November 15, 2026, 4:11 am
----------- Advertisement -----------
HomeNewsBreaking Newsਆਮ ਲੋਕਾਂ ਨੂੰ ਲੱਗਾ ਵੱਡਾ ਝਟਕਾ! ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ...

ਆਮ ਲੋਕਾਂ ਨੂੰ ਲੱਗਾ ਵੱਡਾ ਝਟਕਾ! ਦੇਸ਼ ਭਰ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ 3 ਰੁਪਏ ਪ੍ਰਤੀ ਲੀਟਰ ਦਾ ਹੋਇਆ ਵਾਧਾ

Published on

----------- Advertisement -----------

ਇਰਾਨ-ਅਮਰੀਕਾ-ਇਜ਼ਰਾਈਲ (Iran-America-Israel) ਵਿਚਾਲੇ ਵਧ ਰਹੀ ਤਣਾਅ ਅਤੇ ਮੱਧ ਪੂਰਬੀ ਭੂ-ਰਾਜਨੀਤਿਕ ਅਸਥਿਰਤਾ ਕਾਰਨ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਵਿਚ ਵੱਡਾ ਵਾਧਾ ਹੋਇਆ ਹੈ। ਪੈਟਰੋਲ 94.77 ਰੁਪਏ ਤੋਂ ਵਧ ਕੇ 97.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.67 ਰੁਪਏ ਤੋਂ ਵਧ ਕੇ 90.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤਰ੍ਹਾਂ ਪੈਟਰੋਲ 3.14 ਰੁਪਏ ਤੇ ਡੀਜ਼ਲ 3.11 ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।

ਇਹ ਵਾਧਾ ਲਗਭਗ ਦੋ ਸਾਲਾਂ ਬਾਅਦ ਹੋਇਆ ਹੈ।ਇਸ ਵਾਧੇ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ’ਤੇ ਪੈ ਰਿਹਾ ਹੈ। ਭਾਰਤ ਆਪਣੀਆਂ ਤੇਲ ਲੋੜਾਂ ਦਾ ਵੱਡਾ ਹਿੱਸਾ ਆਯਾਤ ਕਰਦਾ ਹੈ, ਇਸ ਲਈ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਘਰੇਲੂ ਬਾਜ਼ਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਆਵਾਜਾਈ ਮਹਿੰਗੀ ਹੋਣ ਕਾਰਨ ਸਬਜ਼ੀਆਂ, ਕਰਿਆਨੇ, ਦੁੱਧ ਅਤੇ ਰੋਜ਼ਾਨਾ ਲੋੜਾਂ ਦੀਆਂ ਕੀਮਤਾਂ ਵੀ ਵਧਣ ਦੀ ਸੰਭਾਵਨਾ ਹੈ।

ਮੱਧ ਵਰਗ ਅਤੇ ਗਰੀਬ ਵਰਗ ਇਸ ਮਹਿੰਗਾਈ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ।ਇਸ ਤੋਂ ਇਲਾਵਾ ਵੱਡੇ ਸ਼ਹਿਰਾਂ ਵਿਚ ਸੀਐਨਜੀ ਵੀ 2 ਰੁਪਏ ਪ੍ਰਤੀ ਕਿਲੋ ਮਹਿੰਗਾ ਹੋ ਗਿਆ ਹੈ। ਦਿੱਲੀ ਵਿਚ ਹੁਣ ਇੱਕ ਕਿਲੋ ਸੀਐਨਜੀ ਲਈ 79.09 ਰੁਪਏ ਖਰਚ ਕਰਨੇ ਪੈਣਗੇ।

ਇਹ ਵਾਧਾ ਸਿਰਫ਼ ਘਰੇਲੂ ਟੈਕਸਾਂ ਜਾਂ ਨੀਤੀਆਂ ਕਾਰਨ ਨਹੀਂ, ਸਗੋਂ ਵਿਸ਼ਵਵਿਆਪੀ ਤੇਲ ਸਪਲਾਈ ਦੀ ਅਨਿਸ਼ਚਿਤਤਾ ਅਤੇ ਯੁੱਧੀ ਤਣਾਅ ਕਾਰਨ ਹੋਇਆ ਹੈ। ਇਸ ਨਾਲ ਲੋਕਾਂ ਵਿਚ ਚਿੰਤਾ ਵਧ ਗਈ ਹੈ ਕਿਉਂਕਿ ਮਹਿੰਗਾਈ ਉਨ੍ਹਾਂ ਲੋਕਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਂਦੀ ਹੈ ਜਿਨ੍ਹਾਂ ਦੀ ਆਮਦਨ ਸੀਮਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...