June 3, 2026, 10:01 pm
----------- Advertisement -----------
HomeNewsBreaking Newsਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Published on

----------- Advertisement -----------

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਕਈ ਹੋਰ ਪ੍ਰਮੁੱਖ ਅਹੁਦਿਆਂ ‘ਤੇ ਵੀ ਸੇਵਾ ਨਿਭਾਈ ਹੈ।

ਸ੍ਰੀ ਗੁਪਤਾ ਨੂੰ ਵੱਕਾਰੀ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਅਤੇ ਸ਼ਾਸਨ ਦੀ ਡੂੰਘੀ ਸਮਝ ਪੰਜਾਬ ਵਿੱਚ ਬਿਜਲੀ ਸੈਕਟਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਖਪਤਕਾਰ-ਅਨੁਕੂਲ ਅਤੇ ਕੁਸ਼ਲ ਢੰਗ ਨਾਲ ਬਿਜਲੀ ਰੈਗੂਲੇਸ਼ਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਕਮਿਸ਼ਨ ਦੀ ਭੂਮਿਕਾ ਵਧੇਰੇ ਮਹੱਤਵਪੂਰਨ ਹੈ।

ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਸੰਜੇ ਗੁਪਤਾ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ, ਬਿਜਲੀ ਐਕਟ 2003 ਦੇ ਉਪਬੰਧਾਂ ਅਨੁਸਾਰ ਕੰਮ ਕਰਨਾ ਜਾਰੀ ਰੱਖੇਗਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਖੇਤਰ ਦੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰੇਗਾ।

ਸ੍ਰੀ ਗੁਪਤਾ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਕੰਮ ਕਰਨਗੇ ਕਿ ਜਿੰਨਾ ਸੰਭਵ ਹੋ ਸਕੇ ਬਿਜਲੀ ਕੱਟ ਘੱਟ ਤੋਂ ਘੱਟ ਲੱਗਣ ਅਤੇ ਖਪਤਕਾਰਾਂ ਲਈ ਗੁਣਵੱਤਾ ਵਾਲੀ ਬਿਜਲੀ ਉਪਲੱਬਧ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਟਰਾਂਸਮਿਸ਼ਨ ਲੌਸਿਜ਼ ਨੂੰ ਕੰਟਰੋਲ ਅਤੇ ਮੁੱਦਿਆਂ ਨੂੰ ਹੱਲ ਕਰਕੇ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀਐਮਡੀ ਡਾ. ਬਸੰਤ ਗਰਗ, ਮੈਂਬਰ ਪੀ.ਐਸ.ਈ.ਆਰ.ਸੀ. ਰਵਿੰਦਰ ਸਿੰਘ ਸੈਣੀ ਅਤੇ ਰਵੀ ਕੁਮਾਰ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਦਰਪਾਲ ਸਿੰਘ ਸਮੇਤ ਬਿਜਲੀ ਵਿਭਾਗ, ਪੀ.ਐਸ.ਈ.ਆਰ.ਸੀ. ਦੇ ਹੋਰ ਸੀਨੀਅਰ ਅਧਿਕਾਰੀ, ਨਵ-ਨਿਯੁਕਤ ਚੇਅਰਪਰਸਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...