May 26, 2026, 12:33 pm
----------- Advertisement -----------
HomeNewsBreaking Newsਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ 'ਆਪ' ਵਿੱਚ ਹੋਏ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

Published on

----------- Advertisement -----------

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ ‘ਆਪ’ ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।

ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਇਲਾਕੇ ਦੀਆਂ ਕਈ ਹੋਰ ਜਾਣੀਆਂ-ਪਛਾਣੀਆਂ ਸ਼ਖ਼ਸੀਅਤਾਂ ਵੀ ‘ਆਪ’ ਵਿੱਚ ਸ਼ਾਮਲ ਹੋਈਆਂ। ਇਨ੍ਹਾਂ ਵਿੱਚ ਸਾਬਕਾ ਆਰਟੀਆਈ ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਮਜੀਠਾ ਨੇ ‘ਆਪ’ ਦਾ ਪੱਲਾ ਫੜਿਆ। ਇਨ੍ਹਾਂ ਸਾਰੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਸਰਕਾਰ ਦੇ ਕੰਮਕਾਜ ‘ਤੇ ਆਪਣਾ ਪੂਰਾ ਭਰੋਸਾ ਪ੍ਰਗਟਾਇਆ।

ਮੁਖਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਨੂੰ ਵਧਾਈ ਦਿੰਦਿਆਂ ਐਕਸ ‘ਤੇ ਲਿਖਿਆ “ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਬਹੁਤ ਹੀ ਵੱਡਾ ਅਤੇ ਅਹਿਮ ਵਾਧਾ ਹੋਇਆ ਹੈ..ਪੰਜਾਬ ਦੇ ਧਾਰਮਿਕ, ਸਮਾਜਿਕ ਅਤੇ ਸਿਆਸੀ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਐੱਮ.ਐੱਲ.ਏ ਤੇ ਚੀਫ ਖਾਲਸਾ ਦੀਵਾਨ ਦੇ ਸਰਪ੍ਰਸਤ ਸ. ਰਾਜਮਹਿੰਦਰ ਸਿੰਘ ਮਜੀਠਾ ਜੀ, ਸਾਬਕਾ RTI ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਜੀ ਅਤੇ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਸੁਖਦੀਪ ਸਿੰਘ ਮਜੀਠਾ ਜੀ ਅੱਜ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਮੈਂ ਤਹਿ ਦਿਲੋਂ ਇਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਾ ਹਾਂ।

ਅਜਿਹੇ ਤਜ਼ਰਬੇਕਾਰ ਅਤੇ ਪੰਜਾਬ ਦੀ ਬਿਹਤਰੀ ਸੋਚਣ ਵਾਲੇ ਆਗੂਆਂ ਦੇ ਸਾਥ ਨਾਲ ਤੁਹਾਡੇ ‘ਰੰਗਲਾ ਪੰਜਾਬ’ ਸਿਰਜਣ ਦੇ ਸੁਪਨੇ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ। ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ‘ਤੁਹਾਡੀ ਸਰਕਾਰ’ ਲਗਾਤਾਰ ਯਤਨਸ਼ੀਲ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...