November 13, 2026, 6:52 pm
----------- Advertisement -----------
HomeNewsBreaking Newsਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ...

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

Published on

----------- Advertisement -----------

ਚੰਡੀਗੜ੍ਹ, 13 ਜੂਨ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕੀਤੀ। ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਕਾਨੂੰਨ ਲਾਗੂਕਰਨ ਵਾਲਿਆਂ ਨੂੰ ਰਿਪੋਰਟ ਕਰਨੀ ਚਾਹੀਦੀ ਹੈ। ਪੁਲਿਸ ਵਿਭਾਗ ਸੂਚਨਾ ਦੇਣ ਵਾਲੇ ਦੇ ਵੇਰਵਿਆਂ ਨੂੰ ਪੂਰੀ ਤਰ੍ਹਾਂ ਗੁਪਤ ਰੱਖੇਗਾ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਅਤੇ ਭਾਈਚਾਰੇ ਦਰਮਿਆਨ ਤਾਲਮੇਲ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਚੌਕਸ ਰਹਿਣ ਅਤੇ ਉਨ੍ਹਾਂ ਨਾਲ ਸਹਿਯੋਗੀ ਵਤੀਰਾ ਰੱਖਣ ਦੀ ਅਪੀਲ ਕੀਤੀ। ਮਾਪਿਆਂ ਨੂੰ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ। ਨੌਜਵਾਨ ਪੀੜ੍ਹੀ ਨੂੰ ਆਪਣੀ ਊਰਜਾ ਨੂੰ ਅਕਾਦਮਿਕ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵੱਲ ਲਗਾਉਣਾ ਚਾਹੀਦਾ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਦਾ ਦ੍ਰਿੜ ਸੰਕਲਪ ਲਿਆ ਹੈ। ਨਸ਼ਿਆਂ ਵਿਰੁੱਧ ਚੱਲ ਰਹੀ ਸੂਬਾ ਪੱਧਰੀ ਮੁਹਿੰਮ ਤਹਿਤ ਨਸ਼ਿਆਂ ਦੀਆਂ ਵੱਡੀਆਂ ਸਪਲਾਈ ਲਾਈਨਾਂ ਨੂੰ ਸਫਲਤਾਪੂਰਵਕ ਤੋੜ ਦਿੱਤਾ ਗਿਆ ਹੈ ਜਿਸ ਸਦਕਾ ਅਣਗਿਣਤ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਬਚਾਇਆ ਗਿਆ ਹੈ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਖਰੀ ਅਤੇ ਬੇਹੱਦ ਅਹਿਮ ਕੜੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...