June 6, 2026, 2:57 pm
----------- Advertisement -----------
HomeNewsBreaking News ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

Published on

----------- Advertisement -----------

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ ਹੋਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਲਾਪਤਾ ਐਨਆਰਆਈ ਸੁਨੀਲ ਸ਼ਰਮਾ ਦਾ ਕਤਲ ਕਰ ਦਿੱਤਾ ਗਿਆ ਹੈ। 22 ਮਈ ਤੋਂ ਸੁਨੀਲ ਸ਼ਰਮਾ ਲਾਪਤਾ ਸੀ, ਜਿਸਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਸੀ। 

ਅੰਮ੍ਰਿਤਸਰ ਪੁਲਿਸ ਦਾ ਲਾਪਤਾ ਆਸਟ੍ਰੇਲੀਅਨ ਨਾਗਰਿਕ ਸੁਨੀਲ ਸ਼ਰਮਾ ਦੇ ਮਾਮਲੇ ’ਚ ਵੱਡਾ ਦਾਅਵਾ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੁਨੀਲ ਸ਼ਰਮਾ ਦਾ ਕਤਲ ਕਰ ਦਿੱਤਾ ਗਿਆ ਹੈ। ਐਨਆਰਆਈ ਸੁਨੀਲ ਸ਼ਰਮਾ ਦੇ ਭਰਾ ਵੱਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਐਸਐਸਪੀ ਦਿਹਾਤੀ ਸਾਢੇ 3 ਵਜੇ ਪ੍ਰੈਸ ਕਾਨਫਰੰਸ ਕਰਨਗੇ। 

ਐਨਆਰਆਈ ਸੁਨੀਲ ਸ਼ਰਮਾ ਦੀ ਗੁੰਮਸ਼ੁਦਗੀ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਗਿਆ ਸੀ। ਮ੍ਰਿਤਕ ਦੇ ਬੱਚਿਆਂ ਵੱਲੋਂ ਆਪਣੇ ਹੀ ਚਾਚੇ ’ਤੇ ਸ਼ੱਕ ਜਤਾਇਆ ਗਿਆ ਸੀ। 

ਦੱਸ ਦਈਏ ਕਿ ਸਨੀਲ ਸ਼ਰਮਾ ਦੇ ਪਰਿਵਾਰ ਨੇ ਮੀਡੀਆ ਨਾਲ ਸੰਪਰਕ ਕੀਤਾ। ਸੁਨੀਲ ਸ਼ਰਮਾ ਧੀ ਸੁਰਭੀ ਸ਼ਰਮਾ, ਨੇ ਖੁਲਾਸਾ ਕੀਤਾ ਸੀ ਕਿ ਉਸਨੇ ਆਖਰੀ ਵਾਰ 22 ਮਈ ਨੂੰ ਆਪਣੇ ਪਿਤਾ ਨਾਲ ਗੱਲ ਕੀਤੀ ਸੀ ਅਤੇ ਉਦੋਂ ਤੋਂ ਉਹ ਉਸ ਨਾਲ ਸੰਪਰਕ ਕਰਨ ਵਿੱਚ ਅਸਮਰੱਥ ਸੀ।

ਇਸ ਤੋਂ ਇਲਾਵਾ ਉਸਨੇ ਆਪਣਾ ਸ਼ੱਕ ਆਪਣੇ ਚਾਚੇ ਤੇ ਵੀ ਪਾਇਆ ਸੀ ਜੋ ਕਿ ਕਥਿਤ ਤੌਰ ‘ਤੇ ਉਸੇ ਸਮੇਂ ਗਾਇਬ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਨੂੰ ਪੂਰੀ ਜਾਂਚ ਕਰਨ ਦੀ ਅਪੀਲ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...