November 13, 2026, 4:03 pm
----------- Advertisement -----------
HomeNewsBreaking Newsਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

Published on

----------- Advertisement -----------

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ। ਉਹ ਅੱਜ ਚੰਡੀਗੜ੍ਹ ਵਿਖੇ ਐਸਸੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਦਾ ਪੂਰਾ ਪੱਖ ਸੁਣਨ ਤੋਂ ਬਾਅਦ ਕਮਿਸ਼ਨ ਨੇ ਉਨ੍ਹਾਂ ਨੂੰ ਚਾਰ ਧਾਰਮਿਕ ਥਾਵਾਂ ‘ਤੇ ਸਿਰ ਝੁਕਾਉਣ ਅਤੇ ਅਸ਼ੀਰਵਾਦ ਲੈਣ ਦਾ ਹੁਕਮ ਦਿੱਤਾ ਹੈ। ਇਹ ਕਾਰਵਾਈ ਬਿੱਟੂ ਵੱਲੋਂ ਪੁਲਿਸ ਵਿਰੋਧੀ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕੀਤੀ ਗਈ ਹੈ।

ਮਿਸ਼ਨ ਅੱਗੇ ਆਪਣਾ ਪੱਖ ਰੱਖਦੇ ਹੋਏ ਬਿੱਟੂ ਨੇ ਕਿਹਾ ਕਿ ਮੇਰੇ ਸ਼ਬਦ 100 ਫ਼ੀਸਦੀ ਕਾਨੂੰਨੀ ਤੌਰ ’ਤੇ ਗਲਤ ਸਨ ਤੇ ਮੈਂ 3-4 ਚੈਨਲਾਂ ’ਤੇ ਇਸ ਲਈ ਮੁਆਫ਼ੀ ਵੀ ਮੰਗੀ ਸੀ। ਉਨ੍ਹਾਂ ਕਿਹਾ ਕਿ ਮੈਂ ਆਪਣੇ ਅਕਾਊਂਟ ਤੋਂ ਵੀਡੀਓ ਵੀ ਡਿਲੀਟ ਕਰ ਕਰ ਦਿੱਤੀ।

ਸੁਣਵਾਈ ਤੋਂ ਬਾਅਦ ਕਮਿਸ਼ਨ ਨੇ ਬਿੱਟੂ ਨੂੰ ਚਾਰ ਵੱਖ ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਉਨ੍ਹਾਂ ਦਾ ਪੱਖ ਸੁਣਨ ਉਪਰੰਤ ਇਹ ਫ਼ੈਸਲਾ ਸੁਣਾਇਆ। ਕਮਿਸ਼ਨ ਦੇ ਫ਼ੈਸਲੇ ਤੋਂ ਬਾਅਦ ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਰਵਨੀਤ ਸਿੰਘ ਬਿੱਟੂ ਵਲੋਂ ਨਿਰਧਾਰਿਤ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਦੀ ਪ੍ਰਕਿਰਿਆ ਕਦੋਂ ਅਤੇ ਕਿਸ ਤਰੀਕੇ ਨਾਲ ਪੂਰੀ ਕੀਤੀ ਜਾਂਦੀ ਹੈ। ਉਧਰ, ਮਾਮਲੇ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਐਸ. ਸੀ. ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਰਵਨੀਤ ਸਿੰਘ ਬਿੱਟੂ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਫਿਲੌਰ ਸਥਿਤ ਡੇਰਾ ਬ੍ਰਹਮਦਾਸ, ਰਾਮਤੀਰਥ (ਅੰਮ੍ਰਿਤਸਰ) ਵਿਖੇ ਭਗਵਾਨ ਵਾਲਮੀਕਿ ਜੀ ਦੇ ਡੇਰੇ ਅਤੇ ਡੇਰਾ ਬੱਲਾਂ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਨਗੇ।

ਬਿੱਟੂ ਨੇ ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੋ ਲੋਕ ਡਟ ਕੇ ਖੜ੍ਹੇ ਰਹਿੰਦੇ ਹਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪੈਂਦਾ ਹੈ, ਜਦਕਿ ਗੱਲਬਾਤ ਅਤੇ ਸਮਝੌਤਾ ਕਰਨ ਵਾਲਿਆਂ ਨੂੰ ਮਾਫ਼ੀ ਅਤੇ ਸਤਿਕਾਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਅਸ਼ੀਰਵਾਦ ਲੈਣ ਦਾ ਹੁਕਮ ਮਿਲਣਾ ਉਨ੍ਹਾਂ ਲਈ ਖੁਸ਼ਕਿਸਮਤੀ ਵਾਲੀ ਗੱਲ ਹੈ। ਉਨ੍ਹਾਂ ਇਸ ਮੌਕੇ ‘ਤੇ ਝੀਲ ਵਿਚ ਡੁਬਕੀ ਲਗਾਉਣ ਅਤੇ ਲੰਗਰ ਛੱਕਣ ਦੀ ਗੱਲ ਵੀ ਕੀਤੀ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਆਪਣੇ ਵਿਚਾਰ ਰੱਖਣ ਦਾ ਮੌਕਾ ਮਿਲਿਆ ਹੈ।

ਹਰਪਾਲ ਚੀਮਾ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਬਿੱਟੂ ਨੇ ਸਖ਼ਤ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਉਸ ਫੋਟੋ ਅਤੇ ਮੀਟਿੰਗ ਬਾਰੇ ਚੀਮਾ ਨੂੰ ਠੀਕ ਤਰ੍ਹਾਂ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਵਿਜੇ ਸਾਂਪਲਾ ਨੂੰ ਉੱਚ ਅਹੁਦਾ ਦਿੱਤੇ ਜਾਣ ਅਤੇ ਉੱਥੇ ਆਪਣੇ ਨਾਲ ਬੈਠਣ ਦਾ ਜ਼ਿਕਰ ਕੀਤਾ। ਬਿੱਟੂ ਨੇ ਇਹ ਵੀ ਕਿਹਾ ਕਿ ਚੀਮਾ ਵੱਲੋਂ ਪੇਸ਼ ਕੀਤੀ ਰਿਪੋਰਟ ਡਰਾ-ਧਮਕਾ ਕੇ ਤਿਆਰ ਕਰਵਾਈ ਗਈ ਸੀ ਅਤੇ ਉਸ ਵਿਚ ਸੜਕਾਂ ਤੋਂ ਲੋਕਾਂ ਤੋਂ ਬਲਜਬਰੀ ਦਸਤਖਤ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਇੱਕ ਕੇਸ ਤੋਂ ਬਾਅਦ ਹੁਣ ਤੱਕ 100 ਕੇਸ ਦਰਜ ਹੋ ਚੁੱਕੇ ਹਨ।

ਬਿੱਟੂ ਨੇ ਮੁੱਖ ਮੰਤਰੀ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਖੁਦ ਝੂਠ ਦੇ ਆਧਾਰ ਤੇ ਕੰਮ ਕਰਨ ਲੱਗ ਪੈਣ ਤਾਂ ਸੂਬੇ ਦੀ ਹਾਲਤ ਕੀ ਹੋਵੇਗੀ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਉਨ੍ਹਾਂ ਨੇ ਚੋਰਾਂ ਨਾਲ ਹੱਥ ਮਿਲਾਏ ਹਨ।

ਆਪਣੇ ਮੰਤਰੀ ਅਹੁਦੇ ਬਾਰੇ ਰਵਨੀਤ ਬਿੱਟੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਖੁਦ ਬੇਨਤੀ ਕੀਤੀ ਹੈ ਕਿ ਜੇ ਉਹ ਮੰਤਰੀ ਬਣੇ ਰਹੇ ਤਾਂ ਪੰਜਾਬ ਨੂੰ ਲਗਾਤਾਰ ਸਮਾਂ ਨਹੀਂ ਦੇ ਸਕਣਗੇ ਕਿਉਂਕਿ ਕੇਂਦਰੀ ਮੰਤਰੀ ਅਹੁਦਾ ਦੇਸ਼ ਵਿਆਪੀ ਹੁੰਦਾ ਹੈ ਅਤੇ ਇਸ ਵਿਚ ਫਾਈਲਾਂ ਅਤੇ ਕੰਮਾਂ ਦਾ ਬਹੁਤ ਭਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹੁਣ ਇਸ ਬਾਰੇ ਅੰਤਿਮ ਫੈਸਲਾ ਲਵੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੀਐੱਮ ਮੀਟਿੰਗਾਂ ਵਿਚ 24 ਘੰਟਿਆਂ ਵਿਚ ਫਾਈਲ ਰੁਕਣ ਨਹੀਂ ਦਿੰਦੇ ਅਤੇ ਕੰਮ ਰੁਕਣ ਤੇ ਫੈਸਲੇ ਲੈ ਲੈਂਦੇ ਹਨ। ਇਸ ਮੁੱਦੇ ‘ਤੇ ਵਿਚਾਰ-ਵਟਾਂਦਰੇ ਅਜੇ ਚੱਲ ਰਹੇ ਹਨ ਅਤੇ ਅੰਤਿਮ ਫੈਸਲਾ ਅਜੇ ਨਹੀਂ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...