀਤੀ ਗਈ ਐੱਫ.ਆਈ.ਆਰ. ਵਿਚ ਚੰਡੀਗੜ੍ਹ ਪੁਲਿਸ ਵਲੋਂ ਇਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਐੱਫ.ਆਈ.ਆਰ. ਵਿਚ ਯੋਗਰਾਜ ਸਿੰਘ ਦਾ ਪਤਾ ‘ਪੀ.ਐਸ.ਡਬਲਯੂ.ਸੀ. ਸੈਕਟਰ-55 ਫ਼ੇਜ਼-1 ਐਸ.ਏ.ਐਸ. ਨਗਰ’ ਦਰਜ ਕੀਤਾ ਗਿਆ ਹੈ, ਜਦਕਿ ਇਹ ਪਤਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।

ਸੂਤਰਾਂ ਅਨੁਸਾਰ ਇਹ ਚੂਕ ਉਸ ਸਮੇਂ ਹੋਈ ਜਦੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਵਿਵਾਦਿਤ ਬਿਆਨ ਮਾਮਲੇ ਵਿਚ ਸਖ਼ਤ ਰੁੱਖ ਅਪਣਾਇਆ ਗਿਆ ਸੀ ਅਤੇ ਪੁਲਿਸ ਵਲੋਂ ਜਲਦਬਾਜ਼ੀ ਵਿਚ ਐੱਫ.ਆਈ.ਆਰ. ਦਰਜ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮਾਮਲੇ ਵਿਚ ਤੁਰੰਤ ਕਾਰਵਾਈ ਦਿਖਾਉਣ ਦੇ ਚੱਕਰ ਵਿਚ ਬਿਨ੍ਹਾਂ ਤਸਦੀਕ ਪਤੇ ਦੀ ਐਂਟਰੀ ਕਰ ਦਿੱਤੀ।

ਜ਼ਿਕਰਯੋਗ ਹੈ ਕਿ ਇਹ ਮਾਮਲਾ ਯੋਗਰਾਜ ਸਿੰਘ ਵਲੋਂ ਇਕ ਵੈੱਬ-ਸੀਰੀਜ਼ ਦੌਰਾਨ ਮਹਿਲਾਵਾਂ ਸੰਬੰਧੀ ਕੀਤੀ ਗਈ ਵਿਵਾਦਿਤ ਟਿੱਪਣੀ ਤੋਂ ਬਾਅਦ ਚਰਚਾ ਵਿਚ ਆਇਆ ਸੀ। ਸ਼ਿਕਾਇਤਕਰਤਾ ਐਡਵੋਕੇਟ ਉੱਜਵਲ ਭਸੀਨ, ਜ਼ਿਲ੍ਹਾ ਬਾਰ ਐਸੋਸੀਏਸ਼ਨ ਸੈਕਟਰ-43 ਚੰਡੀਗੜ੍ਹ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਵਲੋਂ ਬੀ.ਐਨ.ਐਸ. ਦੀ ਧਾਰਾ 79 ਅਤੇ ਆਈ.ਟੀ. ਐਕਟ ਦੀ ਧਾਰਾ 67-ਏ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਗਲਤੀ ਕਾਰਨ ਹੀ ਚੰਡੀਗੜ੍ਹ ਪੁਲਿਸ ਵਲੋਂ ਸ਼ਿਕਾਇਤਕਰਤਾ ਪੱਖ ਨੂੰ ਐੱਫ.ਆਈ.ਆਰ. ਦੀ ਕਾਪੀ ਮੁਹੱਈਆ ਕਰਵਾਉਣ ਵਿਚ ਦੇਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਐਡਵੋਕੇਟ ਉੱਜਵਲ ਭਸੀਨ ਵਲੋਂ ਕਾਪੀ ਹਾਸਲ ਕਰਨ ਲਈ ਕਈ ਵਾਰ ਸੰਪਰਕ ਕੀਤਾ ਗਿਆ, ਪਰੰਤੂ ਪੁਲਿਸ ਵਲੋਂ ਲੰਮੇ ਸਮੇਂ ਤੱਕ ਕਾਪੀ ਸਾਂਝੀ ਨਹੀਂ ਕੀਤੀ ਗਈ।

ਹਾਲਾਂਕਿ ਇਸ ਸੰਬੰਧੀ ਚੰਡੀਗੜ੍ਹ ਪੁਲਿਸ ਦੇ ਕਿਸੇ ਵੀ ਸੀਨੀਅਰ ਅਧਿਕਾਰੀ ਵਲੋਂ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਜਾਂ ਬਿਆਨ ਸਾਹਮਣੇ ਨਹੀਂ ਆਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਲੋਕਾਂ ਨੂੰ ਲੱਗਾ ਵੱਡਾ ਝਟਕਾ! ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 3 ਰੁਪਏ ਪ੍ਰਤੀ ਲੀਟਰ ਦਾ ਹੋਇਆ ਵਾਧਾ

ਇਰਾਨ-ਅਮਰੀਕਾ-ਇਜ਼ਰਾਈਲ (Iran-America-Israel) ਵਿਚਾਲੇ ਵਧ ਰਹੀ ਤਣਾਅ ਅਤੇ ਮੱਧ ਪੂਰਬੀ ਭੂ-ਰਾਜਨੀਤਿਕ ਅਸਥਿਰਤਾ ਕਾਰਨ ਭਾਰਤ ਵਿਚ...

ਹਲਵਾਰਾ ਹਵਾਈ ਅੱਡੇ ’ਤੇ ਉੱਤਰਿਆ ਏਅਰ ਇੰਡੀਆ ਦਾ ਪਹਿਲਾ ਜਹਾਜ਼

ਪੰਜਾਬ ਵਾਸੀਆਂ, ਖਾਸ ਕਰਕੇ ਲੁਧਿਆਣਾ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਹਲਵਾਰਾ ਅੰਤਰਰਾਸ਼ਟਰੀ ਹਵਾਈ...

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

*ਚੰਡੀਗੜ੍ਹ, 14 ਮਈ*:ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ...

ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਮੰਤਰੀ ਬਣੀ ਪ੍ਰੀਤ ਕੌਰ ਗਿੱਲ, ਪੰਜਾਬਣ ਨੇ ਰਚਿਆ ਇਤਿਹਾਸ

ਸਿੱਖ ਭਾਈਚਾਰੇ ਲਈ ਬਹੁਤ ਵੱਡੀ ਅਤੇ ਖੁਸ਼ੀ ਵਾਲੀ ਖ਼ਬਰ! ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ...