September 23, 2026, 7:47 am
----------- Advertisement -----------
HomeNewsBreaking Newsਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ...

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

Published on

----------- Advertisement -----------

ਨਵੀਂ ਦਿੱਲੀ / ਲੁਧਿਆਣਾ 20 ਮਈ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਪੱਖ ਵਿੱਚ ਇੱਕ ਬੇਮਿਸਾਲ ਸਰਕਾਰ ਪੱਖੀ ਲਹਿਰ (ਪ੍ਰੋ-ਇਨਕੰਬੈਂਸੀ) ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਲੋਕ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਚਰਚਾ ਕਰ ਰਹੇ ਹਨ। ਮੁਫ਼ਤ ਬਿਜਲੀ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, 10 ਲੱਖ ਰੁਪਏ ਦੇ ਸਿਹਤ ਬੀਮੇ, ਬਿਹਤਰ ਸੜਕਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਰਗੀਆਂ ਵੱਡੀਆਂ ਭਲਾਈ ਅਤੇ ਵਿਕਾਸ ਯੋਜਨਾਵਾਂ ਦਾ ਹਵਾਲਾ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕਰਕੇ ਦਿਖਾਇਆ ਹੈ ਜਿੰਨਾ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਨਹੀਂ ਕਰ ਸਕੀਆਂ।

2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੀਆਂ ਸੰਭਾਵਨਾਵਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਵਿੱਚ ਚਾਰ ਸਾਲ ਪੂਰੇ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਖ਼ਿਲਾਫ਼ ਕੋਈ ਐਂਟੀ-ਇਨਕੰਬੈਂਸੀ ਨਹੀਂ ਹੈ, ਸਗੋਂ ਲੋਕਾਂ ਵਿੱਚ ਮਜ਼ਬੂਤ ਸਰਕਾਰ ਪੱਖੀ ਭਾਵਨਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਿੱਥੇ ਸਰਕਾਰ ਜਨਤਕ ਭਲਾਈ ਅਤੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਕੋਲ ਜਨਤਾ ਨਾਲ ਜੁੜਿਆ ਕੋਈ ਮੁੱਦਾ ਨਹੀਂ ਬਚਿਆ, ਸਿਵਾਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾ ਕੇ ਗਾਲ੍ਹਾਂ ਕੱਢਣ ਅਤੇ ਨਿੱਜੀ ਹਮਲੇ ਕਰਨ ਦੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਹਨ। ਇਨ੍ਹਾਂ ਬੇਮਿਸਾਲ ਪਹਿਲਕਦਮੀਆਂ ਕਾਰਨ ‘ਆਪ’ ਵਿੱਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ ਅਤੇ ਪਾਰਟੀ ਪਹਿਲਾਂ ਨਾਲੋਂ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਪਰਤਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਮਾਹੌਲ ਹੈ ਅਤੇ 2027 ਵਿੱਚ ‘ਆਪ’ ਆਪਣਾ ਪਿਛਲਾ ਰਿਕਾਰਡ ਤੋੜੇਗੀ।

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਅਤੇ ਸੂਝਵਾਨ ਲੋਕ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕਰ ਰਹੇ ਹਨ। ਮੁਫ਼ਤ ਬਿਜਲੀ ਤੋਂ ਲੈ ਕੇ ਨਹਿਰੀ ਪਾਣੀ ਰਾਹੀਂ ਸਿੰਚਾਈ ਸਹੂਲਤਾਂ ਤੱਕ, 10 ਲੱਖ ਰੁਪਏ ਦੇ ਸਿਹਤ ਬੀਮੇ ਤੋਂ ਲੈ ਕੇ ਬਿਹਤਰ ਸੜਕਾਂ ਤੱਕ, ਸਮਾਜ ਦਾ ਹਰ ਵਰਗ ਲਾਭ ਉਠਾ ਰਿਹਾ ਹੈ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਹਰ ਪਿੰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਮਾਵਾਂ-ਧੀਆਂ ਸਤਕਾਰ ਯੋਜਨਾ ਤਹਿਤ ਔਰਤਾਂ ਨੂੰ ਜਲਦੀ ਹੀ 1,000 ਤੋਂ 1500 ਰੁਪਏ ਮਿਲਣੇ ਵੀ ਸ਼ੁਰੂ ਹੋ ਜਾਣਗੇ।

ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੀ ਮੋਹਰੀ ਬਣ ਕੇ ਉਭਰੀ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। “ਇਹ ਰਿਕਾਰਡ ‘ਤੇ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ ਓਨਾ ਕੰਮ ਕੀਤਾ ਹੈ ਜਿੰਨਾ ਪਿਛਲੀਆਂ ਸਰਕਾਰਾਂ ਪਿਛਲੇ 75 ਸਾਲਾਂ ਵਿੱਚ ਵੀ ਨਹੀਂ ਕਰ ਸਕੀਆਂ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਜਨਤਕ ਭਲਾਈ ਨਾਲ ਜੁੜਿਆ ਕੋਈ ਮੁੱਦਾ ਨਹੀਂ ਬਚਿਆ। ਵਿਰੋਧੀ ਪਾਰਟੀਆਂ ਕੋਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਕੁਝ ਨਹੀਂ ਬਚਿਆ। ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਕੇ ਮੂੰਹ ਤੋੜਵਾਂ ਜਵਾਬ ਦੇਣਗੇ।

ਐਕਸ ‘ਤੇ ਪੋਸਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਲਿਖਿਆ: “ਪੰਜਾਬ ਦੇ ਕੋਨੇ-ਕੋਨੇ ਵਿੱਚ ਸਾਡੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਚਰਚਾ ਹੈ.. 4 ਸਾਲਾਂ ਬਾਅਦ ਵੀ ਸਰਕਾਰ ਪ੍ਰਤੀ ਕੋਈ ਨਾਰਾਜ਼ਗੀ ਨਹੀਂ ਹੈ, ਸਗੋਂ ਸਰਕਾਰ ਦੇ ਪੱਖ ਵਿੱਚ ਲਹਿਰ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਸ਼ਾਨਦਾਰ ਪ੍ਰਦਰਸ਼ਨ ਕਰੇਗੀ।”

ਉਨ੍ਹਾਂ ਅੱਗੇ ਕਿਹਾ, “ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਂ ਮਹਾਨ ਸ਼ਹੀਦਾਂ ਅਤੇ ਸ਼ਖਸੀਅਤਾਂ ਦੇ ਨਾਂ ‘ਤੇ ਰੱਖਣਾ ਸਾਡੀ ਸਰਕਾਰ ਦੀ ਅਹਿਮ ਪਹਿਲਕਦਮੀ ਰਹੀ ਹੈ। ਆਦਮਪੁਰ ਹਵਾਈ ਅੱਡੇ ਦਾ ਨਾਂ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ‘ਤੇ ਰੱਖਿਆ ਗਿਆ ਹੈ।”

ਹਵਾਬਾਜ਼ੀ ਸਿਖਲਾਈ ਸੰਸਥਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਨੌਜਵਾਨ ਪਾਇਲਟਾਂ ਨੂੰ ਸਿਖਲਾਈ ਦੇਣ ਲਈ ਸਾਹਨੇਵਾਲ ਹਵਾਈ ਅੱਡੇ ਦੀ ਇਮਾਰਤ ਦੀ ਵਰਤੋਂ ਸਬੰਧੀ ਵੀ ਠੋਸ ਯਤਨ ਕੀਤੇ ਜਾਣਗੇ। ਨੌਜਵਾਨਾਂ ਨੂੰ ਪਹਿਲਾਂ ਹੀ ਕਿਫਾਇਤੀ ਦਰਾਂ ‘ਤੇ ਹਵਾਬਾਜ਼ੀ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਨਤਕ ਹਿੱਤ ਵਿੱਚ ਹਲਵਾਰਾ ਹਵਾਈ ਅੱਡੇ ਤੋਂ ਉਡਾਣ ਦੇ ਸਮੇਂ ਨੂੰ ਬਦਲਣ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ।”

ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਹਿੱਤਾਂ ਦੀ ਰਾਖੀ ਅਤੇ ਇਸ ਦੀ ਨਿਰੰਤਰ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...