June 23, 2026, 1:58 pm
----------- Advertisement -----------
HomeNewsBreaking Newsਪਹਿਲੀ ਕਿਸ਼ਤ ਵਿੱਚ 3 ਮਹੀਨਿਆਂ ਦੇ ਪੈਸੇ ਜੋੜ ਕੇ ਬਾਕੀ ਸਾਰੀਆਂ ਸ਼੍ਰੇਣੀਆਂ...

ਪਹਿਲੀ ਕਿਸ਼ਤ ਵਿੱਚ 3 ਮਹੀਨਿਆਂ ਦੇ ਪੈਸੇ ਜੋੜ ਕੇ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਦੇ ਖਾਤੇ ਵਿੱਚ ₹3,000 ਅਤੇ ਐੱਸਸੀ ਔਰਤਾਂ ਦੇ ਖਾਤੇ ਵਿੱਚ ₹4,500 ਆਉਣਗੇ: ਬਲਤੇਜ ਪੰਨੂ

Published on

----------- Advertisement -----------

ਚੰਡੀਗੜ੍ਹ, 22 ਜੂਨ:ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਦਿੱਤੀ ਗਈ ਆਖਰੀ ਗਾਰੰਟੀ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਮੁੱਖ ਮੰਤਰੀ ਜੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ, 1 ਜੁਲਾਈ ਤੋਂ ਇਸ ਯੋਜਨਾ ਤਹਿਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ।

ਇਸ ਯੋਜਨਾ ਦੇ ਅੰਤਰਗਤ ਹਰ ਔਰਤ ਦੇ ਖਾਤੇ ਵਿੱਚ ਤਿੰਨ ਮਹੀਨਿਆਂ ਦੀ ਰਾਸ਼ੀ, ਯਾਨੀ 3,000 ਰੁਪਏ ਟਰਾਂਸਫਰ ਕੀਤੇ ਜਾਣਗੇ। ਉੱਥੇ ਹੀ, ਐਸਸੀ ਵਰਗ ਦੀਆਂ ਸਾਡੀਆਂ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ 4,500 ਰੁਪਏ ਪ੍ਰਤੀ ਔਰਤ ਦੇ ਹਿਸਾਬ ਨਾਲ ਰਾਸ਼ੀ ਭੇਜੀ ਜਾਵੇਗੀ। ਇਹ ਪ੍ਰਕਿਰਿਆ 1 ਜੁਲਾਈ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਹੋ ਜਾਵੇਗੀ।

ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਜਿੰਨੀਆਂ ਵੀ ਗਾਰੰਟੀਆਂ ਦਿੱਤੀਆਂ ਸਨ, ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਸਰਕਾਰ ਨੇ ਉਨ੍ਹਾਂ ਕੰਮਾਂ ਅਤੇ ਭਲਾਈ ਸਕੀਮਾਂ ਨੂੰ ਵੀ ਪੂਰਾ ਕੀਤਾ ਹੈ, ਜਿਨ੍ਹਾਂ ਦਾ ਜ਼ਿਕਰ ਮੈਨੀਫੈਸਟੋ ਵਿੱਚ ਨਹੀਂ ਸੀ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਸਾਰੇ ਵਾਅਦੇ ਸੌ ਫੀਸਦੀ ਪੂਰੇ ਕੀਤੇ ਹਨ। ਮਾਨ ਸਰਕਾਰ ਇੱਕ ਅਜਿਹੀ ਸਰਕਾਰ ਹੈ ਜੋ ਸਿਰਫ਼ ਵਾਅਦੇ ਨਹੀਂ ਕਰਦੀ, ਬਲਕਿ ਉਨ੍ਹਾਂ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

—————————-

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...

ਭਾਰਤ ਲਈ ਮਾਣ ਵਾਲਾ ਪਲ – ਇਸ ਭਾਰਤੀ ਦੇ ਹੱਥ ਆਈ ਵਟਸਐਪ ਦੀ ਗਲੋਬਲ ਕਮਾਨ – ਜਾਣੋ ਕੌਣ ਹਨ ਕੁਨਾਲ ਸ਼ਾਹ?

ਭਾਰਤੀ ਫਿਨਟੈਕ ਕੰਪਨੀ CRED ਦੇ ਸੰਸਥਾਪਕ ਅਤੇ ਸੀ.ਈ.ਓ. ਤੇ ਭਾਰਤ ਦੇ ਮਸ਼ਹੂਰ ਉਦਯੋਗਪਤੀਆਂ 'ਚੋਂ...

*ਪੰਜਾਬ ਵਿੱਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ...

ਚੰਡੀਗੜ੍ਹ, 22 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ...