June 10, 2026, 1:36 pm
----------- Advertisement -----------
HomeNewsBreaking Newsਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

Published on

----------- Advertisement -----------

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਵੱਲੋਂ ਆਪਣੇ ਹੀ ਪੀਟਰ ਰੇਹੜੇ ਵਿੱਚ ਖੁਦ ਨੂੰ ਅੱਗ ਲਗਾ ਕੇ ਆਤਮਦਾਹ ਕਰ ਲਿਆ। ਮ੍ਰਿਤਕ ਦੀ ਪਛਾਣ ਚੀਮਾ ਦੇ ਰਹਿਣ ਵਾਲੇ 58 ਸਾਲਾ ਨੈਬ ਸਿੰਘ ਵਜੋਂ ਹੋਈ ਹੈ, ਜੋ ਕਿ ਗੁਰਦੁਆਰਾ ਚੀਮਾ ਸਾਹਿਬ (ਸੰਤ ਅਤਰ ਸਿੰਘ ਜੀ ਦੇ ਜਨਮ ਅਸਥਾਨ) ਦੇ ਬਿਲਕੁਲ ਨੇੜੇ ਰਹਿੰਦੇ ਸਨ।

ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਨੈਬ ਸਿੰਘ ਧਾਰਮਿਕ ਬਿਰਤੀ ਦੇ ਇਨਸਾਨ ਸਨ ਅਤੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਕਾਮ ਸੇਵਾ ਕਰਦੇ ਸਨ। ਇਹ ਪੀਟਰ ਰੇਹੜਾ ਵੀ ਉਨ੍ਹਾਂ ਨੇ ਨਗਰ ਦੀ ਸੇਵਾ (ਲੰਗਰ ਅਤੇ ਹੋਰ ਕਾਰਜਾਂ) ਲਈ ਰੱਖਿਆ ਹੋਇਆ ਸੀ। ਨੈਬ ਸਿੰਘ ਨੇ ਇੱਕ ਦਿਨ ਪਹਿਲਾਂ ਹੀ ਆਪਣੇ ਪੀਟਰ ਰੇਹੜੇ ਵਿੱਚ ਲੱਕੜਾਂ ਅਤੇ ਬਾਲੇ ਲੋਡ ਕਰ ਲਏ ਸਨ।

ਅੱਜ ਸਵੇਰੇ ਕਰੀਬ 4:15 ਵਜੇ ਉਹ ਸਾਈਕਲ ‘ਤੇ ਸਵਾਰ ਹੋ ਕੇ ਘਰੋਂ ਨਿਕਲੇ। ਉਨ੍ਹਾਂ ਨੇ ਚੀਮਾ ਬੱਸ ਸਟੈਂਡ ਨੇੜੇ ਸਥਿਤ ਨਿਹੰਗਾਂ ਦੀ ਛਾਉਣੀ ਕੋਲ ਆਪਣਾ ਸਾਈਕਲ ਖੜ੍ਹਾ ਕੀਤਾ ਅਤੇ ਉੱਥੋਂ ਪੀਟਰ ਰੇਹੜਾ ਲੈ ਕੇ ਅੱਗੇ ਚਲੇ ਗਏ। ਕਰੀਬ 4:30 ਤੋਂ 4:45 ਵਜੇ ਦੇ ਦਰਮਿਆਨ ਉਹ ਚੀਮਾ ਦੀ ਦਾਣਾ ਮੰਡੀ ਦੇ ਅੰਦਰ ਪਹੁੰਚੇ। ਸਵੇਰੇ ਕਰੀਬ 4:50 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਮੰਡੀ ਵਿੱਚ ਇੱਕ ਰੇਹੜਾ ਭਿਆਨਕ ਅੱਗ ਦੀ ਲਪੇਟ ਵਿੱਚ ਹੈ। ਜਦੋਂ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚੀਆਂ ਤਾਂ ਨੈਬ ਸਿੰਘ ਦੀ ਮੌਤ ਹੋ ਚੁੱਕੀ ਸੀ।

ਪੁਲਿਸ ਜਾਂਚ ਦੌਰਾਨ ਘਰ ਦੀ ਤਲਾਸ਼ੀ ਲੈਂਦੇ ਸਮੇਂ ਇੱਕ ਪੱਤਰ ਮਿਲਿਆ ਹੈ। ਇਸ ਵਿੱਚ ਨੈਬ ਸਿੰਘ ਨੇ ਖੁਦ ਲਿਖਿਆ ਸੀ ਕਿ ਉਹ ਸੰਸਕਾਰ ਲਈ ਲੋੜੀਂਦੀ ਸਮੱਗਰੀ (ਲੱਕੜਾਂ, ਤੇਲ, ਡੀਜ਼ਲ, ਪੈਟਰੋਲ ਅਤੇ ਘਿਓ) ਆਪਣੇ ਕੋਲ ਰੱਖ ਕੇ ਲੈ ਕੇ ਜਾ ਰਿਹਾ ਹੈ। ਇਸ ਦੇ ਨਾਲ ਹੀ ਪੱਤਰ ਵਿੱਚ ਇੱਕ ਰਿਸ਼ਤੇਦਾਰ ਨਾਲ ਪੈਸਿਆਂ ਦੇ ਲੈਣ-ਦੇਣ ਦਾ ਹਿਸਾਬ ਵੀ ਦਰਜ ਹੈ।

ਮ੍ਰਿਤਕ ਦੀ ਦੇਹ ਕਾਫੀ ਹੱਦ ਤੱਕ ਸੜ ਚੁੱਕੀ ਸੀ, ਜਿਸ ਨੂੰ ਸ਼ਨਾਖਤ ਤੋਂ ਬਾਅਦ ਪੋਸਟਮਾਰਟਮ ਅਤੇ DNA ਟੈਸਟ ਲਈ ਸਿਵਲ ਹਸਪਤਾਲ ਸੁਨਾਮ ਵਿਖੇ ਭੇਜਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਤਮਹੱਤਿਆ ਕੀਤੀ ਹੈ ਜਾਂ ਕੁਝ ਹੋਰ ਹੋਇਆ ਹੈ ਪਰ ਇਹ ਮਾਮਲਾ ਆਤਮਹੱਤਿਆ ਦਾ ਜਾਪਦਾ ਹੈ।

ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਹ ਪਿਛਲੇ 4-5 ਦਿਨਾਂ ਤੋਂ ਆਪਣੀ ਭੈਣ ਕੋਲ ਧਨੌਲਾ ਗਈ ਹੋਈ ਸੀ ਅਤੇ ਗੁਰਨੈਬ ਸਿੰਘ ਘਰ ਵਿੱਚ ਇਕੱਲੇ ਸਨ। ਉਨ੍ਹਾਂ ਮੁਤਾਬਕ ਪਰਿਵਾਰ ਵਿੱਚ ਕੋਈ ਵੀ ਲੜਾਈ-ਝਗੜਾ ਜਾਂ ਮਾਨਸਿਕ ਪਰੇਸ਼ਾਨੀ ਨਹੀਂ ਸੀ। ਪਰਿਵਾਰ ਦਾ ਇਕਲੌਤਾ ਪੁੱਤਰ, ਜੋ ਪੁਣੇ ਵਿਖੇ ਇੰਜੀਨੀਅਰ ਹੈ, ਉਸ ਦੇ ਘਰ ਪਹੁੰਚਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...