ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ ਚੌਰਾਸੀ ਤੇ ਦੀਨਾਨਗਰ ‘ਚ ਮੁੜ ਤੋਂ ਵੋਟਿੰਗ ਹੋਵੇਗੀ । ਇਨ੍ਹਾਂ ਵੋਟਾਂ ਨੂੰ ਲੈ ਕੇ ਹੁਣ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਵੋਟਿੰਗ EVM ਰਾਹੀਂ ਹੋਵੇਗੀ ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਪਿਛਲੀਆਂ ਚੋਣਾਂ ਨੂੰ ਬੈਲੇਟ ਪੇਪਰਾਂ ਰਾਹੀਂ ਕਰਵਾਇਆ ਗਿਆ ਸੀ ਪਰ ਹੁਣ ਜਿਹੜੀਆਂ 4 ਨਗਰ ਕੌਂਸਲਾਂ ਲਈ ਵੋਟਾਂ ਪੈਣੀਆਂ ਹਨ, ਉਹ EVM ਮਸ਼ੀਨਾਂ ਰਾਹੀਂ ਪੈਣਗੀਆਂ। EVM ਦੀ ਬਜਾਏ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੇ ਫੈਸਲੇ ਖਿਲਾਫ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ ਜਦੋਂ ਪਿਛਲੀਆਂ ਚੋਣਾਂ ਹੋਈਆਂ ਸੀ, ਜਿਸ ਨੂੰ ਕਿ ਰੱਦ ਕਰ ਦਿੱਤਾ ਗਿਆ ਸੀ।
EVM ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਰੱਦ ਕੀਤਾ ਗਿਆ ਸੀ ਤੇ ਬੈਲੇਟ ਪੇਪਰ ਰਾਹੀਂ ਵੋਟਾਂ ਪਾਈਆਂ ਗਈਆਂ ਸਨ ਪਰ ਹੁਣ ਪੰਜਾਬ ਵਿਚ 13 ਜੂਨ ਨੂੰ ਵੋਟਾਂ ਪੈਣਗੀਆਂ, ਉਹ EVM ਰਾਹੀਂ ਪੈਣਗੀਆਂ। ਪੰਜਾਬ ਵਿਚ 8 ਨਗਰ ਨਿਗਮ, 75 ਨਗਰ ਕੌਂਸਲ ਤੇ 21 ਨਗਰ ਪੰਚਾਇਤਾਂ ਲਈ ਵੋਟਾਂ ਪੈ ਚੁੱਕੀਆਂ ਹਨ। ਪੰਜਾਬ ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ, ਕਾਦੀਆ, ਸ਼ਾਮ ਚੌਰਾਸੀ ਤੇ ਦੀਨਾਨਗਰ ਨਗਰ ਕੌਂਸਲ ਲਈ ਚੋਣਾਂ ਦਾ ਐਲਾਨ ਕੀਤਾ ਗਿਆ ਹੈ।











