June 8, 2026, 9:43 pm
----------- Advertisement -----------
HomeNewsBreaking News ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

Published on

----------- Advertisement -----------

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਦਿਖਾਈ ਦੇਣਗੇ।

ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਸ. ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵਾਈ ਇੱਕ ਨਿਗਰਾਨ ਅਧਿਕਾਰੀ- ਏ.ਡੀ.ਸੀ., ਐਮ.ਸੀ. ਕਮਿਸ਼ਨਰ, ਸੰਯੁਕਤ ਕਮਿਸ਼ਨਰ ਜਾਂ ਈ.ਓ.- ਵੱਲੋਂ ਕੀਤੀ ਜਾਵੇਗੀ। ਸਾਰੇ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਲਾਜ਼ਮੀ ਤੌਰ ‘ਤੇ ਫੀਲਡ ਦਾ ਦੌਰਾ ਕਰਨਗੇ। ਸਥਾਨਕ ਸਰਕਾਰਾਂ ਮੰਤਰੀ ਖ਼ੁਦ ਵੀ ਪੂਰੇ ਪੰਜਾਬ ਵਿੱਚ ਅਚਨਚੇਤ ਚੈਕਿੰਗ ਕਰਨਗੇ। ਨਿਗਰਾਨ ਅਧਿਕਾਰੀ ਰੋਜ਼ਾਨਾ ਰਿਪੋਰਟਾਂ ਭੇਜਣਗੇ ਅਤੇ ਕਿਸੇ ਵੀ ਚੀਜ਼ ਨੂੰ ਰੱਬ ਆਸਰੇ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਇੱਕ ਵਾਰ ਕੀਤਾ ਜਾਣ ਵਾਲਾ ਵੱਡਾ ਸਮਾਗਮ ਨਹੀਂ ਹੈ। ਇਹ ਗੰਦਗੀ ਵਿਰੁੱਧ ਰੋਜ਼ਾਨਾ ਦੀ ਜੰਗ ਹੈ। ਅੱਜ ਸਵੇਰੇ 7 ਵਜੇ ਤੋਂ ਹਰ ਅਧਿਕਾਰੀ ਫੀਲਡ ਵਿੱਚ ਹੋਵੇਗਾ। ਕੋਈ ਬਹਾਨਾ ਨਹੀਂ ਚੱਲੇਗਾ। ਸਾਰੇ ਅਧਿਕਾਰੀਆਂ ਕੋਲ ਚੱਲਦੇ ਕੈਮਰੇ ਅਤੇ ਇੰਟਰਨੈੱਟ ਕੁਨੈਕਟੀਵਿਟੀ ਵਾਲਾ ਸਮਾਰਟਫੋਨ ਹੋਣਾ ਲਾਜ਼ਮੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਕਿਸੇ ਵੀ ਅਧਿਕਾਰੀ ਨੂੰ ਮੁੱਖ ਮੰਤਰੀ ਜਾਂ ਮੇਰੇ ਵੱਲੋਂ ਕਿਸੇ ਵੀ ਸਮੇਂ ਫੋਨ ਕੀਤਾ ਜਾ ਸਕਦਾ ਹੈ। ਅੱਜ ਮੈਂ ਮੁੱਖ ਦਫ਼ਤਰ ਵਿੱਚ ਹਾਂ। ਭਲਕੇ ਮੈਂ ਮੋਹਾਲੀ, ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ ਜਾਂ ਜੈਤੋ ਵਿੱਚ ਹੋ ਸਕਦਾ ਹਾਂ।”

ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਏ.ਆਈ-ਅਧਾਰਤ ਐਪ ਇਸ ਮੁਹਿੰਮ ਦੀ ਰੀਅਲ ਟਾਈਮ ਪ੍ਰਗਤੀ ਨੂੰ ਟਰੈਕ ਕਰੇਗਾ। ਅਧਿਕਾਰੀ ਵੀਡੀਓ ਕਾਲਾਂ ‘ਤੇ ਉਪਲਬਧ ਰਹਿਣਗੇ ਅਤੇ ਬਿਨਾਂ ਕਿਸੇ ਪੂਰਵ ਸੂਚਨਾ ਦੇ ਕਿਤੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਉਦੇਸ਼ ਪ੍ਰਤੱਖ ਅਤੇ ਦਸਤਾਵੇਜ਼ੀ ਨਤੀਜੇ ਹਾਸਲ ਕਰਨਾ ਹੈ।

ਸਫ਼ਾਈ ਕਰਮਚਾਰੀਆਂ ਤੋਂ ਲੈ ਕੇ ਐਮ.ਸੀ. ਕਮਿਸ਼ਨਰਾਂ ਤੱਕ, ਹਰ ਕੋਈ ਸੜਕਾਂ ਅਤੇ ਗਲੀਆਂ ਵਿੱਚ ਹੋਵੇਗਾ ਤਾਂ ਜੋ ਲੋਕ ਜ਼ਮੀਨੀ ਪੱਧਰ ‘ਤੇ ਇਸ ਮੁਹਿੰਮ ਦਾ ਅਸਰ ਦੇਖ ਸਕਣ। ਜੇਕਰ ਫਿਰ ਵੀ ਇਹ ਦਿਖਾਈ ਨਹੀਂ ਦਿੰਦਾ, ਤਾਂ ਲੋਕ ਸਾਨੂੰ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਫ਼ਾਈ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਚਲਾਈ ਜਾ ਰਹੀ ਹੈ ਤਾਂ ਜੋ ਪੰਜਾਬ ਦਾ ਹਰ ਸ਼ਹਿਰ ਅਤੇ ਕਸਬਾ ਸਾਫ਼-ਸੁਥਰਾ ਦਿਖਾਈ ਦੇਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...