June 2, 2026, 10:01 pm
----------- Advertisement -----------
HomeNewsBreaking Newsਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

Published on

----------- Advertisement -----------

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ “ਚੀਤਾ” ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਤਿਕਾਰਤ ਖਿਡਾਰੀਆਂ ਅਤੇ ਨੌਜਵਾਨ ਆਗੂਆਂ ਵੱਲੋਂ ਮਿਲ ਰਿਹਾ ਲਗਾਤਾਰ ਸਮਰਥਨ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।

ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬੂ ਝਨੇੜੀ ਅਤੇ ਸੇਮਾ ਘਰਾਚੋਂ ਸ਼ਾਮਲ ਸਨ। ਕਬੱਡੀ ਖਿਡਾਰੀ ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਨਾਮਵਰ ਰੈਫਰੀ ਸਤਗੁਰ ਝਨੇੜੀ, ਅੰਤਰਰਾਸ਼ਟਰੀ ਕਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ਆਗੂ ਅਮਰਿੰਦਰ ਸਿੰਘ ਰੋੜੀਆਂ ਅਤੇ ਸਤਨਾਮ ਸਿੰਘ ਵਿਰਕ ਦੇ ਨਾਲ-ਨਾਲ ਮਨਜੋਤ ਸਿੰਘ ਅਤੇ ਹਰਦੀਪ ਸਿੰਘ ਨੇ ਵੀ ਆਪ ਦਾ ਪੱਲਾ ਫੜਿਆ।

ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੌਜਵਾਨਾਂ ਅਤੇ ਖੇਡ ਜਗਤ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕਾਰਜ ਕਰ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਨ੍ਹਾਂ ਪ੍ਰਮੁੱਖ ਸ਼ਖਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ ‘ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।

ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੇ ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਰੁਜ਼ਗਾਰ, ਖੇਡਾਂ ਅਤੇ ਜਨ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...