June 3, 2026, 3:06 pm
----------- Advertisement -----------
HomeNewsBreaking Newsਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ...

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

Published on

----------- Advertisement -----------

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘਾ ਅਫ਼ਸੋਸ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਹੋਣਹਾਰ ਵਿਦਿਆਰਥਣ ਸਕੂਲ ਮਾਫੀਆ ਦੀ ਬਲੀ ਚੜ੍ਹ ਗਈ ਹੈ। ਉਨ੍ਹਾਂ ਕਿਹਾ ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਕਈ ਫੋਨ ਆਏ ਹਨ। ਸੀਐਮ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ ਜੇਕਰ ਕਿਸੇ ਵੀ ਪ੍ਰਾਈਵੇਟ ਸਕੂਲ ਨੇ 5 ਫੀਸਦੀ ਤੋਂ ਜਿਆਦਾ ਫੀਸ ਵਸੂਲੀ ਹੈ ਤਾਂ ਉਨ੍ਹਾਂ ਨੂੰ ਇਹ ਪੈਸੇ ਮਾਪਿਆਂ ਨੂੰ ਵਾਪਸ ਕਰਨੇ ਹੋਣਗੇ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।

ਸੀਐਮ ਮਾਨ ਨੇ ਕਿਹਾ ਕਿ ਸਰਕਾਰ ਇਸ ਦੇ ਹੱਲ ਲਈ ਸਖ਼ਤ ਕਾਨੂੰਨ ਲਿਆਏਗੀ। ਇਹ ਨਿਯਮ ਹਰ ਤਰ੍ਹਾਂ ਦੀਆਂ ਫੀਸਾਂ ‘ਤੇ ਲਾਗੂ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਹ ਭਾਰਤ ਦਾ ਸਭ ਤੋਂ ਸਖ਼ਤ ਕਾਨੂੰਨ ਹੋਵੇਗਾ। ਇਹ ਕਾਨੂੰਨ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਹੁਣ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਾਨੂੰਨ ਨੂੰ ਰੱਦ ਕਰਾਂਗੇ। ਅੰਮ੍ਰਿਤਸਰ ਵਿੱਚ ਵਿਦਿਆਰਥਣ ਵੱਲੋਂ ਕੀਤੀ ਗਈ ਸੁਸਾਇਡ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ।

ਸੀਐਮ ਮਾਨ ਨੇ ਕਿਹਾ ਕਿ ਡੀਈਓ ਦਫ਼ਤਰ ਨੂੰ ਹੁਣ ਤੱਕ ਫੀਸ ਵਾਧੇ ਸੰਬੰਧੀ ਪ੍ਰਾਪਤ ਹੋਈਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਬੇਨਿਯਮੀਆਂ ਪਾਈਆਂ ਗਈਆਂ ਤਾਂ ਸਬੰਧਤ ਸਕੂਲ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬੀਤੀ 30 ਮਈ ਨੂੰ ਅੰਮ੍ਰਿਤਸਰ ਦੇ ਨਿੱਜੀ ਸਕੂਲ ਵਿੱਚ ਪੜ੍ਹ ਰਹੀ ਵਿਦਿਆਰਥਣ ਅਮਜੋਤ ਕੌਰ ਵੱਲੋਂ ਸੁਸਾਈਡ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ ਸਖ਼ਤ ਕਦਮ ਚੁੱਕਿਆ ਹੈ। ਸੀਐਮ ਭਗਵੰਤ ਮਾਨ ਨੇ ਵਿਦਿਆਰਥਣ ਦੀ ਮੌਤ ਤੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਇੱਕ ਹੋਨਹਾਰ ਵਿਦਿਆਰਥਣ ਸਿਸਟਮ ਦੀ ਬਲੀ ਚੜ੍ਹ ਗਈ। ਪਰ ਹੁਣ ਨਿੱਜੀ ਸਕੂਲਾਂ ਦੀ ਮਨਮਾਨੀ ਤੇ ਠੱਲ ਪਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹੱਦ ਵਿੱਚ ਆਉਂਦੇ ਸਾਰੇ ਨੈਸ਼ਨਲ ਅਤੇ ਇੰਟਰਨੈਸ਼ਨਲ ਸਕੂਲਾਂ ਤੇ ਇਹ ਨਿਯਮ ਲਾਗੂ ਹੋਵੇਗਾ।

ਸੀਐਮ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਫੀਸ ਦੀ ਵਜ੍ਹਾ ਨਾਲ ਕਿਸੇ ਵਿਦਿਆਰਥੀ ਦਾ ਸਾਲ ਖਰਾਬ ਹੁੰਦਾ ਹੈ ਜਾਂ ਉਸਨੂੰ ਕਿਸੇ ਪੇਪਰ ਜਾਂ ਸਰਟੀਫਿਕੇਟ ਰੋਕਦਾ ਹੈ ਤਾਂ ਉਸ ਉੱਤੇ ਐਕਸ਼ਨ ਲਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਸਕੂਲ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਕਿਤਾਬਾਂ ਅਤੇ ਵਰਦੀਆਂ ਕਿਸੇ ਖਾਸ ਦੁਕਾਨ ਤੋਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ। ਉਨ੍ਹਾਂ ਨੂੰ ਸਾਰੀ ਸਬੰਧਤ ਜਾਣਕਾਰੀ ਪਹਿਲਾਂ ਹੀ ਸਾਂਝੀ ਕਰਨੀ ਪਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਜੋ ਕਾਨੂੰਨ ਲਿਆ ਰਹੇ ਹਨ ਉਹ ਪੰਜਾਬ ਦੇ ਸਾਰੇ ਸਕੂਲਾਂ ‘ਤੇ ਲਾਗੂ ਹੋਵੇਗਾ, ਜਿਸ ਵਿੱਚ ਨੈਸ਼ਨਲ ਅਤੇ ਇੰਟਰਨੈਸ਼ਨਲ ਸਕੂਲ ਵੀ ਸ਼ਾਮਲ ਹਨ। ਇਸ ਸੰਬੰਧੀ ਆਰਡੀਨੈਂਸ ਇੱਕ ਜਾਂ ਦੋ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ, ਮਾਨਸੂਨ ਸੈਸ਼ਨ ਵਿੱਚ ਕਾਨੂੰਨ ਲਿਆਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...