August 10, 2026, 8:44 am
----------- Advertisement -----------
HomeNewsBreaking Newsਇਤਿਹਾਸਕ ਕਰਮਚਾਰੀ-ਪੱਖੀ ਪਹਿਲ ਨਾਲ ਹਜ਼ਾਰਾਂ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ...

ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਨਾਲ ਹਜ਼ਾਰਾਂ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਹੋਵੇਗਾ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Published on

----------- Advertisement -----------

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ।

ਇਹ ਫ਼ੈਸਲਾ, ਜਿਸ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਦਰਮਿਆਨ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ, ਨੂੰ ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਲਾਭ ਹੋਵੇਗਾ।

ਹੋਰ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, “ਹਜ਼ਾਰਾਂ ਮਹਿਲਾ ਕਰਮਚਾਰੀਆਂ, ਖਾਸ ਕਰਕੇ ਸਿਹਤ ਵਿਭਾਗ ਵਿੱਚ ਤਾਇਨਾਤ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਇਸ ਪਹਿਲ ਦਾ ਲਾਭ ਮਿਲੇਗਾ।”

ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ ‘ਤੇ ਕਈ ਮਹਿਲਾ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਲਗਪਗ 200 ਕਿਲੋਮੀਟਰ ਦੂਰ ਤਾਇਨਾਤ ਕੀਤਾ ਹੋਇਆ ਹੈ। ਇਸ ਕਾਰਨ ਉਹ ਹਫ਼ਤੇ ਵਿੱਚ ਸਿਰਫ਼ ਦੋ ਦਿਨ ਹੀ ਆਪਣੇ ਪਰਿਵਾਰਾਂ ਨੂੰ ਮਿਲ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਡੀ ਸਰਕਾਰ ਨੇ ਇੱਕ ਅਜਿਹੀ ਨੀਤੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀਆਂ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਅਧਿਆਪਕ ਅਤੇ ਮਹਿਲਾ ਪੁਲਿਸ ਕਰਮਚਾਰੀ ਸ਼ਾਮਲ ਹਨ, ਨੂੰ ਪਰਖਕਾਲ ਪੂਰਾ ਹੋਣ ਉਪਰੰਤ ਆਪਣੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਵਿੱਚ ਤਾਇਨਾਤ ਕੀਤਾ ਜਾਵੇਗਾ।”

ਉਨ੍ਹਾਂ ਅੱਗੇ ਕਿਹਾ, “ਮਹਿਲਾ ਕਰਮਚਾਰੀ ਅਧਿਕਾਰਤ ਫਾਰਮ ਭਰਦੇ ਸਮੇਂ ਆਪਣੇ ਮਾਪਿਆਂ ਦੇ ਘਰ ਜਾਂ ਵਿਆਹੁਤਾ ਘਰ ਬਾਰੇ ਜਾਣਕਾਰੀ ਦੇ ਸਕਣਗੀਆਂ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਹ ਲਗਪਗ ਇੱਕ ਘੰਟੇ ਦੇ ਅੰਦਰ ਆਪਣੇ ਪਰਿਵਾਰਾਂ ਤੱਕ ਪਹੁੰਚ ਸਕਣ ਕਿਉਂਕਿ ਇੱਕ ਖੁਸ਼ ਕਰਮਚਾਰੀ ਹੀ ਹਮੇਸ਼ਾ ਬਿਹਤਰ ਪ੍ਰਦਰਸ਼ਨ ਕਰਦਾ ਹੈ। 40 ਕਿਲੋਮੀਟਰ ਸਿਰਫ਼ ਉੱਪਰਲੀ ਸੀਮਾ ਹੈ ਅਤੇ ਇਹ ਤਾਇਨਾਤੀਆਂ ਹੋਰ ਵੀ ਨੇੜੇ, ਜਿਵੇਂ ਕਿ 15 ਜਾਂ 20 ਕਿਲੋਮੀਟਰ ਤੱਕ ਹੋ ਸਕਦੀਆਂ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ ਉਨ੍ਹਾਂ ਨਾਲ ਹਮੇਸ਼ਾ ਆਪਣੀਆਂ ਚਿੰਤਾਵਾਂ ਅਤੇ ਮੁਸ਼ਕਲਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ ਹਨ, ਜਿਸ ਨਾਲ ਸਰਕਾਰ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਸਿੱਧੇ ਤੌਰ ‘ਤੇ ਹੱਲ ਕਰਨ ਵਾਲੀਆਂ ਨੀਤੀਆਂ ਤਿਆਰ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...