August 8, 2026, 10:47 pm
----------- Advertisement -----------
HomeNewsBreaking News"Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

Published on

----------- Advertisement -----------


NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ ਪਾਬੰਦੀ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਮੈਸੇਜਿੰਗ ਪਲੇਟਫਾਰਮ Telegram ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਕੰਪਨੀ ਵੱਲੋਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ।

ਕੇਂਦਰ ਸਰਕਾਰ ਨੇ ਨੈਸ਼ਨਲ ਟੈਸਟਿੰਗ ਏਜੰਸੀ (NTA) ਦੀ ਸਿਫ਼ਾਰਸ਼ ‘ਤੇ Telegram ‘ਤੇ 24 ਘੰਟਿਆਂ ਦੀ ਅਸਥਾਈ ਰੋਕ ਲਗਾਈ ਸੀ। ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ NEET ਪ੍ਰੀਖਿਆ ਦੌਰਾਨ ਪੇਪਰ ਲੀਕ, ਫਰਜ਼ੀ ਦਾਅਵਿਆਂ ਅਤੇ ਧੋਖਾਧੜੀ ਨਾਲ ਜੁੜੇ ਨੈੱਟਵਰਕਾਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ Telegram ਨੂੰ 30 ਜੂਨ ਤੱਕ ਆਪਣਾ ਮੈਸੇਜ ਐਡਿਟਿੰਗ ਫੀਚਰ ਵੀ ਬੰਦ ਕਰਨ ਲਈ ਕਿਹਾ ਗਿਆ ਹੈ।

NTA ਦਾ ਦਾਅਵਾ ਹੈ ਕਿ ਕੁਝ ਗਿਰੋਹਾਂ ਨੇ ਮੈਸੇਜ ਐਡਿਟ ਕਰਨ ਵਾਲੇ ਫੀਚਰ ਦੀ ਵਰਤੋਂ ਕਰਕੇ ਪੇਪਰ ਲੀਕ ਹੋਣ ਦੇ ਜਾਅਲੀ ਜਾਂ ਗੁੰਮਰਾਹਕੁੰਨ ਸਬੂਤ ਤਿਆਰ ਕੀਤੇ। ਪ੍ਰੀਖਿਆ ਤੋਂ ਬਾਅਦ ਮੈਸੇਜਾਂ ਨੂੰ ਬਦਲ ਕੇ ਪੁਰਾਣੇ ਟਾਈਮ-ਸਟੈਂਪਾਂ ਨਾਲ ਪੇਸ਼ ਕੀਤਾ ਜਾਂਦਾ ਸੀ, ਜਿਸ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਭਰਮ ਪੈਦਾ ਹੁੰਦਾ ਸੀ।

ਦੂਜੇ ਪਾਸੇ Telegram ਦੇ CEO ਪਾਵੇਲ ਡੁਰੋਵ ਨੇ ਸਰਕਾਰ ਦੇ ਇਸ ਫੈਸਲੇ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਗਲਤ ਤੱਤਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਕਰੋੜਾਂ ਆਮ ਯੂਜ਼ਰਾਂ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਫੈਸਲੇ ਨਾਲ 15 ਕਰੋੜ ਤੋਂ ਵੱਧ ਭਾਰਤੀ ਯੂਜ਼ਰ ਪ੍ਰਭਾਵਿਤ ਹੋਣਗੇ।

ਹਾਲਾਂਕਿ ਕਈ ਵਿਦਿਆਰਥੀ ਸੰਗਠਨਾਂ ਅਤੇ ਮਾਪਿਆਂ ਨੇ ਪ੍ਰੀਖਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਇਸ ਕਦਮ ਦਾ ਸਮਰਥਨ ਕੀਤਾ ਹੈ, ਪਰ ਕੁਝ ਮਾਹਿਰਾਂ ਦਾ ਮੰਨਣਾ ਹੈ ਕਿ VPN ਵਰਗੇ ਤਰੀਕਿਆਂ ਕਾਰਨ ਇਸ ਪਾਬੰਦੀ ਦਾ ਪ੍ਰਭਾਵ ਸੀਮਤ ਰਹਿ ਸਕਦਾ ਹੈ। ਹੁਣ ਸਭ ਦੀਆਂ ਨਜ਼ਰਾਂ ਦਿੱਲੀ ਹਾਈਕੋਰਟ ਦੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...