November 15, 2026, 4:10 am
----------- Advertisement -----------
HomeNewsBreaking Newsਹਲਵਾਰਾ ਹਵਾਈ ਅੱਡੇ ’ਤੇ ਉੱਤਰਿਆ ਏਅਰ ਇੰਡੀਆ ਦਾ ਪਹਿਲਾ ਜਹਾਜ਼

ਹਲਵਾਰਾ ਹਵਾਈ ਅੱਡੇ ’ਤੇ ਉੱਤਰਿਆ ਏਅਰ ਇੰਡੀਆ ਦਾ ਪਹਿਲਾ ਜਹਾਜ਼

Published on

----------- Advertisement -----------

ਪੰਜਾਬ ਵਾਸੀਆਂ, ਖਾਸ ਕਰਕੇ ਲੁਧਿਆਣਾ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਅੱਜ ਔਪਰੇਸ਼ਨਲ ਹੋ ਗਿਆ ਹੈ। ਪਹਿਲੀ ਉਡਾਣ ਸਵੇਰੇ 7:05 ਵਜੇ ਦਿੱਲੀ ਤੋਂ ਲੁਧਿਆਣਾ ਹਲਵਾਰਾ ਹਵਾਈ ਅੱਡੇ ’ਤੇ ਉਤਰੀ। ਲੁਧਿਆਣਾ ਤੋਂ ਦਿੱਲੀ ਲਈ ਅਗਲੀ ਉਡਾਣ ਸਵੇਰੇ 7:55 ਵਜੇ ਰਵਾਨਾ ਹੋਵੇਗੀ।

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਯਾਤਰੀਆਂ ਨਾਲ ਆਏ ਲੁਧਿਆਣਾ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਲਗਭਗ 60 ਯਾਤਰੀਆਂ ਨਾਲ ਏਅਰ ਇੰਡੀਆ ਦੀ ਇਸ ਪਹਿਲੀ ਉਡਾਣ ਰਾਹੀਂ ਲੁਧਿਆਣਾ ਪਹੁੰਚੇ। ਏਅਰ ਇੰਡੀਆ ਲੁਧਿਆਣਾ-ਹਲਵਾਰਾ ਤੋਂ ਰੋਜ਼ਾਨਾ ਦੋ ਉਡਾਣਾਂ ਚਲਾਵੇਗੀ। ਲੁਧਿਆਣਾ ਤੋਂ ਦਿੱਲੀ ਤੱਕ ਉਡਾਣ ਵਿੱਚ 1 ਘੰਟਾ 15 ਮਿੰਟ ਲੱਗਣਗੇ। ਯਾਤਰੀਆਂ ਨੂੰ ਉਡਾਣ ਤੋਂ ਘੱਟੋ-ਘੱਟ 90 ਮਿੰਟ ਪਹਿਲਾਂ ਹਵਾਈ ਅੱਡੇ ’ਤੇ ਪਹੁੰਚਣਾ ਚਾਹੀਦਾ ਹੈ ਅਤੇ ਟਰਮੀਨਲ ਉਡਾਣ ਤੋਂ ਇੱਕ ਘੰਟਾ ਪਹਿਲਾਂ ਬੰਦ ਹੋ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਫਰਵਰੀ 2026 ਨੂੰ ਜਲੰਧਰ ਤੋਂ ਵਰਚੁਅਲੀ ਇਸ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ, ਰਵਨੀਤ ਸਿੰਘ ਬਿੱਟੂ ਅਤੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਮੌਜੂਦ ਸਨ।

ਪੰਜਾਬ ਵਿੱਚ ਇਸ ਤੋਂ ਪਹਿਲਾਂ ਛੇ ਹਵਾਈ ਅੱਡੇ ਚਾਲੂ ਸਨ – ਅੰਮ੍ਰਿਤਸਰ, ਮੋਹਾਲੀ, ਆਦਮਪੁਰ, ਬਠਿੰਡਾ, ਪਠਾਨਕੋਟ ਅਤੇ ਸਾਹਨੇਵਾਲ (ਲੁਧਿਆਣਾ)। ਹਲਵਾਰਾ ਹਵਾਈ ਅੱਡਾ ਖੁੱਲ੍ਹਣ ਨਾਲ ਸਾਹਨੇਵਾਲ ਹਵਾਈ ਅੱਡਾ ਬੰਦ ਹੋ ਜਾਵੇਗਾ ਅਤੇ ਉਸ ਦਾ ਸਾਰਾ ਸਟਾਫ ਹਲਵਾਰਾ ਤਬਦੀਲ ਕਰ ਦਿੱਤਾ ਗਿਆ ਹੈ। ਏਅਰ ਇੰਡੀਆ ਨੇ ਵੀ ਆਪਣਾ ਸਟਾਫ ਤਾਇਨਾਤ ਕਰ ਦਿੱਤਾ ਹੈ।

ਉਡਾਣਾਂ ਦਾ ਸਮਾਂ-ਸਾਰਣੀ:

ਦਿੱਲੀ ਤੋਂ ਪਹਿਲੀ ਉਡਾਣ: ਸਵੇਰੇ 5:55 ਵਜੇ (ਲੁਧਿਆਣਾ ਪਹੁੰਚ 7:05 ਵਜੇ)

ਲੁਧਿਆਣਾ ਤੋਂ ਵਾਪਸੀ: 7:55 ਵਜੇ (ਦਿੱਲੀ ਪਹੁੰਚ 9:10 ਵਜੇ)

ਦੂਜੀ ਉਡਾਣ: ਦਿੱਲੀ ਤੋਂ ਦੁਪਹਿਰ 12:55 ਵਜੇ (ਲੁਧਿਆਣਾ 2:10 ਵਜੇ), ਵਾਪਸੀ 2:40 ਵਜੇ (ਦਿੱਲੀ 3:55 ਵਜੇ)

ਕਿਰਾਏ

ਇਕਾਨਮੀ ਕਲਾਸ ਵਿੱਚ ਲੁਧਿਆਣਾ-ਦਿੱਲੀ ਦਾ ਕਿਰਾਇਆ 4,000 ਤੋਂ 5,000 ਰੁਪਏ ਤੱਕ ਰਹੇਗਾ। ਅਗਾਊਂ ਬੁਕਿੰਗ ਕਰਵਾਉਣ ’ਤੇ ਘੱਟ ਤੋਂ ਘੱਟ 4,000 ਰੁਪਏ ਵਿੱਚ ਟਿਕਟ ਮਿਲ ਸਕਦੀ ਹੈ। ਸਾਮਾਨ ਵਧਣ ’ਤੇ ਕਿਰਾਇਆ ਵਧ ਸਕਦਾ ਹੈ।

ਸਮਾਂ ਅਤੇ ਪੈਸੇ ਦੀ ਬਚਤ

ਲੁਧਿਆਣਾ ਤੋਂ ਦਿੱਲੀ ਤੱਕ ਕਾਰ ਜਾਂ ਬੱਸ ਰਾਹੀਂ ਘੱਟੋ-ਘੱਟ 6 ਘੰਟੇ ਲੱਗਦੇ ਹਨ, ਜਦਕਿ ਹਵਾਈ ਯਾਤਰਾ ਵਿੱਚ ਉਡਾਣ ਸਮੇਂ ਸਮੇਤ ਲਗਭਗ 3.5 ਘੰਟੇ ਲੱਗਣਗੇ। ਇਸ ਨਾਲ ਉੱਦਮੀਆਂ ਅਤੇ ਯਾਤਰੀਆਂ ਨੂੰ ਬਹੁਤ ਫਾਇਦਾ ਹੋਵੇਗਾ।

ਹਵਾਈ ਅੱਡੇ ਦੀ 51 ਫੀਸਦੀ ਹਿੱਸੇਦਾਰੀ ਏਅਰਪੋਰਟ ਅਥਾਰਟੀ ਆਫ ਇੰਡੀਆ (AAI) ਅਤੇ 49 ਫੀਸਦੀ ਹਿੱਸੇਦਾਰੀ ਪੰਜਾਬ ਸਰਕਾਰ ਦੀ ਹੈ। ਇਹ ਗਲਾਡਾ ਅਤੇ ਏਏਆਈ ਵਿਚਕਾਰ ਸਾਂਝਾ ਉੱਦਮ ਹੈ। ਲੁਧਿਆਣਾ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (LIAL) ਇਸ ਨੂੰ ਚਲਾਏਗੀ। ਇਸਦੇ ਬੋਰਡ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀ ਅਤੇ ਏਏਆਈ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਹਲਵਾਰਾ ਹਵਾਈ ਅੱਡਾ ਲੁਧਿਆਣਾ ਅਤੇ ਆਸ-ਪਾਸ ਦੇ ਖੇਤਰ ਲਈ ਆਰਥਿਕ ਵਿਕਾਸ ਅਤੇ ਤੇਜ਼ ਯਾਤਰਾ ਦਾ ਨਵਾਂ ਰਾਹ ਖੋਲ੍ਹੇਗਾ। ਇਸ ਨਾਲ ਪੰਜਾਬ ਦੀ ਕਨੈਕਟਿਵਿਟੀ ਮਜ਼ਬੂਤ ਹੋਵੇਗੀ ਅਤੇ ਲੋਕਾਂ ਨੂੰ ਆਧੁਨਿਕ ਹਵਾਬਾਜ਼ੀ ਸੇਵਾਵਾਂ ਮਿਲਣਗੀਆਂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...