August 9, 2026, 6:29 am
----------- Advertisement -----------
HomeNewsBreaking Newsਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

Published on

----------- Advertisement -----------

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਪ੍ਰਤਿਭਾਸ਼ਾਲੀ ਨੌਜਵਾਨ ਆਰਥਿਕ ਤੰਗੀ ਕਾਰਨ ਮੌਕਿਆਂ ਤੋਂ ਵਾਂਝਾ ਨਾ ਰਹੇ ਅਤੇ ਉਸ ਨੂੰ ਆਪਣੀ ਸਮਰੱਥਾ ਸਾਬਤ ਕਰਨ ਲਈ ਲੋੜੀਂਦਾ ਸਹਿਯੋਗ ਮਿਲੇ।

ਡਾ. ਬਲਜੀਤ ਕੌਰ ਨੇ ਕਿਹਾ, “ਪ੍ਰਤਿਭਾ ਨੂੰ ਕਦੇ ਵੀ ਆਰਥਿਕ ਕਮਜ਼ੋਰੀ ਕਾਰਨ ਪਿੱਛੇ ਨਹੀਂ ਰਹਿਣਾ ਚਾਹੀਦਾ। ਸਾਡੀ ਸਰਕਾਰ ਯੋਗ ਨੌਜਵਾਨਾਂ ਨੂੰ ਉਹ ਮਾਰਗਦਰਸ਼ਨ, ਸਾਧਨ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਨ੍ਹਾਂ ਦੀ ਮਦਦ ਨਾਲ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲ ਹੋ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।”

ਉਨ੍ਹਾਂ ਦੱਸਿਆ ਕਿ ਇਹ ਕੋਚਿੰਗ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ਼-3ਬੀ2, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਕਰਵਾਈ ਜਾਵੇਗੀ। ਪੰਜਾਬ ਦੇ ਪੱਕੇ ਵਸਨੀਕ ਅਤੇ ਐਸ.ਸੀ., ਓ.ਬੀ.ਸੀ. ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗ੍ਰੈਜੂਏਟ ਉਮੀਦਵਾਰ ਇਸ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹਨ। ਬਿਨੈਕਾਰ ਦੇ ਪਰਿਵਾਰ ਦੀ ਕੁੱਲ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਜਨਰਲ ਇੰਗਲਿਸ਼, ਕੁਆਂਟੀਟੇਟਿਵ ਐਪਟੀਚਿਊਡ, ਰੀਜ਼ਨਿੰਗ ਅਤੇ ਕਰੰਟ ਇਵੈਂਟਸ ਵਿਸ਼ਿਆਂ ਦੇ ਆਬਜੈਕਟਿਵ ਟਾਈਪ ਟੈਸਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਹ ਟੈਸਟ 3 ਜੁਲਾਈ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਫੇਜ-3 ਬੀ 2, ਮੋਹਾਲੀ ਵਿਖੇ ਕਰਵਾਇਆ ਜਾਵੇਗਾ।

ਇੱਛੁਕ ਉਮੀਦਵਾਰ ਆਪਣੀਆਂ ਅਰਜ਼ੀਆਂ ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਸਮੇਤ 30 ਜੂਨ 2026 ਤੱਕ ਪ੍ਰਿੰਸੀਪਲ, ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼, ਮੋਹਾਲੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ ਜਾਂ ambedkarinstitute013@gmail.com ‘ਤੇ ਈ-ਮੇਲ ਰਾਹੀਂ ਭੇਜ ਸਕਦੇ ਹਨ।

ਯੋਗ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਯੋਗਤਾ, ਦਾਖ਼ਲਾ ਪ੍ਰਕਿਰਿਆ ਅਤੇ ਹੋਰ ਜਾਣਕਾਰੀ ਲਈ ਉਮੀਦਵਾਰ www.welfare.punjab.gov.in ਵੈੱਬਸਾਈਟ ‘ਤੇ ਵਿਜ਼ਿਟ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...