June 25, 2026, 3:11 pm
----------- Advertisement -----------
HomeNewsBreaking Newsਪੰਜਾਬ ਕਾਂਗਰਸ 'ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ,...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

Published on

----------- Advertisement -----------

ਪੰਜਾਬ ਕਾਂਗਰਸ ‘ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਨੂੰ ਲੈ ਕੇ ਪਾਰਟੀ ਹਾਈਕਮਾਨ ਗੰਭੀਰ ਮੰਥਨ ‘ਚ ਜੁਟੀ ਹੋਈ ਹੈ। ਇਸੇ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਅਚਾਨਕ ਦਿੱਲੀ ਬੁਲਾਏ ਜਾਣ ਨਾਲ ਸਿਆਸੀ ਹਲਕਿਆਂ ‘ਚ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ। ਦੋਵਾਂ ਆਗੂਆਂ ਦੀ ਦਿੱਲੀ ‘ਚ ਪਾਰਟੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਵਨ-ਟੂ-ਵਨ ਬੈਠਕ ਹੋਈ ਹੈ। ਕਾਂਗਰਸ ਸੂਤਰਾਂ ਅਨੁਸਾਰ, ਰਾਹੁਲ ਗਾਂਧੀ ਵੱਲੋਂ ਪੰਜਾਬ ਦੀ ਅਗਵਾਈ ਨੂੰ ਲੈ ਕੇ ਲਏ ਗਏ ਫੀਡਬੈਕ ਤੋਂ ਬਾਅਦ ਹਾਈਕਮਾਨ ਅੰਤਿਮ ਫੈਸਲੇ ਦੇ ਨੇੜੇ ਪਹੁੰਚ ਚੁੱਕੀ ਹੈ। ਕੁਝ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਪੰਜਾਬ ਦੇ 60-70 ਸੀਨੀਅਰ ਆਗੂਆਂ ਤੋਂ ਰਾਏ ਲੈਣ ਲਈ ਨਿਯੁਕਤ ਕੀਤੇ ਤਿੰਨ ਆਬਜ਼ਰਵਰਾਂ ਦੀ ਰਿਪੋਰਟ ‘ਤੇ ਚਰਚਾ ਕੀਤੀ ਸੀ। ਆਬਜ਼ਰਵਰਾਂ ਨੇ ਦਿੱਲੀ ‘ਚ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰ ਕੇ ਜਥੇਬੰਦੀ ਦੀ ਮੌਜੂਦਾ ਸਥਿਤੀ, ਚੋਣ ਸੰਭਾਵਨਾਵਾਂ ਤੇ ਅਗਵਾਈ ਨੂੰ ਲੈ ਕੇ ਫੀਡਬੈਕ ਇਕੱਠਾ ਕੀਤਾ ਸੀ। ਇਸ ਰਿਪੋਰਟ ਦੇ ਅਧਾਰ ‘ਤੇ ਪੰਜਾਬ ਕਾਂਗਰਸ ਵਿੱਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼ ਹੋ ਗਈ। ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਦੀ ਦੌੜ ‘ਚ ਫਿਲਹਾਲ ਤਿੰਨ ਨਾਂ ਸਭ ਤੋਂ ਅੱਗੇ ਹਨ – ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਤੇ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ।

ਸਖਜਿੰਦਰ ਸਿੰਘ ਰੰਧਾਵਾ ਜੱਟ-ਸਿੱਖ ਭਾਈਚਾਰੇ ਤੋਂ ਆਉਂਦੇ ਹਨ ਤੇ ਜਥੇਬੰਦੀ ਦੇ ਤਜਰਬੇਕਾਰ ਚਿਹਰਿਆਂ ‘ਚ ਗਿਣੇ ਜਾਂਦੇ ਹਨ। ਜੇਕਰ ਕਾਂਗਰਸ ਰਵਾਇਤੀ ਸਿੱਖ ਵੋਟ ਬੈਂਕ ਨੂੰ ਮਜ਼ਬੂਤ ਕਰਨ ਦੀ ਰਣਨੀਤੀ ‘ਤੇ ਚੱਲਦੀ ਹੈ ਤਾਂ ਰੰਧਾਵਾ ਮਜ਼ਬੂਤ ਬਦਲ ਬਣ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...