June 16, 2026, 11:52 am
----------- Advertisement -----------
HomeNewsBreaking Newsਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ,...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

Published on

----------- Advertisement -----------

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ ‘ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖ ਦਿੱਤਾ ਗਿਆ ਹੈ। ਇਸ ਸਬੰਧੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਸ ਨਵੇਂ ਨਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ‘ਤੇ ਕੀਤਾ ਗਿਆ ਸੀ। ਇਹ ਹਵਾਈ ਅੱਡਾ ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਹਵਾਈ ਸੇਵਾਵਾਂ ਦਾ ਮੁੱਖ ਕੇਂਦਰ ਹੈ।

ਕੇਂਦਰ ਸਰਕਾਰ ਅਨੁਸਾਰ, ਇਹ ਫੈਸਲਾ ਮਹਾਨ ਸੰਤ ਅਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਾਨਵਤਾ, ਬਰਾਬਰੀ ਅਤੇ ਸਤਿਕਾਰ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਨਿਮਾਣੀ ਭੇਟ ਹੈ। ਇਸ ਫੈਸਲੇ ਤੋਂ ਬਾਅਦ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...