November 14, 2026, 6:28 pm
----------- Advertisement -----------
HomeNewsBreaking Newsਭਾਜਪਾ ਆਗੂ ਨੂੰ ਪੰਜਾਬ ਪੁਲਿਸ ਅਤੇ ਇੱਕ ਮਹਿਲਾ ਅਧਿਕਾਰੀ ਦਾ ਅਪਮਾਨ ਕਰਨ...

ਭਾਜਪਾ ਆਗੂ ਨੂੰ ਪੰਜਾਬ ਪੁਲਿਸ ਅਤੇ ਇੱਕ ਮਹਿਲਾ ਅਧਿਕਾਰੀ ਦਾ ਅਪਮਾਨ ਕਰਨ ਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ: ਬਲਤੇਜ ਪੰਨੂ

Published on

----------- Advertisement -----------

ਚੰਡੀਗੜ੍ਹ 27 ਮਈ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਕੱਲ੍ਹ ਧੂਰੀ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਗਏ ਵਿਵਹਾਰ ਨੂੰ ਬੇਹੱਦ ਸ਼ਰਮਨਾਕ, ਨਿੰਦਣਯੋਗ ਅਤੇ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ। ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵਿੱਚ ਇੱਕ ਜ਼ਿੰਮੇਵਾਰ ਮੰਤਰਾਲਾ ਸੰਭਾਲ ਰਹੇ ਵਿਅਕਤੀ ਵੱਲੋਂ ਆਨ-ਕੈਮਰਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਗਾਲ੍ਹਾਂ ਕੱਢਣਾ, ਇੱਕ ਮਹਿਲਾ ਐੱਸਐੱਸਪੀ ਦਾ ਅਪਮਾਨ ਕਰਨਾ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਣਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਦੇ ਆਗੂਆਂ ਦੇ ਸਿਰ ਸੱਤਾ ਦਾ ਹੰਕਾਰ ਚੜ੍ਹ ਕੇ ਬੋਲ ਰਿਹਾ ਹੈ।

ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨਾ ਤਾਂ ਧੂਰੀ ਦੇ ਵਸਨੀਕ ਹਨ ਅਤੇ ਨਾ ਹੀ ਉੱਥੋਂ ਦੇ ਵੋਟਰ ਹਨ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਬਾਹਰੀ ਵਿਅਕਤੀਆਂ ਦਾ ਇਲਾਕੇ ਵਿੱਚ ਰਹਿਣਾ ਗ਼ੈਰ-ਕਾਨੂੰਨੀ ਹੈ, ਪਰ ਬਿੱਟੂ ਨੇ ਨਾ ਸਿਰਫ਼ ਨਿਯਮਾਂ ਨੂੰ ਛਿੱਕੇ ਟੰਗਿਆ ਬਲਕਿ ਭਾਰੀ ਪੁਲਿਸ ਫੋਰਸ ਦੇ ਕੰਮ ਵਿੱਚ ਸਿੱਧੇ ਤੌਰ ‘ਤੇ ਵਿਘਨ ਪਾਇਆ।

ਪੰਨੂ ਨੇ ਕਿਹਾ ਕਿ ਮੈਂ ਸਵੇਰ ਤੋਂ ਉਹ ਵੀਡੀਓ ਕਈ ਵਾਰ ਦੇਖੀ ਹੈ ਅਤੇ ਮੈਨੂੰ ਆਪਣੀਆਂ ਅੱਖਾਂ ਅਤੇ ਕੰਨਾਂ ‘ਤੇ ਯਕੀਨ ਨਹੀਂ ਹੋ ਰਿਹਾ ਕਿ ਇੱਕ ਕੇਂਦਰੀ ਮੰਤਰੀ ਸਿਰਫ਼ ਮੀਡੀਆ ਵਿੱਚ ਸੁਰਖੀਆਂ ਬਟੋਰਨ ਲਈ ਇਸ ਹੱਦ ਤੱਕ ਗਿਰ ਸਕਦਾ ਹੈ। ਬਿੱਟੂ ਨੇ ਡਿਊਟੀ ‘ਤੇ ਤਾਇਨਾਤ ਇੱਕ ਗੁਰਸਿੱਖ ਪੁਲਿਸ ਮੁਲਾਜ਼ਮ ਦਾ ਕਾਲਰ ਫੜਿਆ, ਉਸ ਨਾਲ ਬਦਤਮੀਜ਼ੀ ਕੀਤੀ ਅਤੇ ਪੁਲਿਸ ਨੂੰ ‘ਦਲਾਲ’ ਵਰਗੇ ਘਟੀਆ ਸ਼ਬਦਾਂ ਨਾਲ ਸੰਬੋਧਨ ਕੀਤਾ।

ਪੰਨੂ ਨੇ ਸਖ਼ਤ ਵਿਰੋਧ ਪ੍ਰਗਟ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਪੁਲਿਸ ਕਮਾਨ ਇੱਕ ਯੋਗ ਮਹਿਲਾ ਅਧਿਕਾਰੀ, ਐੱਸਐੱਸਪੀ ਮੈਡਮ ਨਵਜੋਤ ਕੌਰ ਗ੍ਰੇਵਾਲ ਦੇ ਹੱਥਾਂ ਵਿੱਚ ਹੈ, ਜੋ ਆਪਣੀ ਸਖ਼ਤ ਮਿਹਨਤ ਅਤੇ ਪੜ੍ਹਾਈ ਦੇ ਦਮ ‘ਤੇ ਇਸ ਮੁਕਾਮ ‘ਤੇ ਪਹੁੰਚੀ ਹੈ। ਰਵਨੀਤ ਬਿੱਟੂ ਨੇ ਇੱਕ ਮਹਿਲਾ ਅਧਿਕਾਰੀ ਨੂੰ ਧਮਕੀ ਭਰੇ ਲਹਿਜੇ ਵਿੱਚ ਕਿਹਾ ਕਿ ‘ਜੇਕਰ ਤੁਸੀਂ ਮਹਿਲਾ ਨਾ ਹੁੰਦੇ ਤਾਂ ਮੈਂ ਪਤਾ ਨਹੀਂ ਕੀ ਕਰ ਦਿੰਦਾ’। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਰੇਆਮ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ। ਪੰਜਾਬ ਪੁਲਿਸ, ਜਿਸ ਨੇ ਦੇਸ਼ ਵਿੱਚੋਂ ਅੱਤਵਾਦ ਦਾ ਖ਼ਾਤਮਾ ਕੀਤਾ ਅਤੇ ਜੋ ਅੱਜ ਨਸ਼ਿਆਂ ਖ਼ਿਲਾਫ਼ ਦੇਸ਼ ਵਿੱਚ ਸਭ ਤੋਂ ਸ਼ਾਨਦਾਰ ਕੰਮ ਕਰ ਰਹੀ ਹੈ, ਉਸ ਨੂੰ ਇਸ ਤਰ੍ਹਾਂ ਅਪਮਾਨਿਤ ਕਰਨਾ ਬੇਹੱਦ ਸ਼ਰਮਨਾਕ ਹੈ।

ਪੰਨੂ ਨੇ ਰਵਨੀਤ ਬਿੱਟੂ ਨੂੰ ਉਨ੍ਹਾਂ ਦਾ ਇਤਿਹਾਸ ਯਾਦ ਦਿਵਾਉਂਦਿਆਂ ਕਿਹਾ ਕਿ ਬਿੱਟੂ ਜੀ, ਜੇਕਰ ਇਹ ਫੋਰਸ ਇੰਨੀ ਹੀ ਮਾੜੀ ਹੈ, ਤਾਂ ਤੁਸੀਂ ਇਹ ਕਿਵੇਂ ਭੁੱਲ ਗਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਤੁਹਾਡੇ ਆਪਣੇ ਸਗੇ ਭਰਾ ਦੀ ਪੰਜਾਬ ਪੁਲਿਸ ਵਿੱਚ ਭਰਤੀ ਤਰਸ ਦੇ ਅਧਾਰ ‘ਤੇ ਹੋਈ ਸੀ? ਉਸ ਸਮੇਂ ਤੁਹਾਡੇ ਭਰਾ ਲਈ ਉਮਰ, ਸਿਖਿਆ ਅਤੇ ਸਾਰੇ ਨਿਯਮ-ਕਾਨੂੰਨ ਬਦਲ ਦਿੱਤੇ ਗਏ ਸਨ। ਅੱਜ ਤੁਸੀਂ ਜਿਸ ਇੰਸਪੈਕਟਰ ਅਤੇ ਡੀਐੱਸਪੀ ਨੂੰ ਸ਼ਰੇਆਮ ਗਾਲ੍ਹਾਂ ਕੱਢ ਰਹੇ ਹੋ, ਉਹ ਬਿਨਾਂ ਕਿਸੇ ਸਿਫ਼ਾਰਸ਼ ਅਤੇ ਰਿਸ਼ਵਤ ਦੇ ਆਪਣੀ ਯੋਗਤਾ ਨਾਲ ਉੱਥੇ ਪਹੁੰਚੇ ਹਨ। ਹੋ ਸਕਦਾ ਹੈ ਜਿਸ ਅਹੁਦੇ ‘ਤੇ ਤੁਹਾਡਾ ਭਰਾ ਬੈਠਾ ਹੈ, ਉਹ ਕਿਸੇ ਹੱਕਦਾਰ ਅਤੇ ਕਾਬਲ ਨੌਜਵਾਨ ਦਾ ਹੱਕ ਮਾਰ ਕੇ ਦਿੱਤੀ ਗਈ ਹੋਵੇ।

ਪੰਨੂ ਨੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਨੂੰ ਘੇਰਿਆ ਅਤੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਬਰਾਮਦਗੀ ਵਿੱਚ ਪੂਰੇ ਦੇਸ਼ ਵਿੱਚੋਂ ਸਭ ਤੋਂ ਅੱਗੇ ਹੈ। ਜੇਕਰ ਬਿੱਟੂ ਵਿੱਚ ਹਿੰਮਤ ਹੈ, ਤਾਂ ਉਹ ਗੁਜਰਾਤ ਦੇ ਪੋਰਟ (ਬੰਦਰਗਾਹ) ‘ਤੇ ਫੜੇ ਜਾਣ ਵਾਲੇ ਉਸ ਨਸ਼ੇ ‘ਤੇ ਸਵਾਲ ਉਠਾਉਣ ਜਿਸ ਨੂੰ ਉੱਥੇ ‘ਚੂਹੇ ਖਾ ਜਾਂਦੇ ਹਨ’। ਭਾਜਪਾ ਸ਼ਾਸਤ ਰਾਜਾਂ ਵਿੱਚ ਕਾਨੂੰਨ-ਵਿਵਸਥਾ ਦੀ ਜੋ ਬਦਹਾਲ ਸਥਿਤੀ ਹੈ, ਉਸ ‘ਤੇ ਗੱਲ ਕਰਨ ਦੀ ਬਜਾਏ ਬਿੱਟੂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।

ਬਲਤੇਜ ਪੰਨੂ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੀ ਸਮੁੱਚੀ ਪੁਲਿਸ ਫੋਰਸ ਅਤੇ ਅਧਿਕਾਰੀਆਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੀ ਹੈ। ਪੰਜਾਬ ਪੁਲਿਸ ਦੇ ਮਨੋਬਲ ਨੂੰ ਤੋੜਨ ਦੀ ਭਾਜਪਾਈ ਸਾਜ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿੱਟੂ ਜੀ, ਪੰਜਾਬ ਦੇ ਲੋਕ ਵੱਡੇ ਦਿਲ ਵਾਲੇ ਹਨ ਅਤੇ ਮਾਫ਼ ਕਰਨਾ ਜਾਣਦੇ ਹਨ। ਜੇਕਰ ਤੁਹਾਡੇ ਤੋਂ ਇਹ ਹਰਕਤ ਅਣਜਾਣੇ ਵਿੱਚ ਹੋਈ ਹੈ, ਤਾਂ ਤੁਸੀਂ ਪੰਜਾਬ ਪੁਲਿਸ, ਮਹਿਲਾ ਅਧਿਕਾਰੀ ਅਤੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਮਾਤਾ-ਪਿਤਾ ਤੋਂ ਤੁਰੰਤ ਬਿਨਾਂ ਸ਼ਰਤ ਮੁਆਫੀ ਮੰਗੋ ਅਤੇ ਜੇਕਰ ਇਹ ਸਭ ਤੁਸੀਂ ਜਾਣਬੁੱਝ ਕੇ ਆਪਣੀ ਘਟੀਆ ਰਾਜਨੀਤੀ ਚਮਕਾਉਣ ਲਈ ਕੀਤਾ ਹੈ, ਤਾਂ ਕਾਨੂੰਨ ਆਪਣਾ ਕੰਮ ਬਖ਼ੂਬੀ ਕਰਨਾ ਜਾਣਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...