September 22, 2026, 11:50 pm
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਅਤੇ ਹਜ਼ਾਰਾਂ ਪਿੰਡ ਵਾਸੀਆਂ ਲਈ ਹਰ ਮੌਸਮ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡਾਂ ਨੂੰ ਬਿਹਤਰ ਸੰਪਰਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਦਹਾਕਿਆਂ ਤੋਂ ਅਣਗੌਲੇ ਸਨ।

ਪਿੰਡ ਡਸਕਾ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਛੂਆਣਾ ਤੋਂ ਬਰੇਟਾ (ਵਾਇਆ ਦਸਕਾ ਅਤੇ ਬਹਾਦਰਪੁਰ) ਨੂੰ ਜੋੜਨ ਵਾਲੀ 10.5 ਕਿਲੋਮੀਟਰ ਲੰਬੀ ਸੜਕ ਲੋਕਾਂ ਨੂੰ ਸਮਰਪਿਤ ਕੀਤੀ। ਇਸ ਸੜਕ ਨੂੰ 7.15 ਕਰੋੜ ਰੁਪਏ ਦੀ ਲਾਗਤ ਨਾਲ 12 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਗਿਆ ਹੈ। ਸੜਕ ਦੇ ਚੌੜਾ ਹੋਣ ਨਾਲ ਪੁਰਾਣੀ ਖਸਤਾ ਹਾਲਤ ਅਤੇ ਤੰਗ ਰਸਤੇ ਕਾਰਨ ਪੈਦਾ ਹੋਣ ਵਾਲੀਆਂ ਟਰੈਫਿਕ ਸਮੱਸਿਆਵਾਂ ਅਤੇ ਸੁਰੱਖਿਆ ਚਿੰਤਾਵਾਂ ਦੂਰ ਹੋਣ ਦੀ ਉਮੀਦ ਹੈ।

ਵਿੱਤ ਮੰਤਰੀ ਨੇ 1.27 ਕਰੋੜ ਰੁਪਏ ਦੀ ਲਾਗਤ ਨਾਲ ਡਸਕਾ ਅਤੇ ਖੱਤਰੀਵਾਲਾ ਨੂੰ ਜੋੜਨ ਵਾਲੀ ਨਵੀਂ ਬਣੀ 4 ਕਿਲੋਮੀਟਰ ਪੱਕੀ ਸੜਕ ਵੀ ਲੋਕ ਅਰਪਣ ਕੀਤੀ, ਜਿਸ ਨਾਲ ਲੰਬੇ ਸਮੇਂ ਤੋਂ ਬਣੇ ਕੱਚੇ ਰਸਤੇ ਨੂੰ ਹਰ ਮੌਸਮ ਦੇ ਅਨੁਕੂਲ ਸੜਕ ਵਿੱਚ ਬਦਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਸਕਾ-ਬਹਾਦਰਪੁਰ ਰਸਤੇ ‘ਤੇ ਡੇਰਾ ਬਾਬਾ ਧੌਲਾ ਪੀਰ ਨੂੰ ਜਾਣ ਵਾਲੀ 1 ਕਿਲੋਮੀਟਰ ਲਿੰਕ ਸੜਕ 34.50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ, ਜਿਸ ਨਾਲ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਦੀ ਆਵਾਜਾਈ ਸੁਖਾਲੀ ਹੋਵੇਗੀ।

ਬਾਘਰੌਲ ਅਤੇ ਨੇੜਲੇ ਪਿੰਡਾਂ ਵਿੱਚ ਵਿਕਾਸ ਦੇ ਘੇਰੇ ਨੂੰ ਵਧਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਲਗਭਗ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਬਾਘਰੌਲ ਤੋਂ ਬੁਜਰਕ ਤੱਕ 1.10 ਕਰੋੜ ਰੁਪਏ ਦੀ ਲਾਗਤ ਨਾਲ 3 ਕਿਲੋਮੀਟਰ ਸੜਕ ਅਤੇ ਬਾਘਰੌਲ ਨੂੰ ਬੁਰਜ ਟਿੱਲਾ ਤੇ ਖੇੜੀ ਨਗਾਈਆਂ ਨਾਲ ਜੋੜਨ ਵਾਲੀ 2.35 ਕਿਲੋਮੀਟਰ ਸੜਕ (ਲਾਗਤ 1 ਕਰੋੜ ਰੁਪਏ ਤੋਂ ਵੱਧ) ਦੀ ਉਸਾਰੀ ਦਾ ਐਲਾਨ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਬਾਘਰੌਲ ਅਤੇ ਬਲਮਗੜ੍ਹ ਨੂੰ ਜੋੜਨ ਵਾਲੀ 2.75 ਕਿਲੋਮੀਟਰ ਸੜਕ ਦੀ ਉਸਾਰੀ ‘ਤੇ 1.16 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਲਾਕੇ ਵਿੱਚ ਕੀਤੇ ਗਏ ਵੱਡੇ ਉਪਰਾਲਿਆਂ ਵਿੱਚ ਲਗਭਗ 12 ਕਿਲੋਮੀਟਰ ਕੱਚੀਆਂ ਸੜਕਾਂ ਨੂੰ ਪੱਕਾ ਕਰਨਾ ਸ਼ਾਮਲ ਹੈ, ਜੋ ਪਿਛਲੇ 70 ਤੋਂ 80 ਸਾਲਾਂ ਤੋਂ ਅਣਗੌਲੀਆਂ ਸਨ। ਇਨ੍ਹਾਂ ਸੜਕਾਂ ਨੂੰ 5.25 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਸੜਕੀ ਨੈੱਟਵਰਕ ਵਿੱਚ ਬਦਲਿਆ ਜਾ ਰਿਹਾ ਹੈ।

ਵਿੱਤ ਮੰਤਰੀ ਨੇ ਇੱਕ ਨਵੇਂ ਬਣੇ ਪੁਲ ਦਾ ਉਦਘਾਟਨ ਵੀ ਕੀਤਾ ਜਿਸ ਨੇ ਦੋ ਪ੍ਰਮੁੱਖ ਪਿੰਡਾਂ ਵਿਚਕਾਰ ਆਵਾਜਾਈ ਦੇ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ।

ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਬਾਰੇ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਘਰੌਲ ਤੋਂ ਖੇੜੀ ਦਗਾਈਆਂ ਤੱਕ ਪਿੰਡ ਦੀ ਫਿਰਨੀ ਸਮੇਤ ਲਗਭਗ 4 ਕਿਲੋਮੀਟਰ ਸੜਕ 1.83 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਬਾਘਰੌਲ ਨੂੰ ਕੰਗਰੌੜੀ ਅਤੇ ਕਮਾਲਪੁਰ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਚੌੜਾ ਕਰਨ ਦਾ ਕੰਮ 4.50 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਚੱਲ ਰਿਹਾ ਹੈ।”

ਕੁੱਲ ਮਿਲਾ ਕੇ ਬਾਘਰੌਲ ਖੇਤਰ ਦੇ ਆਲੇ-ਦੁਆਲੇ ਲਗਭਗ 19 ਕਿਲੋਮੀਟਰ ਸੜਕਾਂ ਦੀ ਉਸਾਰੀ ਅਤੇ ਵਿਸਥਾਰ ਦਾ ਕੰਮ ਜਾਰੀ ਹੈ, ਜਿਸ ਨਾਲ ਖੇਤੀਬਾੜੀ ਗਤੀਵਿਧੀਆਂ ਅਤੇ ਆਰਥਿਕ ਗਤੀਸ਼ੀਲਤਾ ਵਿੱਚ ਆ ਰਹੀਆਂ ਦਹਾਕਿਆਂ ਪੁਰਾਣੀਆਂ ਰੁਕਾਵਟਾਂ ਦੂਰ ਹੋਣ ਦੀ ਉਮੀਦ ਹੈ।

ਸੰਤੁਲਿਤ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਚੀਮਾ ਨੇ ਕਿਹਾ, “ਸਾਡੀ ਸਰਕਾਰ ਸ਼ਹਿਰੀ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਪਾੜੇ ਨੂੰ ਪੂਰਨ ਲਈ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਜਿੱਥੇ ਪੇਂਡੂ ਸੜਕਾਂ ਦਾ ਨੈੱਟਵਰਕ ਦਹਾਕਿਆਂ ਤੋਂ ਅਣਗਹਿਲੀ ਦਾ ਸ਼ਿਕਾਰ ਸੀ, ਉੱਥੇ ਹੀ ਸਾਡੀ ਸਰਕਾਰ ਹਰ ਪਿੰਡ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਆਪਣੀ ਮੁੱਖ ਜ਼ਿੰਮੇਵਾਰੀ ਸਮਝਦੀ ਹੈ।”

ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਥਾਨਕ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਪ੍ਰੋਜੈਕਟਾਂ ਦਾ ਸਵਾਗਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...