June 3, 2026, 10:01 pm
----------- Advertisement -----------
HomeNewsBreaking Newsਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 3 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ।

ਹਰੇਕ ਵਫ਼ਦ ਵੱਲੋਂ ਉਠਾਈਆਂ ਗਈਆਂ ਵਿਸ਼ੇਸ਼ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਮੁਖੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਕੈਬਨਿਟ ਸਬ-ਕਮੇਟੀ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਕੈਬਨਿਟ ਸਬ-ਕਮੇਟੀ ਸੂਬੇ ਦੇ ਸਾਰੇ ਕੇਡਰਾਂ ਦੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਇੱਕ ਸਹਿਯੋਗੀ ਮਾਹੌਲ ਸਿਰਜਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।”

ਇਨ੍ਹਾਂ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ, ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ, ਕੰਪਿਊਟਰ ਅਧਿਆਪਕ ਯੂਨੀਅਨ, ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।

ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਦਰਪੇਸ਼ ਸਾਂਝੇ ਮਸਲਿਆਂ ਨੂੰ ਉਜਾਗਰ ਕੀਤਾ ਗਿਆ। ਆਮ ਮੁਲਾਜ਼ਮ ਭਲਾਈ ਦੇ ਮਾਮਲਿਆਂ ਤੋਂ ਇਲਾਵਾ, ਯੂਨੀਅਨ ਨੇ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਮਿਨਿਸਟਰੀਅਲ ਸਟਾਫ਼ ਨਾਲ ਸਬੰਧਤ ਵਿਸ਼ੇਸ਼ ਚਿੰਤਾਵਾਂ ਨੂੰ ਸਾਹਮਣੇ ਲਿਆਂਦਾ, ਜਿਨ੍ਹਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਆਬਕਾਰੀ ਵਿਭਾਗ, ਵਿੱਤ ਵਿਭਾਗ, ਆਈ.ਟੀ.ਆਈਜ਼, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਦੇ ਮੁੱਦੇ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...

ਕੀਰਤਪੁਰ ‘ਚ ਨਿਹੰਗਾਂ ਵੱਲੋਂ ‘ਖ਼ਾਲਸਾ ਟੈਕਸ’ ਦੀ ਵਸੂਲੀ, ਹਿਮਾਚਲ ਐਂਟਰੀ ਟੈਕਸ ਖ਼ਿਲਾਫ਼ ਵਿਰੋਧ

ਹਿਮਾਚਲ ਪ੍ਰਦੇਸ਼ ਵਿੱਚ ਵਾਹਨਾਂ ‘ਤੇ ਲੱਗਣ ਵਾਲੇ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਜਥੇਬੰਦੀ...

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ...

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...