November 14, 2026, 4:11 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

Published on

----------- Advertisement -----------

*ਪੰਜਾਬ ਸਰਕਾਰ ਦੇਸ਼ ਦੀ ਸੇਵਾ ਵਿੱਚ ਭਾਰਤੀ ਫੌਜ ਨਾਲ ਪੂਰਾ ਸਹਿਯੋਗ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਰੱਖਿਆ ਚੁਣੌਤੀਆਂ ਅਤੇ ਐਮਰਜੈਂਸੀ ਨਾਲ ਨਜਿੱਠਣ ਲਈ ਮਜ਼ਬੂਤ ਸਿਵਲ-ਮਿਲਟਰੀ ਸਹਿਯੋਗ ਦੀ ਵਕਾਲਤ ਕੀਤੀ*

ਚੰਡੀਗੜ੍ਹ, 14 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ ‘ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।

ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ ‘ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ।

ਪੰਜਾਬ ਦੀ ਰਣਨੀਤਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਮਹੱਤਵਪੂਰਨ ਹੈ।” ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ।

ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ ‘ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।

ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

———

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...