June 7, 2026, 5:33 pm
----------- Advertisement -----------
HomeNewsBreaking Newsਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ,...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

Published on

----------- Advertisement -----------

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ ਨਹਾਉਣ ਗਏ ਚਾਰ ਨੌਜਵਾਨਾਂ ਵਿੱਚੋਂ ਦੋ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਜਦਕਿ ਬਾਕੀ ਦੋ ਨੌਜਵਾਨਾਂ ਦੇ ਬਾਲ ਬਾਲ ਬੱਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੋਵੇਂ ਮ੍ਰਿਤਕ ਨੌਜਵਾਨ ਟਾਂਡਾ ਨਾਲ ਸਬੰਧਤ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ 4 ਵਜੇ ਦੇ ਕਰੀਬ ਚਾਰ ਨੌਜਵਾਨ ਦੀਪਕ ਕੁਮਾਰ ਪੁੱਤਰ ਮੋਹਣ ਲਾਲ ਵਾਸੀ ਨਿਊ ਪਾਰਕ ਗਰੀਨ ਟਾਂਡਾ, ਜਸਵੀਰ ਸਿੰਘ ਪੁੱਤਰ ਦਲਜੀਤ ਸਿੰਘ ਦਾਰਾਪੁਰ ਫਾਟਕ ਟਾਡਾਂ,ਪ੍ਰਭਜੋਤ ਸਿੰਘ ਪੁੱਤਰ ਗੁਰਮਿੰਦਰ ਸਿੰਘ ਹਰਸੀ ਪਿੰਡ ਅਤੇ ਸੰਤੋਸ ਕੁਮਾਰ ਪੁੱਤਰ ਅਰੁਜਨ ਕੁਮਾਰ ਟਾਂਡਾ, ਜਿਨ੍ਹਾਂ ਦੀ ਉਮਰ ਤਕਰੀਬਨ 20 ਤੋਂ 21 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਚਾਰੇ ਨੋਜਵਾਨ ਦੋ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਢੋਲਬਾਹਾ ਡੈਮ ਤੇ ਘੁੰਮਣ ਲਈ ਆਏ ਸਨ। ਵਾਪਸ ਆਉਦੇ ਸਮੇਂ ਇਹ ਨੌਜਵਾਨ ਪਿੰਡ ਗੱਜ ਨਜ਼ਦੀਕ ਕੰਢੀ ਕਨਾਲ ਨਹਿਰ ਵਿੱਚ ਨਹਾਉਣ ਲਈ ਰੁਕ ਗਏ, ਨਹਿਰ ਦੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਜਸਵੀਰ ਸਿੰਘ ਅਤੇ ਪ੍ਰਭਜੋਤ ਸਿੰਘ ਰੁੜ ਗਏ ‘ਤੇ ਦੀਪਕ ਕੁਮਾਰ ਅਤੇ ਸੰਤੋਸ ਕੁਮਾਰ ਬਾਲ ਬਾਲ ਬੱਚ ਗਏ।

ਰਾਹਗੀਰਾਂ ਤੇ ਪਿੰਡ ਗੱਜ ਵਾਸੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਭੂੰਗਾ ਲਿਆਦਾ ਗਿਆ, ਜਿੱਥੇ ਡਾਕਟਰਾਂ ਵੱਲੋਂ ਜਸਵੀਰ ਸਿੰਘ ਅਤੇ ਪ੍ਰਭਜੋਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਚੌਕੀ ਭੂੰਗਾ ਦੇ ਇੰਚਾਰਜ ਏ.ਐੱਸ.ਆਈ. ਬਲਵੀਰ ਸਿੰਘ ਨੇ ਕਿਹਾ ਕਿ ਦੋ ਨੌਜਵਾਨਾਂ ਦੀ ਡੈੱਡ ਬਾਡੀਆਂ ਪੁਲਿਸ ਵੱਲੋਂ ਕਬਜ਼ੇ ਵਿੱਚ ਲੈਕੇ ਉਨ੍ਹਾਂ ਦਾ ਪੋਸਟਮਾਰਟ ਕਰਨ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...