June 5, 2026, 3:25 pm
----------- Advertisement -----------
HomeNewsBreaking Newsਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

Published on

----------- Advertisement -----------

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫਾਜਿਲਕਾ ਜ਼ਿਲ੍ਹਿਆਂ ਵਿੱਚ ਝੋਨਾ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 9 ਜੂਨ ਤੋਂ ਮਾਨਸਾ, ਬਰਨਾਲਾ, ਮੋਗਾ, ਸੰਗਰੂਰ, ਜਲੰਧਰ, ਪਟਿਆਲਾ, ਮਾਲੇਰਕੋਟਲਾ, ਲੁਧਿਆਣਾ, ਕਪੂਰਥਲਾ ਅਤੇ ਨਵਾਂਸ਼ਹਿਰ ਵਿੱਚ ਵੀ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ।

ਇਸ ਮੌਕੇ ਮਾਲਵਾ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਪਰਵਾਸੀ ਮਜ਼ਦੂਰ ਰੇਲ ਗੱਡੀਆਂ ਰਾਹੀਂ ਪਹੁੰਚ ਰਹੇ ਹਨ। ਮਾਨਸਾ ਅਤੇ ਬਠਿੰਡਾ ਰੇਲਵੇ ਸਟੇਸ਼ਨਾਂ ’ਤੇ ਰਾਤ ਦੀਆਂ ਰੇਲਾਂ ਜਿਵੇਂ ਪੰਜਾਬ ਮੇਲ ਅਤੇ ਆਭਾ ਐਕਸਪ੍ਰੈੱਸ ਤੋਂ ਉਤਰਦੇ ਮਜ਼ਦੂਰਾਂ ਨੂੰ ਸਵੇਰੇ ਹੀ ਕਿਸਾਨ ਆਪਣੇ ਵਾਹਨਾਂ ਰਾਹੀਂ ਖੇਤਾਂ ਵੱਲ ਲੈ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਦੇ ਲੋਕਲ ਮਜ਼ਦੂਰ ਵੀ ਕਿਸਾਨਾਂ ਨਾਲ ਪੂਰੀ ਸਾਂਝੇਦਾਰੀ ਨਾਲ ਝੋਨਾ ਲਾਉਣ ਦਾ ਕੰਮ ਕਰ ਰਹੇ ਹਨ।

ਝੋਨੇ ਦੀ ਲੁਆਈ ਨੂੰ ਸਮਰਥਨ ਦੇਣ ਲਈ ਬਿਜਲੀ ਸਪਲਾਈ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਪਾਵਰਕੌਮ ਅਧਿਕਾਰੀਆਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਲਗਾਤਾਰ 8 ਘੰਟੇ ਬਿਜਲੀ ਮਿਲੇਗੀ। ਇਸ ਲਈ ਸਰਕਾਰ ਵੱਲੋਂ ਮਾਨਸਾ ਨੇੜੇ ਬਣਾਂਵਾਲਾ ਵਿਖੇ ਵੇਦਾਂਤਾ ਪਾਵਰ ਲਿਮਟਿਡ ਤਾਪਘਰ ਅਤੇ ਲਹਿਰਾ ਮੁਹੱਬਤ ਵਿਖੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਨੂੰ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...