November 13, 2026, 4:06 pm
----------- Advertisement -----------
HomeNewsBreaking Newsਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

Published on

----------- Advertisement -----------

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ‘ਤੇ ਵੱਡਾ ਵਾਰ ਕਰਦਿਆਂ, ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਦੌਰਾਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਹਿਯੋਗੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰਕਾਨੂੰਨੀ ਹਥਿਆਰ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਨਾਲ ਅਪਰਾਧਿਕ ਨੈੱਟਵਰਕਾਂ ਨੂੰ ਵੱਡਾ ਝਟਕਾ ਲੱਗਾ ਹੈ।

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪੰਜਾਬ ਭਰ ਵਿੱਚ ਮੁਹਿੰਮ ਦੇ ਕੁੱਲ 152 ਦਿਨਾਂ ਦੌਰਾਨ 713 ਗੈਰਕਾਨੂੰਨੀ ਹਥਿਆਰ, 218 ਮੈਗਜ਼ੀਨ ਅਤੇ 2,009 ਕਾਰਤੂਸ ਬਰਾਮਦ ਕੀਤੇ ਹਨ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ, “ਗੈਂਗਸਟਰ ਨੌਜਵਾਨਾਂ ਨੂੰ ਆਪਣੇ ਗੈਰਕਾਨੂੰਨੀ ਕੰਮਾਂ ਲਈ ਵੱਡੇ ਪੱਧਰ ‘ਤੇ ਲਾਲਚ ਦਿੰਦੇ ਹਨ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਹਥਿਆਰ ਮੁਹੱਈਆ ਕਰਵਾਉਣਾ ਇਸਦਾ ਇੱਕ ਹਿੱਸਾ ਹੈ। ਪੰਜਾਬ ਪੁਲਿਸ ਨੇ ਸਮੇਂ-ਸਮੇਂ ‘ਤੇ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਕੀਤਾ ਹੈ, ਪਰ ਗੈਂਗਸਟਰਾਂ ਦੇ ਸਹਿਯੋਗੀਆਂ ਕੋਲੋਂ ਮਿਲੇ ਹਥਿਆਰਾਂ ਨੇ ਸੂਬੇ ਵਿੱਚ ਕਈ ਅਪਰਾਧਾਂ ਨੂੰ ਰੋਕਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ, ਸਰਹੱਦ ਪਾਰ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਇਹ ਗੈਰਕਾਨੂੰਨੀ ਹਥਿਆਰ ਏਜੀਟੀਐਫ ਵੱਲੋਂ ਸਮੇਂ-ਸਮੇਂ ‘ਤੇ ਚਲਾਈਆਂ ਗਈਆਂ ਵੱਖ-ਵੱਖ ਸਰਚ ਮੁਹਿੰਮਾਂ ਅਤੇ ਕਾਰਵਾਈਆਂ ਦੌਰਾਨ ਬਰਾਮਦ ਕੀਤੇ ਗਏ ਹਨ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਅੰਮ੍ਰਿਤਸਰ ਰੂਰਲ ਤੋਂ 92, ਅੰਮ੍ਰਿਤਸਰ ਸ਼ਹਿਰ ਤੋਂ 201, ਫਿਰੋਜ਼ਪੁਰ ਤੋਂ 155 ਅਤੇ ਤਰਨਤਾਰਨ ਤੋਂ (30 ਅਪ੍ਰੈਲ ਤੱਕ) 243 ਗੈਰਕਾਨੂੰਨੀ ਹਥਿਆਰ, ਗੋਲਾ-ਬਾਰੂਦ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ, ਜੋ ਇਨ੍ਹਾਂ ਮੁੱਖ ਜ਼ਿਲ੍ਹਿਆਂ ਵਿੱਚ ਅਪਰਾਧ ‘ਤੇ ਕਾਬੂ ਪਾਉਣ ਲਈ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦੇ ਹਨ।

ਪਿਛਲੇ ਮਹੀਨੇ ਸੂਬਾ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਦੀ ਭਾਲ ਲਈ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕੀਤਾ, ਜਿਸ ਦੇ ਨਤੀਜੇ ਵਜੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ।

ਡੀਜੀਪੀ ਨੇ ਅੱਗੇ ਕਿਹਾ, “ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਧੁਨਿਕ ਹਥਿਆਰਾਂ ਤੋਂ ਲੈ ਕੇ ਦੇਸੀ ਪਿਸਤੌਲਾਂ ਤੱਕ ਸ਼ਾਮਲ ਹਨ। ਏਜੀਟੀਐਫ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਸ਼ਾਨਦਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਸੂਬੇ ਭਰ ਵਿੱਚ ਜਾਰੀ ਰਹੇਗੀ।”

ਹਾਲ ਹੀ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਕੋਲੋਂ 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਦੇ ਸੰਪਰਕ ਵਿੱਚ ਸਨ। ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਅਨਸਰਾਂ ਤੱਕ ਪਹੁੰਚਾਏ ਜਾਣੇ ਸਨ ਅਤੇ ਉਨ੍ਹਾਂ ਦੀ ਵਰਤੋਂ ਜਬਰਨ ਵਸੂਲੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾਣੀ ਸੀ। ਇਸੇ ਦੌਰਾਨ, ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸੀਆਈਏ ਸਟਾਫ਼ ਟੀਮ ਨੇ ਵੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗੈਰਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...