May 21, 2026, 10:01 pm
----------- Advertisement -----------
HomeNewsBreaking Newsਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ*

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ*

Published on

----------- Advertisement -----------

ਚੰਡੀਗੜ੍ਹ, 20 ਮਈ:ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ ‘ਆਪ’ ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਸੰਦੀਪ ਲੁੱਧੜ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ। ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਜੀ ਨੇ ਅੱਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।

ਖੇਡ ਮੈਦਾਨਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿੱਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਈਏ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੰਦੀਪ ਲੁੱਧੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਨਵੀਂ ਦਿੱਲੀ/ਪੰਜਾਬ, 20 ਮਈ:ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ...

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ / ਲੁਧਿਆਣਾ 20 ਮਈ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ...

ਰੈਗੁਲਰ ਉਡਾਣਾਂ ਸ਼਼ੁਰੂ ਹੋਣ ਨਾਲ ਜਨਤਾ ਨੂੰ ਸਹੂਲਤ ਦੇ ਨਾਲ-ਨਾਲ ਪੰਜਾਬ ਵਿੱਚ ਨਿਵੇਸ਼ ਵੀ ਵਧੇਗਾ: ਭਗਵੰਤ ਸਿੰਘ ਮਾਨ

ਹਲਵਾਰਾ, 20 ਮਈ, 2026:ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ...

ਰਵਨੀਤ ਬਿੱਟੂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਆਈ.ਐੱਸ.ਆਈ. ਦਾ ਏਜੰਟ

ਰਵਨੀਤ ਬਿੱਟੂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਈ.ਐੱਸ.ਆਈ. ਦਾ ਏਜੰਟ ਦੱਸਿਆ ਹੈ।...

ਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਧਮਕੀ

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਧਮਾਕੇ ਦੀ ਗੰਭੀਰ ਧਮਕੀ ਮਿਲੀ ਹੈ।...

• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

 *ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ...