June 4, 2026, 3:09 pm
----------- Advertisement -----------
HomeNewsBreaking Newsਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ,...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

Published on

----------- Advertisement -----------

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ ਹੁਣ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਨੂੰ ਗੈਰ-ਕਾਨੂੰਨੀ ਕਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਮਾਮਲੇ ‘ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਖਾਲਸਾ ਟੈਕਸ ਵਸੂਲਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੋਵੇਂ ਮੁੱਖ ਮੰਤਰੀਆਂ ਵਿਚਕਾਰ ਗੱਲਬਾਤ ਹੋਣ ਦੀ ਪੁਸ਼ਟੀ ਹਿਮਾਚਲ ਦੇ ਕੈਬਨਿਟ ਮੰਤਰੀ ਜਗਤ ਸਿੰਘ ਨੇਗੀ ਨੇ ਕੀਤੀ ਹੈ।

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ‘ਚ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ‘ਚ, ਨਿਹੰਗ ਸਿੰਘ ਸੰਗਠਨਾਂ ਨੇ ਬੀਤੇ ਦਿਨ ਕੀਰਤਪੁਰ-ਮਨਾਲੀ ਰਾਸ਼ਟਰੀ ਰਾਜਮਾਰਗ ‘ਤੇ ਖਾਲਸਾ ਟੈਕਸ ਮੁਹਿੰਮ ਸ਼ੁਰੂ ਕੀਤੀ ਸੀ। ਇਹ ਪ੍ਰਤੀਕਾਤਮਕ ਕਾਰਵਾਈ ਬਾਬਾ ਅੱਛਰ ਸਿੰਘ ਦੀ ਅਗਵਾਈ ਹੇਠ ਗੜਾ ਮੋੜ ਟੋਲ ਪਲਾਜ਼ਾ ਨੇੜੇ ਕੀਤੀ ਗਈ।

ਮੰਤਰੀ ਜਗਤ ਸਿੰਘ ਨੇਗੀ ਨੇ ਕਿਹਾ ਕਿ ਇਹ (ਖਾਲਸਾ ਟੈਕਸ) ਬਿਲਕੁਲ ਗਲਤ ਹੈ ਤੇ ਇਸ ਦਾ ਹੱਲ ਪੰਜਾਬ ਸਰਕਾਰ ਨੂੰ ਕੱਢਣਾ ਚਾਹੀਦਾ ਹੈ। ਅਜਿਹਾ ਕੋਈ ਵੀ ਕੰਮ ਕਰਦਾ ਹੈ ਤਾਂ ਉਹ ਕਾਨੂੰਨੀ ਤੌਰ ‘ਤੇ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਕਿਹਾ ਇਸ ਸਬੰਧੀ ਸਾਡੇ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਜਦੋਂ ਅਸੀਂ ਕੁੱਝ ਗਲਤ ਕਰਦੇ ਹਾਂ ਤਾਂ ਇਹ ਸਾਰੇ ਇਕੱਠੇ ਹੋ ਜਾਂਦੇ ਭਾਜਪਾ-ਅਕਾਲੀ।

ਇੱਛਾ ਅਨੁਸਾਰ ਲਈ ਸੀ ਰਾਸ਼ੀ

ਨਿਹੰਗ ਸੰਗਠਨਾਂ ਨੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਤੋਂ ਖਾਲਸਾ ਟੈਕਸ ਵਸੂਲ ਕੀਤਾ ਸੀ। ਹਾਲਾਂਕਿ, ਕੋਈ ਨਿਸ਼ਚਿਤ ਰਕਮ ਨਿਰਧਾਰਤ ਨਹੀਂ ਕੀਤੀ ਗਈ ਸੀ। ਇਸ ਦੀ ਬਜਾਏ, ਵਾਹਨ ਚਾਲਕਾਂ ਦੀ ਇੱਛਾ ਅਨੁਸਾਰ ਰਾਸ਼ੀ ਯੋਗਦਾਨ ਇਕੱਠਾ ਕੀਤਾ ਗਿਆ ਸੀ। ਸੰਗਠਨਾਂ ਨੇ ਕਿਹਾ ਕਿ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਭਲਾਈ ਤੇ ਲੋੜਵੰਦਾਂ ਲਈ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਫੋਰਸ ਨੂੰ ਘਟਨਾ ਸਥਾਨ ‘ਤੇ ਤਾਇਨਾਤ ਕੀਤਾ ਗਿਆ ਸੀ।

ਇਹ ਕਦਮ ਹਿਮਾਚਲ ਸਰਕਾਰ ਨੂੰ ਜਗਾਉਣ ਲਈ

ਪੁਲਿਸ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ, ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਦੇ ਹੋਏ ਨਿਹੰਗ ਸਿੱਖਾਂ ਨਾਲ ਗੱਲਬਾਤ ਕੀਤੀ ਗਈ। ਬਾਬਾ ਅੱਛਰ ਸਿੰਘ ਨੇ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਤੇ ‘ਖਾਲਸਾ ਟੈਕਸ’ ਮੁਹਿੰਮ ਹਿਮਾਚਲ ਸਰਕਾਰ ਨੂੰ ਜਗਾਉਣ ਦੇ ਉਦੇਸ਼ ਨਾਲ ਇੱਕ ਪ੍ਰਤੀਕਾਤਮਕ ਉਪਾਅ ਹੈ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਖੇਤਰਾਂ ‘ਚ ਲਗਾਇਆ ਗਿਆ ਐਂਟਰੀ ਟੈਕਸ ਖ਼ਤਮ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ/ਮੋਹਾਲੀ, 3 ਜੂਨ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ...

ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ

ਅੰਮ੍ਰਿਤਸਰ ਵਿੱਚ ਵਿਦਿਆਰਥਣ ਅਮਜੋਤ ਕੌਰ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁੱਖ ਮੰਤਰੀ...