May 19, 2026, 10:09 pm
----------- Advertisement -----------
HomeNewsBreaking Newsਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ...

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ

Published on

----------- Advertisement -----------

ਚੰਡੀਗੜ੍ਹ, 19 ਮਈ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ ‘ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ।

ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼ਿਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ‘ਤੇ ਸਿਰਫ਼ ਸਿਆਸਤ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂੰਨ ਦੇ ਆਉਣ ਨਾਲ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਹੋਵੇਗਾ ਅਤੇ ਪੰਜਾਬ ਦੀ ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਬਰਕਰਾਰ ਰਹੇਗੀ।

ਦੂਜੇ ਪਾਸੇ ਓਐਸਡੀ ਘੁੰਮਣ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਕੀਤੂ ਗਰੇਵਾਲ, ਸਾਬਕਾ ਮਹਿਲਾ ਪ੍ਰਧਾਨ ਪੰਜਾਬ ਕਾਂਗਰਸ ਅਤੇ ਮੈਂਬਰ ਮਹਿਲਾ ਤੇ ਬਾਲ ਭਲਾਈ (ਸਾਂਸਦ ਚੋਣ ਇੰਚਾਰਜ ਜੰਮੂ-ਕਸ਼ਮੀਰ), ਸਤਪਾਲ ਸਿੰਘ – ਸਾਬਕਾ ਚੇਅਰਮੈਨ ਪੁੰਗਰੇਨ, ਕਮਲਦੀਪ ਸਿੰਘ ਰਾਣਾ ਵਰਕਾ, ਜਨਰਲ ਸਕੱਤਰ ਪੰਜਾਬ ਕਾਂਗਰਸ, ਸਮਨਦੀਪ ਕੌਰ, ਪ੍ਰਧਾਨ ਮਹਿਲਾ ਸੈੱਲ ਕਾਂਗਰਸ ਮਲੋਟ, ਹਰਦੇਵ ਸਿੰਘ, ਸਾਬਕਾ ਚੇਅਰਮੈਨ ਬਲਾਕ ਸੰਮਤੀ (ਬੀ.ਸੀ. ਵਿੰਗ ਇੰਚਾਰਜ ਅਟਾਰੀ), ਚਰਨਜੀਤ ਕੌਰ ਬਲਾਕ ਸੰਮਤੀ ਮੈਂਬਰ,।ਗੁਰਮੇਲ ਸਿੰਘ, ਜਨਰਲ ਸਕੱਤਰ ਦਿਹਾਤੀ, ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਤਲਵੰਡੀ ਸਾਬੋ, ਹਰਦੇਵ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ, ਜਸਕਰਨ ਸਿੰਘ ਜਥਵਾਲ, ਸਾਬਕਾ ਜਨਰਲ ਸਕੱਤਰ ਕਾਂਗਰਸ,ਵਸ਼ਨ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ,ਪਿੰਡ ਗੁਰੂਨਾਨਕਪੁਰਾ, ਬਿਆਸ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਚੰਡੀਗੜ੍ਹ; 19 ਮਈ 2026:ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ...

ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ, ‘ਖ਼ਤਰਨਾਕ ਕੁੱਤਿਆਂ ਨੂੰ ਲਗਾ ਦਿੱਤੇ ਜਾਣ ਮੌਤ ਦੇ ਟੀਕੇ’

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਖ਼ਤਰਨਾਕ ਅਤੇ ਬਿਮਾਰ ਕੁੱਤਿਆਂ ਨੂੰ ਟੀਕੇ ਲਗਾ...

Punjab ਦੀ ਇਸ ਮਸ਼ਹੂਰ ਗਾਇਕਾ ਦੀ ਨੀਲੋਂ ਨਹਿਰ ’ਚੋਂ ਮਿਲੀ ਲਾਸ਼, 15 ਦਿਨ ਪਹਿਲਾਂ ਹੀ ਕੀਤਾ ਗਿਆ ਸੀ ਅਗਵਾ

ਲੁਧਿਆਣਾ ’ਚ ਪਿਛਲੇ ਛੇ ਦਿਨ ਪਹਿਲਾਂ ਗੰਨ ਪੁਆਇੰਟ ’ਤੇ ਅਗਵਾ ਹੋਈ ਪੰਜਾਬੀ ਗਾਇਕਾ ਇੰਦਰ...

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

*ਪਟਨਾ, 18 ਮਈ, 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ...

ਗੁਰੂ ਰਵਿਦਾਸ ਜੀ ਦੇ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ

*ਲੁਧਿਆਣਾ, 18 ਮਈ , 2026*ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼...

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਨਾ, 18 ਮਈ:ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ 'ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ...

 ’ਸਾਇਲੈਂਟ ਕਿਲਰ’ ਹਾਈਪਰਟੈਨਸ਼ਨ ਖ਼ਿਲਾਫ਼ ਪੰਜਾਬ ਦੀ ਲੜਾਈ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਕੈਸ਼ਲੈੱਸ ਇਲਾਜ ’ਤੇ ਜ਼ੋਰ

*ਚੰਡੀਗੜ੍ਹ, 17 ਮਈ , 2026*:ਜਦੋਂ ਸੰਸਾਰ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾ ਰਿਹਾ ਹੈ, ਉਸ ਵੇਲੇ...

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

*ਚੰਡੀਗੜ੍ਹ, 17 ਮਈ , 2026*ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ...

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਚੰਡੀਗੜ੍ਹ/ਗੁਰਦਾਸਪੁਰ, 17 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ...