June 14, 2026, 2:33 pm
----------- Advertisement -----------
HomeNewsBreaking Newsਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ...

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Published on

----------- Advertisement -----------

ਚੰਡੀਗੜ੍ਹ, 13 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਇਰਾਦਾ ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਬਠਿੰਡਾ ਦੀ ਇੱਕ ਟੀਮ ਰੁਟੀਨ ਗਸ਼ਤ ਡਿਊਟੀ ‘ਤੇ ਸੀ, ਓਦੋਂ ਉਨ੍ਹਾਂ ਨੇ ਬਠਿੰਡਾ ਦੇ ਕੈਂਟੋਮੈਂਟ ਬਾਈਪਾਸ ਰਿੰਗ ਰੋਡ ‘ਤੇ ਸਲਿੱਪ ਰੋਡ ਦੇ ਸੱਜੇ ਪਾਸੇ ਝਾੜੀਆਂ ਵਿੱਚ ਬੈਠੇ ਦੋ ਸ਼ੱਕੀ ਵਿਅਕਤੀਆਂ ਨੂੰ ਦੇਖਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਦੋਵੇਂ ਵਿਅਕਤੀ ਘਬਰਾ ਗਏ ਅਤੇ ਉਨ੍ਹਾਂ ਨੇ ਛੁਪਣ ਦੀ ਕੋਸ਼ਿਸ਼ ਕੀਤੀ। ਸ਼ੱਕ ਹੋਣ ‘ਤੇ, ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 12.06.2026 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...

ਨਸ਼ੇ ਦੀ ਲਤ ਖ਼ਿਲਾਫ਼ ਜੰਗ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੀ ਭੂਮਿਕਾ ਸਭ ਤੋਂ ਵੱਧ ਮਹੱਤਵਪੂਰਨ: ਡਾ. ਬਲਬੀਰ ਸਿੰਘ

ਚੰਡੀਗੜ੍ਹ, 13 ਜੂਨ 2026:ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ...

‘ਦੇਸ਼ ਦਾ ਕੋਈ ਵੀ ਅੰਦੋਲਨ ਹੋਵੇ, ਪੰਜਾਬ ਤੋਂ ਬਿਨਾਂ ਪੂਰਾ ਨਹੀਂ ਹੋਇਆ’-ਅੰਮ੍ਰਿਤਸਰ ਪਹੁੰਚੇ CJP ਦੇ ਲੀਡਰ ਅਭਿਜੀਤ ਦਾ ਬਿਆਨ

ਅੰਮ੍ਰਿਤਸਰ ਵਿਚ ਕਾਕਰੋਚ ਜਨਤਾ ਪਾਰਟੀ ਨੇ ਪ੍ਰਦਰਸ਼ਨ ਕੀਤਾ। ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ ਦੁਪਹਿਰ...

ਗੁਰਦੁਆਰਾ ਸਾਹਿਬ ‘ਚ ਸਿੱਖ ਜਥੇਬੰਦੀਆਂ ਵੱਲੋਂ ਰੁਕਵਾਈ ਗਈ ਯੋਗਾ ਕਲਾਸ, ਬੋਲੇ- ‘ਗੁਰੂ ਘਰ ‘ਚ ਇਹ ਬਰਦਾਸ਼ਤ ਨਹੀਂ’

ਫ਼ਰੀਦਕੋਟ ਦੇ ਗ੍ਰੀਨ ਐਵੇਨਿਊ ਸਥਿਤ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਸਰਕਾਰ ਦੀ ਯੋਜਨਾ ਤਹਿਤ ਚਲਾਈ...

ਮਨਾਲੀ ਘੁੰਮਣ ਗਏ ਪੰਜਾਬੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ‘ਚ ਡਿੱਗੀ, ਪਿਓ-ਧੀ ਦੀ ਹੋਈ ਮੌਤ

ਮਨਾਲੀ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਗੱਡੀ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ।...

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਬਠਿੰਡਾ / ਚੰਡੀਗੜ੍ਹ; 12 ਜੂਨ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ...