November 13, 2026, 4:08 pm
----------- Advertisement -----------
HomeNewsBreaking Newsਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

Published on

----------- Advertisement -----------

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ ਰੀਲ ਬਣਾਉਣ ਦੇ ਚੱਕਰ ’ਚ ਸਕੂਲ ’ਚ ਹੰਗਾਮਾ ਮਚਾਇਆ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਸਕੂਲ ’ਚ ਭੰਨਤੋੜ ਵੀ ਕੀਤੀ।  

ਦੱਸ ਦਈਏ ਕਿ ਸਕੂਲ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਹੋਣ ਦੌਰਾਨ ਮੁਲਜ਼ਮਾਂ ਨੇ ਸਕੂਲ ਦੀ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ। ਇਹ ਸਾਰੀ ਘਟਨਾ ਸਕੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਅਤੇ ਤਿੰਨਾਂ ਦੀ ਪਛਾਣ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ, ਤਿੰਨੇ ਬੱਚੇ ਸਕੂਲ ਦੀ ਕੰਧ ਟੱਪ ਕੇ ਸਕੂਲ ਦੇ ਵਿਹੜੇ ਵਿੱਚ ਦਾਖਲ ਹੋਏ। ਉਨ੍ਹਾਂ ਵਿੱਚੋਂ ਇੱਕ 10ਵੀਂ ਜਮਾਤ ਦਾ ਵਿਦਿਆਰਥੀ ਹੈ ਜੋ 11ਵੀਂ ਜਮਾਤ ਵਿੱਚ ਪੜਣ ਵਾਲਾ ਵਿਦਿਆਰਥੀ ਹੈ, ਜਦੋਂ ਕਿ ਦੂਜਾ 9ਵੀਂ ਜਮਾਤ ਦਾ ਵਿਦਿਆਰਥੀ ਹੈ। ਤੀਜਾ ਬੱਚਾ ਬਾਹਰੀ ਮੰਨਿਆ ਜਾ ਰਿਹਾ ਹੈ।

ਮੁਲਜ਼ਮਾਂ ਨੇ ਸੀਸੀਟੀਵੀ ਕੈਮਰੇ, ਖਿੜਕੀਆਂ ਦੇ ਸ਼ੀਸ਼ੇ, ਫੁੱਲਾਂ ਦੇ ਗਮਲਿਆਂ, ਫਰਨੀਚਰ ਅਤੇ ਹੋਰ ਸਮਾਨ ਨੂੰ ਨੁਕਸਾਨ ਪਹੁੰਚਾਇਆ। ਉਨ੍ਹਾਂ ਸਕੂਲ ਦੇ ਵਿਹੜੇ ਵਿੱਚ ਖੜ੍ਹੀਆਂ ਵੈਨਾਂ ਨੂੰ ਵੀ ਨੁਕਸਾਨ ਪਹੁੰਚਾਇਆ। ਸਕੂਲ ਪ੍ਰਸ਼ਾਸਨ ਦਾ ਅਨੁਮਾਨ ਹੈ ਕਿ ਨੁਕਸਾਨ ਲਗਭਗ ₹8 ਲੱਖ ਦਾ ਹੈ।

ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਤਿੰਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਅਤੇ ਸਿੱਖਿਆ ਵਿਭਾਗ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਡੀਐਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਤਿੰਨੋਂ ਦੋਸ਼ੀ ਨਾਬਾਲਗ ਹਨ। ਉਨ੍ਹਾਂ ਦੇ ਮਾਪਿਆਂ ਨੂੰ ਬੁਲਾਇਆ ਗਿਆ ਹੈ ਅਤੇ ਜਾਂਚ ਤੋਂ ਬਾਅਦ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਡਾ. ਹਰੀਸ਼ ਚੰਦਰ ਨੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਲਈ ਅਜਿਹੇ ਖ਼ਤਰਨਾਕ ਕਦਮ ਨਾ ਚੁੱਕਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...