November 14, 2026, 4:19 pm
----------- Advertisement -----------
HomeNewsBreaking News• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

Published on

----------- Advertisement -----------

 *ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੇ ਨੀਤੀ ਆਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬਿਆਂ ਵਿੱਚ ਸ਼ੁਮਾਰ ਹੋਣ ਤੋਂ ਮਹਿਜ਼ ਦੋ ਹਫ਼ਤਿਆਂ ਬਾਅਦ ਹੀ ਪੀ.ਜੀ.ਆਈ. ਵਿੱਚ ਇਹ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸ ਸ਼ਾਨਦਾਰ ਪ੍ਰਾਪਤੀ ਬਾਰੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਪ੍ਰਚੇਸ਼ਟਾ-ਗ੍ਰੇਡ 1 (51 ਫ਼ੀਸਦ ਤੋਂ 60 ਫ਼ੀਸਦ ਵਿਚਕਾਰ ਸਕੋਰ) ਹਾਸਲ ਕੀਤਾ ਹੈ। ਪੰਜਾਬ ਦੇ ਨਾਲ ਇਹ ਪ੍ਰਾਪਤੀ ਮਹਿਜ਼ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਹਾਸਲ ਕੀਤੀ ਹੈ। ਸੂਬੇ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜ ਦਿੱਤਾ ਹੈ ਅਤੇ ਇਹਨਾਂ ਸਾਰੇ ਸੂਬਿਆਂ ਨੂੰ ਪ੍ਰਚੇਸ਼ਟਾ- ਗ੍ਰੇਡ 2 ਵਿੱਚ ਰੱਖਿਆ ਗਿਆ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੀਜੀਆਈ 2.0 ਦਰਜਾ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਛੇ ਖੇਤਰਾਂ ਵਿੱਚ ਉਨ੍ਹਾਂ ਦੀ ਸੰਯੁਕਤ ਕਾਰਗੁਜ਼ਾਰੀ ਦੇ ਆਧਾਰ ‘ਤੇ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ, ਪਹੁੰਚ, ਬੁਨਿਆਦੀ ਢਾਂਚਾ ਅਤੇ ਸਹੂਲਤਾਂ, ਸਮਾਨਤਾ, ਪ੍ਰਸ਼ਾਸਨਿਕ ਪ੍ਰਕਿਰਿਆ ਅਤੇ ਅਧਿਆਪਕ ਸਿੱਖਿਆ ਅਤੇ ਸਿਖਲਾਈ ਸ਼ਾਮਲ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਨੇ 150.4 ਦੇ ਪ੍ਰਭਾਵਸ਼ਾਲੀ ਸਕੋਰ ਨਾਲ ਸਭ ਤੋਂ ਮਹੱਤਵਪੂਰਨ ਖੇਤਰ ਸਿੱਖਣ ਦੇ ਨਤੀਜੇ ਅਤੇ ਗੁਣਵੱਤਾ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਲਈ ਭਾਸ਼ਾ, ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਵਿੱਚ ਵਿਦਿਆਰਥੀਆਂ ਦੀ ਮੁਹਾਰਤ ਦਾ ਮੁਲਾਂਕਣ ਕੀਤਾ ਜਾਂਦਾ ਹੈ ਅਤੇ ਇਹ ਵਿਦਿਅਕ ਗੁਣਵੱਤਾ ਦੇ ਮੁਲਾਂਕਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਪਦੰਡ ਹੈ।

ਜ਼ਿਲ੍ਹਿਆਂ ਲਈ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ-ਡੀ) 2024-25 ਵਿੱਚ, ਬਰਨਾਲਾ ਨੇ 461 ਦੇ ਸਕੋਰ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਵੱਕਾਰੀ ਉੱਤਮ-2 ਗ੍ਰੇਡ ਹਾਸਲ ਕੀਤਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ, ਐਸਬੀਐਸ ਨਗਰ (ਨਵਾਂਸ਼ਹਿਰ), ਹੁਸ਼ਿਆਰਪੁਰ, ਸੰਗਰੂਰ, ਤਰਨ ਤਾਰਨ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦਾ ਨਾਂ ਸ਼ਾਮਲ ਹੈ। ਇਸ ਨਾਲ ਸਾਬਤ ਹੁੰਦਾ ਹੈ ਕਿ ਸਾਰੇ ਜ਼ਿਲ੍ਹਿਆਂ ਵਿੱਚ ਕਲਾਸਰੂਮਾਂ ‘ਚ ਉੱਤਮਤਾ ਨੂੰ ਯਕੀਨੀ ਬਣਾਇਆ ਗਿਆ ਹੈ। ਪੀਜੀਆਈ-ਡੀ ਤਹਿਤ ਜ਼ਿਲ੍ਹਿਆਂ ਨੂੰ ਛੇ ਮੁੱਖ ਖੇਤਰਾਂ ਵਿੱਚ ਦਰਜਾ ਦਿੱਤਾ ਜਾਂਦਾ ਹੈ ਜਿਹਨਾਂ ਵਿੱਚ ਨਤੀਜੇ, ਪ੍ਰਭਾਵਸ਼ਾਲੀ ਕਲਾਸਰੂਮ ਇੰਟਰੈਕਸ਼ਨ, ਬੁਨਿਆਦੀ ਢਾਂਚਾ ਸਹੂਲਤਾਂ ਅਤੇ ਵਿਦਿਆਰਥੀਆਂ ਦੇ ਅਧਿਕਾਰ, ਸਕੂਲ ਸੁਰੱਖਿਆ ਅਤੇ ਬਾਲ ਸੁਰੱਖਿਆ, ਡਿਜੀਟਲ ਸਿਖਲਾਈ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਸ਼ਾਮਲ ਹਨ।

ਇਸ ਪ੍ਰਾਪਤੀ ਲਈ ਮਿਹਨਤੀ ਅਤੇ ਸਮਰਪਿਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਤੁਹਾਡੀ ਜਿੱਤ ਹੈ। ਤੁਹਾਡੇ ਸਾਂਝੇ ਯਤਨਾਂ ਸਦਕਾ ਸਿੱਖਿਆ ਕ੍ਰਾਂਤੀ ਇੱਕ ਸੋਚ ਤੋਂ ਹਕੀਕਤ ਬਣ ਗਈ ਹੈ। ਦੇਸ਼ ਭਰ ਵਿੱਚ ਸਿੱਖਣ ਦੇ ਨਤੀਜਿਆਂ ਦੇ ਖੇਤਰ ਵਿੱਚ ਸਿਖਰ ‘ਤੇ ਹੋਣਾ ਦਰਸਾਉਂਦਾ ਹੈ ਕਿ ਸਿੱਖਿਆ ਨੂੰ ਰੱਟਣ ਦੀ ਬਜਾਏ ਸਮਝਣ ਨੂੰ ਦਿੱਤੀ ਜਾ ਰਹੀ ਤਰਜੀਹ ਨਾਲ ਇਹ ਨਤੀਜੇ ਹਾਸਲ ਕੀਤੇ ਗਏ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਪੁਰਾਣੀ ਰਿਵਾਇਤ ਨੂੰ ਖਤਮ ਕਰ ਦਿੱਤਾ ਹੈ। ਕੇਰਲਾ, ਦਿੱਲੀ ਅਤੇ ਮਹਾਰਾਸ਼ਟਰ ਨੂੰ ਪਛਾੜਨਾ ਹਰ ਪੰਜਾਬੀ ਲਈ ਮਾਣ ਵਾਲੀ ਗੱਲ ਹੈ। ਪੰਜਾਬ ਦੇ ਸਰਕਾਰੀ ਸਕੂਲ ਪੂਰੇ ਦੇਸ਼ ਲਈ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। ਅਸੀਂ ਸਿਰਫ਼ ਸਕੂਲ ਨਹੀਂ ਬਣਾ ਰਹੇ ਹਾਂ। ਅਸੀਂ ਅਜਿਹਾ ਪੰਜਾਬ ਸਿਰਜ ਰਹੇ ਹਾਂ ਜੋ ਭਵਿੱਖ ਲਈ ਪੂਰੀ ਤਰ੍ਹਾਂ ਤਿਆਰ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...