November 13, 2026, 5:07 pm
----------- Advertisement -----------
HomeNewsBreaking Newsਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

Published on

----------- Advertisement -----------

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ ਇਕ ਪੰਜਾਬੀ ਨੌਜਵਾਨ ਨੇ ਲੰਘੇ ਮੰਗਲਵਾਰ ਨੂੰ ਆਪਣੇ ਮਾਂ-ਬਾਪ ਅਤੇ ਨਾਨੀ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਹੈ। ਹਿਡਾਲਗੋ ਕਾਊਂਟੀ ਸ਼ੈਰਿਫ਼ ਦਫ਼ਤਰ ਨੇ ਮ੍ਰਿਤਕਾਂ ਦੀ ਪਛਾਣ 56 ਸਾਲਾ ਸਵੀਟਾ ਰਾਮ, 46 ਸਾਲਾ ਕਮਲੇਸ਼ ਰਾਣੀ ਅਤੇ 73 ਸਾਲਾ ਮਿੰਦਰ ਕੌਰ ਵਜੋਂ ਕੀਤੀ ਹੈ। ਸਵੀਟਾ ਰਾਮ ਸਥਾਨਕ ਨਾਮੀ ਕਾਰੋਬਾਰੀ ਸੀ ਤੇ ਪਰਿਵਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਲਾਗਲੇ ਪਿੰਡ ਲੱਖਪੁਰ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।ਕਥਿਤ ਦੋਸ਼ੀ ਦੀ ਪਛਾਣ ਸਵੀਟਾ ਰਾਮ ਦੇ ਬੇਟੇ ਗੌਰਵ ਚੋਪੜਾ (19) ਵਜੋਂ ਕੀਤੀ ਗਈ ਹੈ।

ਹਿਡਾਲਗੋ ਕਾਊਂਟੀ ਸ਼ੈਰਿਫ਼ ਐਡੀ ਗੁਏਰਾ ਅਨੁਸਾਰ ਗੌਰਵ ਚੋਪੜਾ ਉੱਤੇ ਤਿੰਨ ਕਤਲਾਂ ਦੇ ਦੋਸ਼ ਤੋਂ ਇਲਾਵਾ ਇਕ ਹੋਰ ਕਤਲ ਦੀ ਕੋਸ਼ਿਸ਼ ਕਰਨ ਦਾ ਵੀ ਦੋਸ਼ ਲਗਾਇਆ ਗਿਆ ਹੈ। ਅਧਿਕਾਰੀਆਂ ਅਨੁਸਾਰ ਉਸ ਨੇ ਆਪਣੇ 21 ਸਾਲਾ ਭਰਾ ’ਤੇ ਇਕ ਗੋਲੀ ਚਲਾਈ ਸੀ ਪਰ ਉਹ ਨਿਸ਼ਾਨੇ ਤੋਂ ਖੁੰਝ ਗਈ। ਦੱਸਿਆ ਜਾ ਰਿਹਾ ਹੈ ਕਿ ਮਾਂ ਤੇ ਨਾਨੀ ਦੀ ਮੌਤ ਮੌਕੇ ’ਤੇ ਹੀ ਹੋ ਗਈ, ਜਦਕਿ ਬਾਪ, ਜਿਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ ਸੀ, ਦੀ ਬਾਅਦ ਵਿਚ ਮੌਤ ਹੋ ਗਈ। ਗੌਰਵ ਦੇ 21 ਸਾਲਾ ਵੱਡੇ ਭਰਾ ਨੇ ਜਾਂਚ ਅਧਿਕਾਰੀਆਂ ਨੂੰ ਦੱਸਿਆ ਕਿ ਜਦੋਂ ਉਹ ਪੌੜੀਆਂ ਚੜ੍ਹ ਰਿਹਾ ਸੀ ਤਾਂ ਉਸ ਨੇ ਜ਼ਮੀਨ ’ਤੇ ਪਈਆਂ ਲੱਤਾਂ ਦੇਖੀਆਂ। ਉਹ ਸਦਮੇ ਵਿਚ ਸੀ ਕਿ ਇਸ ਤੋਂ ਬਾਅਦ ਉਸਦਾ ਛੋਟਾ ਭਰਾ ਗੌਰਵ ਚੋਪੜਾ ਉਸ ਵੱਲ ਆਇਆ, ਉਸ ਨੇ ਬੰਦੂਕ ਕੱਢੀ ਅਤੇ ਉਸ ਦੇ ਸਿਰ ਵੱਲ ਤਾਣ ਕੇ ਇੱਕ ਗੋਲੀ ਚਲਾਈ, ਜੋ ਲੱਗਣ ਤੋਂ ਖੁੰਝ ਗਈ।ਉਸ ਨੇ ਹੀ ਪੁਲਿਸ ਨੂੰ ਵਾਰਦਾਤ ਸੰਬੰਧੀ ਸੂਚਿਤ ਕੀਤਾ। ਕਥਿਤ ਦੋਸ਼ੀ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਦਾ ਪਿੱਛਾ ਕੀਤਾ ਤੇ ਥੋੜ੍ਹੀ ਦੂਰ ਜਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਗੱਡੀ ’ਚੋਂ ਘਟਨਾ ਲਈ ਵਰਤੀ ਬੰਦੂਕ ਵੀ ਬਰਾਮਦ ਕਰ ਲਈ ਗਈ ਹੈ। ਕਤਲ ਦੇ ਕਾਰਨਾਂ ਦੀ ਪੁਲਿਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...