June 24, 2026, 3:09 pm
----------- Advertisement -----------
HomeNewsBreaking Newsਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

Published on

----------- Advertisement -----------

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰ ਲਿਆ, ਜਿਸ ‘ਚ ਚਾਰ ਜਣਿਆ ਦੀ ਮੌਤ ਹੋ ਗਈ। ਬੀਤੀ ਦੇਰ ਰਾਤ ਵਾਪਰੀ ਇਸ ਵਾਰਦਾਤ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਮਨਜੋਤ ਸਿੰਘ ਵੱਲੋਂ ਆਪਣੀ ਸਕੀ ਚਾਚੀ ਹਰਜੀਤ ਕੌਰ ਅਤੇ ਆਪਣੇ 12 ਸਾਲ ਦੇ ਨਾਬਾਲਗ ਚਚੇਰੇ ਭਰਾ ਹਰੀ ਅੰਮ੍ਰਿਤਪਾਲ ਸਿੰਘ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਇਸ ਦੌਰਾਨ ਜਦੋਂ ਮਨਜੋਤ ਦਾ ਦੋਸਤ ਪ੍ਰਗਟ ਸਿੰਘ (ਜੋ ਫੌਜੀ ਦੱਸਿਆ ਜਾ ਰਿਹਾ ਹੈ) ਉਸਨੂੰ ਰੋਕਣ ਲਈ ਅੱਗੇ ਆਇਆ ਤਾਂ ਉਸ ਨੇ ਉਸ ਨੂੰ ਵੀ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਘਰ ਵਾਪਸ ਜਾ ਕੇ ਰਸੋਈ ਵਿੱਚ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਸ ਤਰ੍ਹਾਂ ਕੁੱਲ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਿਸ ਵਿੱਚ ਇੱਕੋ ਪਰਿਵਾਰ ਦੇ 3 ਮੈਂਬਰਾਂ ਸਮੇਤ ਇੱਕ ਬਾਹਰੀ ਵਿਅਕਤੀ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੇਖਵਾਂ ਦੀ ਪੁਲਿਸ ਅਤੇ ਬਟਾਲਾ ਦੇ ਡੀਐਸਪੀ ਸਿਟੀ ਸੁਖਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਫੋਰੈਂਸਿਕ ਟੀਮ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਐਂਗਲ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਤੱਥਾਂ ਦੀ ਪੁਸ਼ਟੀ ਲਈ ਪੁਲਿਸ ਕਾਰਵਾਈ ਜਾਰੀ ਹੈ। ਪੁਲਿਸ ਨੇ ਚਾਰ ਲਾਸਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਡੈਡ ਹਾਊਸ ਵਿਖੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...