June 25, 2026, 11:59 am
----------- Advertisement -----------
HomeNewsBreaking Newsਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

Published on

----------- Advertisement -----------

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਫ਼ੌਜੀ ਨੇ ਪਹਿਲਾਂ ਆਪਣੀ ਪਤਨੀ ਨੂੰ ਕਾਰ ਵਿੱਚ ਬਿਠਾਇਆ ਅਤੇ ਫਿਰ ਕਾਰ ਸਮੇਤ ਉਸ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ। ਖ਼ੁਦ ਫ਼ੌਜੀ ਹੋਣ ਕਾਰਨ ਪਤੀ ਤੈਰ ਕੇ ਸੁਰੱਖਿਅਤ ਬਾਹਰ ਨਿਕਲ ਆਇਆ, ਜਦੋਂ ਕਿ ਉਸ ਦੀ ਪਤਨੀ ਦੀ ਪਾਣੀ ਵਿੱਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ।

ਇਹ ਖ਼ੌਫਨਾਕ ਘਟਨਾ 23 ਜੂਨ ਦੀ ਰਾਤ ਨੂੰ ਵਾਪਰੀ, ਜਦੋਂ ਫ਼ੌਜੀ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਉਸ ਨੂੰ ਭਾਖੜਾ ਨਹਿਰ ‘ਤੇ ਬਣੇ ਪੁਲ ‘ਤੇ ਲੈ ਗਿਆ ਸੀ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਗੋਤਾਖੋਰਾਂ ਦੀ ਮਦਦ ਨਾਲ ਮ੍ਰਿਤਕਾ ਦੀ ਲਾਸ਼ ਨੂੰ ਬਰਾਮਦ ਕੀਤਾ। ਪੁਲਿਸ ਨੇ ਮ੍ਰਿਤਕਾ ਦੇ ਭਰਾ ਗੁਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਪਤੀ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਹੁਣ ਪਤਨੀ ਦੇ ਕਤਲ ਦੇ ਪਿੱਛੇ ਦੀ ਅਸਲ ਵਜ੍ਹਾ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

ਮਾਨਸਾ ਦਾ ਰਹਿਣ ਵਾਲਾ ਹੈ ਮੁਲਜ਼ਮ ਫ਼ੌਜੀ

ਪ੍ਰਾਪਤ ਜਾਣਕਾਰੀ ਅਨੁਸਾਰ, ਮੁਲਜ਼ਮ ਪਤੀ ਦੀ ਪਛਾਣ ਮਾਨਸਾ ਦੇ ਪਿੰਡ ਬਾਜੇਵਾਲਾ ਦੇ ਰਹਿਣ ਵਾਲੇ ਹੈਪੀ ਸਿੰਘ (32) ਵਜੋਂ ਹੋਈ ਹੈ, ਜੋ ਕਿ ਭਾਰਤੀ ਸੈਨਾ ਵਿੱਚ ਤਾਇਨਾਤ ਹੈ। ਪੁਲਿਸ ਮੁਤਾਬਕ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਹੈਪੀ ਸਿੰਘ ਅਤੇ ਉਸ ਦੀ ਪਤਨੀ ਵਿਚਕਾਰ ਲੰਬੇ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ। ਦੋਵਾਂ ਦੇ ਰਿਸ਼ਤੇ ਵਿੱਚ ਲਗਾਤਾਰ ਤਣਾਅ ਬਣਿਆ ਹੋਇਆ ਸੀ ਅਤੇ ਆਏ ਦਿਨ ਝਗੜੇ ਹੁੰਦੇ ਰਹਿੰਦੇ ਸਨ।

2024 ਵਿੱਚ ਕੀਤੀ ਸੀ ਲਵ-ਮੈਰਿਜ, ਪਰਿਵਾਰ ਸੀ ਖ਼ਿਲਾਫ਼

ਮ੍ਰਿਤਕਾ ਰਮਨਦੀਪ ਕੌਰ (30) ਅਤੇ ਹੈਪੀ ਸਿੰਘ ਨੇ ਸਾਲ 2024 ਵਿੱਚ ਲਵ-ਮੈਰਿਜ ਕਰਵਾਇਆ ਸੀ। ਮ੍ਰਿਤਕਾ ਦੇ ਭਰਾ ਗੁਰਜੀਤ ਸਿੰਘ ਦੇ ਦੱਸਣ ਮੁਤਾਬਕ, ਹੈਪੀ ਸਿੰਘ ਦੇ ਮਾਤਾ-ਪਿਤਾ ਰਮਨਦੀਪ ਕੌਰ ਨੂੰ ਆਪਣੇ ਘਰ ਵਿੱਚ ਰੱਖਣ ਲਈ ਬਿਲਕੁਲ ਤਿਆਰ ਨਹੀਂ ਸਨ। ਇਸੇ ਵਜ੍ਹਾ ਕਰਕੇ ਪਤੀ-ਪਤਨੀ ਵਿਚਕਾਰ ਅਕਸਰ ਕਹਾ-ਸੁਣੀ ਹੁੰਦੀ ਰਹਿੰਦੀ ਸੀ। ਵਿਵਾਦ ਵਧਣ ਕਾਰਨ ਦੋਵੇਂ ਪਿਛਲੇ ਕੁਝ ਸਮੇਂ ਤੋਂ ਸੰਗਰੂਰ ਵਿਖੇ ਵੱਖਰੇ ਤੌਰ ‘ਤੇ ਰਹਿ ਰਹੇ ਸਨ।

ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, 23 ਜੂਨ 2026 ਨੂੰ ਹੈਪੀ ਸਿੰਘ ਆਪਣੀ ਪਤਨੀ ਨੂੰ ਕਾਰ ਵਿੱਚ ਬਿਠਾ ਕੇ ਪਟਿਆਲਾ ਦੇ ਪਸਿਆਣਾ ਪੁਲ ਦੇ ਨੇੜੇ ਭਾਖੜਾ ਨਹਿਰ ‘ਤੇ ਲੈ ਗਿਆ। ਉੱਥੇ ਪਹੁੰਚ ਕੇ ਉਸ ਨੇ ਕਾਰ ਨੂੰ ਨਹਿਰ ਵਿੱਚ ਸੁੱਟ ਦਿੱਤਾ। ਕਾਰ ਦੇ ਪਾਣੀ ਵਿੱਚ ਡੁੱਬਦੇ ਹੀ ਰਮਨਦੀਪ ਕੌਰ ਉਸ ਦੇ ਅੰਦਰ ਹੀ ਫਸ ਗਈ ਅਤੇ ਬਾਹਰ ਨਹੀਂ ਨਿਕਲ ਸਕੀ, ਜਿਸ ਕਾਰਨ ਡੁੱਬਣ ਨਾਲ ਉਸ ਦੀ ਮੌਤ ਹੋ ਗਈ। ਦੂਜੇ ਪਾਸੇ, ਹੈਪੀ ਸਿੰਘ ਨਹਿਰ ਵਿੱਚੋਂ ਸੁਰੱਖਿਅਤ ਤੈਰ ਕੇ ਬਾਹਰ ਨਿਕਲਣ ਵਿੱਚ ਕਾਮਯਾਬ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...