September 23, 2026, 1:38 pm
----------- Advertisement -----------
HomeNewsLatest Newsਪੰਜਾਬ ਚੋਣਾਂ: ਡੇਰਾ ਸਿਰਸਾ ਸਮਰਥਕਾਂ ਦੀ ‘ਚੁੱਪ’ ਨੇ ਸਿਆਸੀ ਪਾਰਟੀਆਂ ਨੂੰ ਪਾਇਆ...

ਪੰਜਾਬ ਚੋਣਾਂ: ਡੇਰਾ ਸਿਰਸਾ ਸਮਰਥਕਾਂ ਦੀ ‘ਚੁੱਪ’ ਨੇ ਸਿਆਸੀ ਪਾਰਟੀਆਂ ਨੂੰ ਪਾਇਆ ਚਿੰਤਾ ‘ਚ

Published on

----------- Advertisement -----------

ਪੰਜਾਬ : – ਡੇਰਾ ਮੁਖੀ ਰਾਮ ਰਹੀਮ ਦੇ 21 ਦਿਨਾਂ ਦੀ ਫਰਲੋ ‘ਤੇ ਜੇਲ ‘ਚੋਂ ਬਾਹਰ ਆਉਣ ‘ਤੇ ਡੇਰਾ ਪ੍ਰੇਮੀਆਂ ‘ਚ ਖੁਸ਼ੀ ਦੀ ਲਹਿਰ ਹੈ ਪਰ ਡੇਰਾ ਪ੍ਰੇਮੀਆਂ ਦੀ ਸਿਆਸੀ ‘ਚੁੱਪ’ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਹਾਲਾਂਕਿ ਵੱਖ-ਵੱਖ ਸਿਆਸੀ ਪਾਰਟੀਆਂ ਡੇਰਾ ਮੁਖੀ ਦੀਆਂ ਛੁੱਟੀਆਂ ਨੂੰ ਮੁੱਦਾ ਬਣਾ ਕੇ ਭਾਜਪਾ ‘ਤੇ ਨਿਸ਼ਾਨਾ ਸਾਧ ਰਹੀਆਂ ਹਨ। ਇਸ ਘਟਨਾ ਨੂੰ ਭਾਜਪਾ ਦੀ ਚਾਲ ਦੱਸਦਿਆਂ ਉਸ ‘ਤੇ ਸਿਆਸੀ ਲਾਹਾ ਲੈਣ ਦੇ ਦੋਸ਼ ਲਾਏ ਜਾ ਰਹੇ ਹਨ।
ਵੋਟ ਬੈਂਕ ਖੁਸਣ ਦੀ ਸੰਭਾਵਨਾ ਨੂੰ ਦੇਖਦਿਆਂ ਅਕਾਲੀ ਦਲ ਇਸ ਨੂੰ ਸਿੱਧੇ ਤੌਰ ‘ਤੇ ਭਾਜਪਾ ਦੀ ਚਾਲ ਦੱਸ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਹੋਰ ਪਾਰਟੀਆਂ ਵੀ ਭਾਜਪਾ ‘ਤੇ ਸਵਾਲ ਚੁੱਕ ਰਹੀਆਂ ਹਨ। ਜਦੋਂਕਿ ਆਮ ਆਦਮੀ ਪਾਰਟੀ ਇਸ ਮਾਮਲੇ ਵਿੱਚ ਕੋਈ ਵੀ ਬਿਆਨ ਦੇਣ ਤੋਂ ਗੁਰੇਜ਼ ਕਰ ਰਹੀ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਘਟਨਾ ਪਿੱਛੇ ਭਾਜਪਾ ਦੇ ਚਾਣਕਯ ਮੰਨੇ ਜਾਂਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਯੋਜਨਾ ਕੰਮ ਕਰ ਰਹੀ ਹੈ।
ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ ਸਮੇਤ ਮਾਲਵੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਡੇਰਾ ਸਿਰਸਾ ਦੇ ਲੱਖਾਂ ਪੈਰੋਕਾਰ ਹਨ। ਡੇਰੇ ਦੇ ਸਿਆਸੀ ਵਿੰਗ ਦਾ ਮਹਿਜ਼ ਇਕ ਇਸ਼ਾਰਾ ਸਿਆਸੀ ਹਵਾ ਦੀ ਦਿਸ਼ਾ ਬਦਲਣ ਦੀ ਸਮਰੱਥਾ ਰੱਖਦਾ ਹੈ। ਡੇਰਾ ਸਮਰਥਕਾਂ ਵਲੋਂ ਹਰੇਕ ਸੀਟ ‘ਤੇ 20 ਤੋਂ 30 ਹਜ਼ਾਰ ਵੋਟਾਂ ਨੂੰ ਪ੍ਰਭਾਵਿਤ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...