May 22, 2026, 10:01 pm
----------- Advertisement -----------
HomeNewsBreaking Newsਕਾਨੂੰਨ ਤੋਂ ਉੱਪਰ ਕੋਈ ਨਹੀਂ, ਹਾਈਕੋਰਟ ਦੇ ਫੈਸਲੇ ਨੇ ਸੁਖਪਾਲ ਸਿੰਘ ਖਹਿਰਾ...

ਕਾਨੂੰਨ ਤੋਂ ਉੱਪਰ ਕੋਈ ਨਹੀਂ, ਹਾਈਕੋਰਟ ਦੇ ਫੈਸਲੇ ਨੇ ਸੁਖਪਾਲ ਸਿੰਘ ਖਹਿਰਾ ਦਾ ਹੰਕਾਰ ਚੂਰ-ਚੂਰ ਕੀਤਾ: ਬਲਤੇਜ ਪੰਨੂ

Published on

----------- Advertisement -----------

ਚੰਡੀਗੜ੍ਹ, 21 ਮਈ:ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ ‘ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ ‘ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ। ਕਾਨੂੰਨ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਸ ਫੈਸਲੇ ਨੇ ਕਾਂਗਰਸ ਵਿਧਾਇਕ ਦੇ ਹੰਕਾਰ ਨੂੰ ਬੇਨਕਾਬ ਕਰ ਦਿੱਤਾ ਹੈ ਅਤੇ ਖੁਦ ਨੂੰ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਦਿਖਾਉਣ ਦੀਆਂ ਉਨ੍ਹਾਂ ਦੀਆਂ ਵਾਰ-ਵਾਰ ਕੀਤੀਆਂ ਕੋਸ਼ਿਸ਼ਾਂ ਦੀ ਹਵਾ ਕੱਢ ਦਿੱਤੀ ਹੈ।

ਅਦਾਲਤੀ ਕਾਰਵਾਈ ਅਤੇ ਅਧਿਕਾਰਤ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਇਹ ਮਾਮਲਾ ਗ੍ਰਾਮ ਪੰਚਾਇਤ ਰਾਮਗੜ੍ਹ ਦੀ ਜਨਤਕ ਗਲੀ / ਜਨਤਕ ਰਸਤੇ ‘ਤੇ ਨਜਾਇਜ਼ ਕਬਜ਼ੇ ਨਾਲ ਸਬੰਧਤ ਸੀ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ ‘ਤੇ ਲਗਾਤਾਰ ਦੋਸ਼ ਲਗਾਉਣ ਵਾਲੇ ਕਾਂਗਰਸੀ ਆਗੂ ਹੁਣ ਖੁਦ “ਪੰਚਾਇਤੀ ਜ਼ਮੀਨ ‘ਤੇ ਬੈਠੇ ਲੈਂਡ ਮਾਫੀਆ” ਵਜੋਂ ਬੇਨਕਾਬ ਹੋ ਗਏ ਹਨ।

ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਰਾਮਗੜ੍ਹ ਦੀ ਜਨਤਕ ਗਲੀ / ਜਨਤਕ ਰਸਤੇ ‘ਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ ਅਤੇ ਪਿੰਡ ਵਾਸੀਆਂ ਲਈ ਰੁਕਾਵਟ ਖੜ੍ਹੀ ਕੀਤੀ ਹੋਈ ਸੀ। ਉਨ੍ਹਾਂ ਕਿਹਾ, “ਹਾਈ ਕੋਰਟ ਦੇ ਰਿਕਾਰਡ ਵਿੱਚ ਸਪੱਸ਼ਟ ਤੌਰ ‘ਤੇ ਜ਼ਿਕਰ ਹੈ ਕਿ ਸਥਾਨਕ ਨਿਵਾਸੀਆਂ ਤੋਂ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਸੁਖਪਾਲ ਸਿੰਘ ਖਹਿਰਾ ਅਤੇ ਕੁਲਬੀਰ ਸਿੰਘ ਖਹਿਰਾ ਵੱਲੋਂ ਜਨਤਕ ਗਲੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਗੇਟ ਲਗਾਇਆ ਗਿਆ ਸੀ, ਜਿਸ ਨਾਲ ਪਿੰਡ ਵਾਸੀਆਂ ਦੀ ਸੁਤੰਤਰ ਆਵਾਜਾਈ ਵਿੱਚ ਰੁਕਾਵਟ ਪੈਦਾ ਹੋ ਰਹੀ ਸੀ।”

ਬਲਤੇਜ ਪੰਨੂ ਨੇ ਕਿਹਾ ਕਿ ਅਦਾਲਤ ਸਾਹਮਣੇ ਪੇਸ਼ ਕੀਤੇ ਗਏ ਅਧਿਕਾਰਤ ਰਿਕਾਰਡ, ਜਿਸ ਵਿੱਚ ਗ੍ਰਾਮ ਪੰਚਾਇਤ ਰਾਮਗੜ੍ਹ ਦੀ ਮੈਜ਼ਰਮੈਂਟ ਬੁੱਕ (ਐਮ.ਬੀ.), ਜੂਨੀਅਰ ਇੰਜੀਨੀਅਰ ਦੀਆਂ ਰਿਪੋਰਟਾਂ, ਸਵਾਮਿਤਵ ਰਿਕਾਰਡ ਅਤੇ ਸੈਟੇਲਾਈਟ ਤਸਵੀਰਾਂ ਸ਼ਾਮਲ ਹਨ, ਤੋਂ ਇਹ ਸਿੱਧ ਹੁੰਦਾ ਹੈ ਕਿ ਸਬੰਧਤ ਜ਼ਮੀਨ ਆਮ ਜਨਤਾ ਦੇ ਉਪਯੋਗ ਲਈ ਗ੍ਰਾਮ ਪੰਚਾਇਤ ਵੱਲੋਂ ਬਣਾਈ ਗਈ ਜਨਤਕ ਗਲੀ/ਜਨਤਕ ਰਸਤੇ ਦਾ ਹਿੱਸਾ ਸੀ। ਉਨ੍ਹਾਂ ਅੱਗੇ ਕਿਹਾ, “ਅਦਾਲਤ ਨੇ ਇਸ ਤੱਥ ਦਾ ਵੀ ਨੋਟਿਸ ਲਿਆ ਕਿ ਗੇਟ ਲਗਾਉਣਾ ‘ਜਨਤਕ ਰਸਤੇ ‘ਤੇ ਗੈਰ-ਕਾਨੂੰਨੀ ਰੁਕਾਵਟ ਅਤੇ ਕਬਜ਼ਾ’ ਦੇ ਬਰਾਬਰ ਸੀ, ਜੋ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਪੁਲਿਸ ਵਾਹਨਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਰੋਕ ਸਕਦਾ ਸੀ।”

ਬਲਤੇਜ ਪੰਨੂ ਨੇ ਦੱਸਿਆ ਕਿ ਜਦੋਂ ਸਰਕਾਰੀ ਅਧਿਕਾਰੀ ਅਤੇ ਪ੍ਰਸ਼ਾਸਨ ਦੀ ਟੀਮ ਨਜਾਇਜ਼ ਕਬਜ਼ਾ ਹਟਾਉਣ ਗਈ ਤਾਂ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਿਆਸੀ ਰਸੂਖ ਦੀ ਦੁਰਵਰਤੋਂ ਕਰਦਿਆਂ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਅਤੇ ਕਾਨੂੰਨੀ ਕਾਰਵਾਈ ਵਿੱਚ ਰੁਕਾਵਟਾਂ ਪੈਦਾ ਕੀਤੀਆਂ। ਉਨ੍ਹਾਂ ਕਿਹਾ, “ਪਰ ਅੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਦੇ ਹੰਕਾਰ ਅਤੇ ਗੈਰ-ਕਾਨੂੰਨੀ ਵਤੀਰੇ ਦਾ ਕਰਾਰਾ ਜਵਾਬ ਦਿੱਤਾ ਹੈ।”

ਬਲਤੇਜ ਪੰਨੂ ਨੇ ਕਿਹਾ ਕਿ ਖੁਦ ਨੂੰ ਬੇਕਸੂਰ ਸਾਬਤ ਕਰਨ ਦੀ ਕੋਸ਼ਿਸ਼ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ, ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਅਤੇ ਉਨ੍ਹਾਂ ‘ਤੇ 6 ਲੱਖ ਰੁਪਏ ਦਾ ਮਿਸਾਲੀ ਜੁਰਮਾਨਾ ਲਗਾਇਆ।

ਬਲਤੇਜ ਪੰਨੂ ਨੇ ਅੱਗੇ ਕਿਹਾ ਕਿ ਅਦਾਲਤ ਨੇ ਨਿਆਂਇਕ ਕਾਰਵਾਈ ਦੀ ਦੁਰਵਰਤੋਂ ਵਿਰੁੱਧ ਸਖ਼ਤ ਟਿੱਪਣੀਆਂ ਕੀਤੀਆਂ ਅਤੇ ਨੋਟ ਕੀਤਾ ਕਿ ਇਹ ਪਟੀਸ਼ਨ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਦਾ ਪ੍ਰਭਾਵ ਦੇਣ ਲਈ “ਬਹੁਤ ਹੀ ਚਲਾਕੀ ਅਤੇ ਕਲਾਤਮਕ ਤਰੀਕੇ ਨਾਲ” ਤਿਆਰ ਕੀਤੀ ਗਈ ਸੀ, ਜਦੋਂ ਕਿ ਇਹ ਵਿਵਾਦ ਮੁੱਖ ਤੌਰ ‘ਤੇ ਜਨਤਕ ਸੰਪਤੀ ‘ਤੇ ਕਥਿਤ ਕਬਜ਼ੇ ਨਾਲ ਸਬੰਧਤ ਸੀ। ਉਨ੍ਹਾਂ ਕਿਹਾ, “ਅਦਾਲਤ ਨੇ ਇਹ ਵੀ ਦੇਖਿਆ ਕਿ ਮਾਣਹਾਨੀ ਦੇ ਅਧਿਕਾਰ ਖੇਤਰ ਦੀ ਵਰਤੋਂ ਸਿਆਸੀ ਜਾਂ ਪ੍ਰਸ਼ਾਸਨਿਕ ਵਿਵਾਦਾਂ ਨੂੰ ਸੁਲਝਾਉਣ ਲਈ ਇੱਕ ਹਥਿਆਰ ਵਜੋਂ ਨਹੀਂ ਕੀਤੀ ਜਾ ਸਕਦੀ।”

ਸਖ਼ਤ ਰੁਖ਼ ਅਖਤਿਆਰ ਕਰਦਿਆਂ ਅਦਾਲਤ ਨੇ ਹੁਕਮ ਦਿੱਤਾ ਕਿ ਜੁਰਮਾਨੇ ਦੀ ਰਕਮ ਉਨ੍ਹਾਂ ਜਵਾਬਦੇਹਾਂ ਵਿੱਚ ਬਰਾਬਰ ਵੰਡੀ ਜਾਵੇ ਜਿਨ੍ਹਾਂ ਖ਼ਿਲਾਫ਼ ਸੁਖਪਾਲ ਸਿੰਘ ਖਹਿਰਾ ਨੇ ਕਾਰਵਾਈ ਸ਼ੁਰੂ ਕੀਤੀ ਸੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਉਹ ਰਕਮ ਅਦਾ ਕਰਨ ਵਿੱਚ ਅਸਫਲ ਰਹਿੰਦੇ ਹਨ, ਤਾਂ ਇਸਦੀ ਵਸੂਲੀ ਜ਼ਮੀਨੀ ਮਾਲੀਏ ਦੇ ਬਕਾਏ ਵਜੋਂ ਕੀਤੀ ਜਾਵੇਗੀ।

ਬਲਤੇਜ ਪੰਨੂ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੀ ਆਦਤ ਬਿਨਾਂ ਤੱਥਾਂ ਦੇ ਸਿਆਸੀ ਵਿਰੋਧੀਆਂ ‘ਤੇ ਚਿੱਕੜ ਉਛਾਲਣ ਅਤੇ ਸੋਸ਼ਲ ਮੀਡੀਆ ‘ਤੇ ਝੂਠੀਆਂ ਟਿੱਪਣੀਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਹੈ। ਬਲਤੇਜ ਪੰਨੂ ਨੇ ਕਿਹਾ, “ਹਾਈਕੋਰਟ ਦੇ ਅੱਜ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਸੁਖਪਾਲ ਸਿੰਘ ਖਹਿਰਾ ਖੁਦ ਸਰਕਾਰੀ ਜ਼ਮੀਨ ‘ਤੇ ਲੈਂਡ ਮਾਫੀਆ ਵਾਂਗ ਬੈਠੇ ਸਨ ਅਤੇ ਦੂਜਿਆਂ ‘ਤੇ ਉਂਗਲਾਂ ਉਠਾ ਰਹੇ ਸਨ। ਅਦਾਲਤ ਦੇ ਫੈਸਲੇ ਨੇ ਉਨ੍ਹਾਂ ਦੇ ਝੂਠ ਦੇ ਪੁਲੰਦੇ ਨੂੰ ਪੂਰੀ ਤਰ੍ਹਾਂ ਬੇਨਕਾਬ ਅਤੇ ਤਬਾਹ ਕਰ ਦਿੱਤਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 22 ਮਈ, 2026:ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ...

‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 62 ਸਾਲਾ ਮਰੀਜ਼ ਨੂੰ ਮਿਲਿਆ ਜੀਵਨਰੱਖਿਅਕ ਇਲਾਜ ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚ ਚੁੱਕਾ ਸੀ

*ਚੰਡੀਗੜ੍ਹ; 21 ਮਈ 2026* :ਜ਼ਿੰਦਗੀ ਵਿੱਚ ਕੁਝ ਪਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼...

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਚੰਡੀਗੜ੍ਹ, 21 ਮਈ:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ...

ਤੇਲ ਬੱਚਤ: ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ Work from Home, ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਤੇ ਕਾਰ ਪੂਲਿੰਗ ਦੀ ਸਲਾਹ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਈਂਧਨ ਬਚਤ ਸੰਬੰਧੀ ਮਹੱਤਵਪੂਰਨ ਕਦਮ ਚੁੱਕੇ ਹਨ। ਈਂਧਨ...

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ*

ਚੰਡੀਗੜ੍ਹ, 20 ਮਈ:ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ...