August 9, 2026, 3:18 pm
----------- Advertisement -----------
HomeNewsBreaking Newsਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

Published on

----------- Advertisement -----------

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ ਦੇ ਕੁਝ ਹੀ ਸਮੇਂ ਬਾਅਦ ਇਸ ਦੀ ਰਿਕਾਰਡ ਵਿਕਰੀ ਹੋਈ ਹੈ। ਖ਼ਬਰਾਂ ਮੁਤਾਬਕ, 24 ਘੰਟਿਆਂ ਵਿੱਚ ਇਸ ਬ੍ਰਾਂਡ ਦੇ ਲਗਭਗ ਡੇਢ ਲੱਖ ਜੁੱਤੇ ਵਿਕ ਗਏ। ਇਸ ਜੁੱਤੇ ਨੂੰ ਲੈ ਕੇ ਲੋਕਾਂ ਵਿੱਚ ਅਜਿਹਾ ਕ੍ਰੇਜ਼ ਹੈ ਕਿ ਦਿੱਲੀ ਅਤੇ ਵੱਡੇ ਸ਼ਹਿਰਾਂ ਦੇ ਸ਼ੋਰੂਮਾਂ ਵਿੱਚ ਭੀੜ ਘੱਟ ਹੋਣ ਦਾ ਨਾਮ ਹੀ ਨਹੀਂ ਲੈ ਰਹੀ।

ਸੋਸ਼ਲ ਮੀਡੀਆ ‘ਤੇ ਵੀ ਵਿਰਾਟ ਦੇ ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾਈ ਹੋਈ ਹੈ। ਸੋਸ਼ਲ ਮੀਡੀਆ ‘ਤੇ ਹਰ ਜਗ੍ਹਾ ਲੋਕਾਂ ਦੇ ਜੁੱਤੇ ਖਰੀਦਦੇ ਹੋਏ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੇ ਹਨ। ਲੋਕ ਜੁੱਤਾ ਖਰੀਦਣ ਤੋਂ ਬਾਅਦ ਇਸ ਦੀ ਤਸਵੀਰ ਸਾਂਝੀ ਕਰਕੇ ਦੱਸ ਰਹੇ ਹਨ ਕਿ ਉਨ੍ਹਾਂ ਕੋਲ ਵੀ ‘One8’ ਬ੍ਰਾਂਡ ਦਾ ਜੁੱਤਾ ਆ ਗਿਆ ਹੈ। ਸੋਸ਼ਲ ਮੀਡੀਆ ‘ਤੇ ਲੋਕ ਇਸ ਜੁੱਤੇ ਦੀ ਕਾਫੀ ਤਾਰੀਫ਼ ਕਰਦੇ ਨਜ਼ਰ ਆ ਰਹੇ ਹਨ। ਇੱਥੋਂ ਤੱਕ ਕਿ ਸ਼ੋਰੂਮਾਂ ਵਿੱਚ ਜੁੱਤੇ ਖਰੀਦਣ ਲਈ ਉਮੜ ਰਹੀ ਭੀੜ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।

ਵਿਰਾਟ ਕੋਹਲੀ ਦੇ ਬ੍ਰਾਂਡ ਦੇ ਇੱਕ ਜੋੜੀ ਜੁੱਤੇ ਦੀ ਕੀਮਤ 9,230 ਰੁਪਏ ਹੈ। ਵਿਰਾਟ ਨੇ ਆਪਣੇ ਟੈਸਟ ਕ੍ਰਿਕਟ ਦੇ ਦੌੜਾਂ ਦੇ ਅੰਕੜਿਆਂ ਦੇ ਬਰਾਬਰ ਜੁੱਤਿਆਂ ਦੀ ਕੀਮਤ ਤੈਅ ਕੀਤੀ ਹੈ। ਜਦੋਂ ਵਿਰਾਟ ਕੋਹਲੀ ‘ਪੂਮਾ’ (Puma) ਦਾ ਚਿਹਰਾ ਬਣੇ ਸਨ ਅਤੇ ਐਥਲੀਟਾਂ ਲਈ ਪੂਰੀ ਰੇਂਜ ਲਾਂਚ ਕੀਤੀ ਗਈ ਸੀ, ਉਦੋਂ ਇਸ ਵਿੱਚ ਜੁੱਤਿਆਂ ਤੋਂ ਲੈ ਕੇ ਕੱਪੜਿਆਂ ਤੱਕ, ਸਪੋਰਟਸ ਵੀਅਰ ਨਾਲ ਜੁੜੀ ਹਰ ਲੋੜੀਂਦੀ ਚੀਜ਼ ਸ਼ਾਮਲ ਸੀ। ਉਸ ਸਮੇਂ ਕੰਪਨੀ ਦੀ ਭਾਈਵਾਲੀ ਨਾਲ ਇਸ ਬ੍ਰਾਂਡ ਨੂੰ ਬਣਾਇਆ ਗਿਆ ਸੀ। ਇਸ ਤੋਂ ਬਾਅਦ ਵਿਰਾਟ ਨੇ ਆਪਣੇ ਬ੍ਰਾਂਡ ਨੇਮ ਦੇ ਤਹਿਤ ਪ੍ਰੋਡਕਟ ਲਾਂਚ ਕਰਨ ਦਾ ਫੈਸਲਾ ਕੀਤਾ। ਹਾਲਾਂਕਿ, ਵਿਰਾਟ ਦੇ ਬ੍ਰਾਂਡ ਨੂੰ ਲਾਂਚ ਕਰਨ ਲਈ ਪੂਮਾ ਨੇ 300 ਕਰੋੜ ਰੁਪਏ ਦੀ ਪੇਸ਼ਕਸ਼ ਵੀ ਕੀਤੀ ਸੀ, ਪਰ ਵਿਰਾਟ ਨੇ ਕਿਸੇ ਹੋਰ ਦਾ ਸਾਥ ਚੁਣਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...