June 4, 2026, 10:01 pm
----------- Advertisement -----------
HomeNewsBreaking Newsਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

Published on

----------- Advertisement -----------

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਨੇ ਸੋ-ਮੋਟੋ ਨੋਟਿਸ ਲਿਆ ਹੈ। ਪੁਲਿਸ ਨੇ FIR ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। SSP ਰਵਜੋਤ ਗਰੇਵਾਲ ਨੇ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਭੇਜੀ ਰਿਪੋਰਟ ਜਾਵੇਗੀ।

ਦੱਸ ਦੇਈਏ ਕਿ ਪਤੀ ਨੇ ਪਤਨੀ ਨੂੰ ਪਿਛਲੇ ਕਾਫੀ ਸਮੇਂ ਤੋਂ ਘਰ ਵਿਚ ਕੈਦ ਕਰਕੇ ਰੱਖਿਆ ਹੋਇਆ ਸੀ ਪਰ ਮਹਿਲਾ ਨੇ ਸੂਝਬੂਝ ਦਿਖਾਉਂਦੇ ਹੋਏ ਘਰ ਦੇ ਰੌਸ਼ਨਦਾਨ ਤੋਂ ਲੋਕਾਂ ਤੋਂ ਮਦਦ ਮੰਗੀ ਤਾਂ ਸਾਰਾ ਸੱਚ ਸਾਹਮਣੇ ਆਇਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਤੇ ਤਾਲਾ ਤੋੜਿਆ ਤੇ ਦੋਵਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਪੀੜਤਾ ਪਿਛਲੇ 2 ਮਹੀਨੇ ਤੋਂ ਆਪਣੇ ਛੋਟੇ ਜਿਹੇ ਬੱਚੇ ਦੇ ਨਾਲ ਘਰ ਵਿਚ ਬੰਦ ਸੀ। ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਕਮਰੇ ਵਿਚ ਬੰਦ ਮਹਿਲਾ ਤੇ ਉਸ ਦੇ ਬੱਚੇ ਨੂੰ ਬਾਹਰ ਕੱਢਿਆ।

ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਨਸ਼ੇ ਕਰਨ ਦਾ ਆਦੀ ਹੈ ਤੇ ਨਸ਼ੇ ਦੇ ਪੈਸਿਆਂ ਲਈ ਉਹ ਅਕਸਰ ਮੇਰੇ ਨਾਲ ਮਾਰਕੁੱਟ ਕਰਦਾ ਸੀ। ਉਸ ਨੇ ਪਿਛਲੇ 2 ਮਹੀਨੇ ਤੋਂ ਮੈਨੂੰ ਤੇ ਮੇਰੇ ਬੱਚੇ ਨੂੰ ਕੈਦ ਕਰਕੇ ਰੱਖਿਆ ਹੋਇਆ ਸੀ ਤੇ ਉਨ੍ਹਾਂ ਨੂੰ ਲੋੜੀਂਦਾ ਭੋਜਨ ਵੀ ਨਹੀਂ ਦਿੱਤਾ ਜਾ ਰਿਹਾ ਸੀ। ਮਹਿਲਾ ਨੇ ਦੱਸਿਆ ਕਿ ਮੇਰੇ ਪਤੀ ‘ਤੇ ਕਈ ਅਪਰਾਧਿਕ ਮਾਮਲੇ ਵੀ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...