May 27, 2026, 8:17 pm
----------- Advertisement -----------
HomeNewsBreaking Newsਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ...

ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ – ਕੇਜਰੀਵਾਲ

Published on

----------- Advertisement -----------

*ਨਵੀਂ ਦਿੱਲੀ, 26 ਮਈ , 2026*ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ ‘ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਪੂਰੀ ਸਿੱਖਿਆ ਪ੍ਰਣਾਲੀ ‘ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ।

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12ਵੀਂ ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਕਈ ਥਾਵਾਂ ਤੋਂ ਸ਼ਿਕਾਇਤ ਆ ਰਹੀ ਹੈ ਕਿ ਸਰਵਰ ਵਿੱਚ ਖਰਾਬੀ ਆ ਗਈ, ਕਈ ਥਾਵਾਂ ‘ਤੇ ਪ੍ਰੀਖਿਆ ਕੇਂਦਰਾਂ ‘ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬੁਲਾ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ਸਰਕਾਰ ਹੈ? ਜੋ ਇੱਕ ਪੇਪਰ ਵੀ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ?

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਦੀ ਸਿੱਖਿਆ ਪ੍ਰਣਾਲੀ ‘ਤੇ ਮਾਫ਼ੀਆ ਨੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਕਰੋੜਾਂ ਬੱਚਿਆਂ ਅਤੇ ਨੌਜਵਾਨਾਂ ਦੇ ਭਵਿੱਖ ਦਾ ਸੌਦਾ ਹੋ ਰਿਹਾ ਹੈ। ਇਹ ਸਿੱਖਿਆ ਮਾਫ਼ੀਆ ਐਵੇਂ ਹੀ ਫਲ-ਫੁੱਲ ਨਹੀਂ ਰਿਹਾ। ਇਹਨਾਂ ਨੂੰ ਸ਼ਹਿ ਦੇਣ ਵਾਲੇ ਸਿਖਰ ‘ਤੇ ਬੈਠੇ ਦੋ ਲੋਕ ਹਨ। ਜੇਕਰ ਆਪਣਾ ਭਵਿੱਖ ਸੁਰੱਖਿਅਤ ਚਾਹੁੰਦੇ ਹੋ ਤਾਂ ਤੁਹਾਨੂੰ ਹੀ ਕੁਝ ਕਰਨਾ ਪਵੇਗਾ।

ਦੂਜੇ ਪਾਸੇ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ “ਆਪ” ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਇੱਕ ਵੀ ਦਿਨ ਅਜਿਹਾ ਨਹੀਂ ਲੰਘਿਆ ਜਦੋਂ ਕੋਈ ਪੇਪਰ ਲੀਕ ਦਾ ਮਾਮਲਾ ਸਾਹਮਣੇ ਨਾ ਆਇਆ ਹੋਵੇ। ਕਿਸੇ ਪ੍ਰੀਖਿਆ ਵਿੱਚ ਹੋਈ ਧਾਂਦਲੀ ਨੂੰ ਲੈ ਕੇ ਲੋਕਾਂ ਨੂੰ ਗੁੱਸਾ ਨਾ ਆਇਆ ਹੋਵੇ ਜਾਂ ਕਿਸੇ ਐਗਜ਼ਾਮ ਨੂੰ ਲੈ ਕੇ ਹੰਗਾਮਾ ਨਾ ਹੋਇਆ ਹੋਵੇ। ਨੀਟ ਦਾ ਪੇਪਰ ਲੀਕ ਹੋਇਆ। ਫਿਰ ਸੀਬੀਐਸਈ ਦੀ ਪ੍ਰੀਖਿਆ ਵਿੱਚ ਮੁਲਾਂਕਣ (ਮਾਰਕਿੰਗ) ਦਾ ਘੁਟਾਲਾ ਸਾਹਮਣੇ ਆ ਗਿਆ। ਯੂਪੀਐਸਸੀ ਦੀ ਪ੍ਰੀਖਿਆ ਨੂੰ ਲੈ ਕੇ ਬਵਾਲ ਹੋ ਗਿਆ। ਅਜੇ ਉੱਤਰ ਪ੍ਰਦੇਸ਼ ਵਿੱਚ ਬੋਰਡ ਦੀ ਪ੍ਰੀਖਿਆ ਹੋਈ, ਉੱਥੇ ਵੀਆਈਪੀ ਰੋਲ ਨੰਬਰਾਂ ਨੂੰ ਲੈ ਕੇ ਹੰਗਾਮਾ ਹੋ ਗਿਆ। ਅੱਜ ਪੂਰਾ ਦਿਨ ਐਸਐਸਸੀ ਦੇ ਜੋ ਵਿਦਿਆਰਥੀ ਪ੍ਰੀਖਿਆ ਦੇਣ ਗਏ ਸਨ, ਉਹ ਸੜਕਾਂ ‘ਤੇ ਪ੍ਰਦਰਸ਼ਨ ਕਰਦੇ ਰਹੇ ਕਿਉਂਕਿ ਉਨ੍ਹਾਂ ਨਾਲ ਧੋਖਾ ਹੋ ਗਿਆ। ਦੇਸ਼ ਵਿੱਚ ਇਹ ਚੱਲ ਕੀ ਰਿਹਾ ਹੈ?

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਚੋਣਾਂ ਜਿੱਤਣ ‘ਤੇ ਜਿੰਨਾ ਧਿਆਨ ਦਿੰਦੇ ਹਨ, ਜੇਕਰ ਉਸ ਦਾ ਇੱਕ ਫੀਸਦੀ ਵੀ ਦੇਸ਼ ਵਿੱਚ ਪੇਪਰ ਠੀਕ ਕਰਵਾਉਣ ‘ਤੇ ਦੇ ਦੇਣ, ਤਾਂ ਪੇਪਰ ਠੀਕ ਹੋਣ ਲੱਗ ਜਾਣਗੇ ਅਤੇ ਨੌਜਵਾਨਾਂ ਦਾ ਭਵਿੱਖ ਬਣਨ ਲੱਗੇਗਾ। ਪਰ ਉਨ੍ਹਾਂ ਨੂੰ ਤਾਂ ਇਸ ਦੀ ਚਿੰਤਾ ਹੀ ਨਹੀਂ ਹੈ। ਪ੍ਰਧਾਨ ਮੰਤਰੀ ਪੂਰੇ ਦੇਸ਼ ਨੂੰ ਗੁਮਰਾਹ ਕਰ ਸਕਦੇ ਹਨ, ਪਰ ਇਸ ਦੇਸ਼ ਦੇ ਨੌਜਵਾਨਾਂ ਨੂੰ ਗੁਮਰਾਹ ਨਹੀਂ ਕਰ ਸਕਦੇ। ਇਹ ਨਵੇਂ ਦੌਰ ਦਾ ਨੌਜਵਾਨ ਹੈ, ਇਹ ਸਬਕ ਸਿਖਾਉਣਾ ਜਾਣਦਾ ਹੈ।

ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਨਾ ਤੁਹਾਡੇ ਤੋਂ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਜਾ ਰਹੀ ਹੈ, ਨਾ ਪ੍ਰੀਖਿਆਵਾਂ ਇਮਾਨਦਾਰੀ ਨਾਲ ਕਰਵਾਈਆਂ ਜਾ ਰਹੀਆਂ ਹਨ। ਦੇਸ਼ ਦਾ ਨੌਜਵਾਨ ਪੁੱਛ ਰਿਹਾ ਹੈ ਕਿ ਜਦੋਂ ਤੁਹਾਡੇ ਤੋਂ ਸਿਸਟਮ ਹੀ ਨਹੀਂ ਸੰਭਾਲਿਆ ਜਾ ਰਿਹਾ, ਤਾਂ ਕੁਰਸੀ ਛੱਡ ਕਿਉਂ ਨਹੀਂ ਦਿੰਦੇ?

----------- Advertisement -----------

ਸਬੰਧਿਤ ਹੋਰ ਖ਼ਬਰਾਂ

Sangrur ’ਚ ਵਾਪਰੀ ਵੱਡੀ ਘਟਨਾ; ਵਿਆਹ ਦਾ ਖਾਣਾ ਖਾਣ ਮਗਰੋਂ ਕਈ ਲੋਕਾਂ ਦੀ ਵਿਗੜੀ ਸਿਹਤ, ਜ਼ੇਰੇ ਇਲਾਜ

ਸੰਗਰੂਰ ਵਿਚ ਵਿਆਹ ਸਮਾਗਮ ਵਿਚ ਖਾਣਾ ਖਾਣ ਮਗਰੋਂ 250 ਲੋਕ ਬੀਮਾਰ ਹੋ ਗਏ। ਸਮਾਰੋਹ...

ਸਾਬਕਾ CM ਕੈਪਟਨ ਅਮਰਿੰਦਰ ਦੇ ਚਚੇਰੇ ਭਰਾ ਦਾ ਹੋਇਆ ਦੇਹਾਂਤ, 5 ਵਾਰ ਦੇ ਓਲੰਪੀਅਨ ਸਨ ਰਾਜਾ ਰਣਧੀਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਰਾਜਾ ਰਣਧੀਰ ਸਿੰਘ...

ਪ੍ਰਚਾਰ ਡਿਫੈਂਡਰਾਂ ‘ਤੇ, ਵੋਟ ਰਿਹੜਿਆਂ ‘ਤੇ, ਵੜਿੰਗ ‘ਤੇ CM ਦਾ ਤੰਜ- ਕੁਰਸੀ ਪਿੱਛੇ ਕਿਵੇਂ ਹੱਥ-ਪੈਰ ਮਾਰਦੇ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਨਾਂ ਨਾਮ ਲਏ ਪੰਜਾਬ ਕਾਂਗਰਸ ਪ੍ਰਧਾਨ...

• ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ

*ਚੰਡੀਗੜ੍ਹ, 26 ਮਈ , 2026* ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ...

ਆਸਾਰਾਮ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ, ਨਾਬਾਲਗ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਬਰਕਰਾਰ

ਰਾਜਸਥਾਨ ਹਾਈ ਕੋਰਟ ਦੀ ਜੋਧਪੁਰ ਬੈਂਚ ਨੇ ਅੱਜ ਆਸਾਰਾਮ ਬਾਪੂ ਦੀ ਸਜ਼ਾ 'ਤੇ ਇਕ...

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...