November 11, 2026, 1:02 pm
----------- Advertisement -----------
HomeNewsBreaking NewsUttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਇੱਕ ਸ਼ਰਾਰਤੀ ਵਿਅਕਤੀ ਵੱਲੋਂ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਧਮਕੀ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ ਆਖਿਆ ਕਿ ਇਹੋ ਜਿਹੇ ਲੋਕ ਦੇਸ਼ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੱਡਾ ਖਤਰਾ ਹਨ। ਉਨ੍ਹਾਂ ਕਿਹਾ ਕਿ ਆਸ਼ੀਸ਼ ਨੇਗੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਿਸ ਸਿੱਖ ਕੌਮ ਦੀਆਂ ਸ਼ਹਾਦਤਾਂ ਦੇ ਸਦਕਾ ਅੱਜ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਉਹ ਉਨ੍ਹਾਂ ਨੂੰ ਖੁੱਲ੍ਹੇਆਮ ਲਲਕਾਰੇ ਮਾਰ ਰਿਹਾ ਹੈ, ਜਿਸ ਦੇ ਨਤੀਜੇ ਠੀਕ ਨਹੀਂ ਨਿਕਲਣਗੇ। ਉਨ੍ਹਾਂ ਕਿਹਾ ਕਿ ਨੇਗੀ ਦੇ ਪ੍ਰਗਟਾਵੇ ਤੋਂ ਸਿੱਧ ਹੁੰਦਾ ਹੈ ਕਿ ਦੇਸ਼ ਅੰਦਰ ਕੁਝ ਸ਼ਰਾਰਤੀ ਲੋਕਾਂ ਦੇ ਮਨਾਂ ਅੰਦਰ ਕਿਤਨੀ ਗਹਿਰੀ ਸਿੱਖ ਵਿਰੋਧੀ ਨਫ਼ਰਤ ਭਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਅਤੇ ਯਾਤਰਾ ਉੱਤੇ ਜਾਣ ਲੱਗਿਆਂ ਕਿਸੇ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿੱਚ ਰੱਖਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਤਰਾਖੰਡ ਅੰਦਰ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖਾਂ ਦੇ ਕਕਾਰ ਪਹਿਨਣ ਦੇ ਅਧਿਕਾਰ ਉੱਤੇ ਵਾਰ-ਵਾਰ ਸਵਾਲ ਚੁੱਕੇ ਜਾ ਰਹੇ ਹਨ ਇਨ੍ਹਾਂ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਿੱਖ ਤੇ ਪੰਜਾਬੀ ਉਤਰਾਖੰਡ ਜਾਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਕਿ ਪਹਿਲਾਂ ਕੁਝ ਸਥਾਨਕ ਲੋਕਾਂ ਨੇ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਕਕਾਰਾਂ ਅਤੇ ਬਾਣੇ ਦੇ ਕਾਰਨ ਨਿਸ਼ਾਨਾ ਬਣਾਇਆ ਅਤੇ ਬਾਅਦ ਵਿੱਚ ਘਟਨਾਵਾਂ ਨੂੰ ਦੋਵਾਂ ਭਾਈਚਾਰਿਆਂ ਵਿਚਕਾਰ ਫਿਰਕੂ ਚਿੰਤਾ ਦੀ ਰੰਗਤ ਦਿੱਤੀ। ਉਨ੍ਹਾਂ ਕਿਹਾ ਕਿ ਉਤਰਾਖੰਡ ਸਰਕਾਰ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਪਛਾਣ ਕੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਜੇਕਰ ਇਸ ਵਰਤਾਰੇ ਨੂੰ ਨਾ ਠੱਲ੍ਹਿਆ ਗਿਆ ਤਾਂ ਸਿੱਖਾਂ ਨੂੰ ਉਤਰਾਖੰਡ ਯਾਤਰਾ ਸਬੰਧੀ ਮਜ਼ਬੂਰਨ ਸਖ਼ਤ ਫ਼ੈਸਲਾ ਲੈਣਾ ਪਵੇਗਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸ਼ੀਸ਼ ਨੇਗੀ ਵੱਲੋਂ ਦਿੱਤੀ ਗਈ ਧਮਕੀ ਅਤੇ ਸਿੱਖ-ਵਿਰੋਧੀ ਪ੍ਰਗਟਾਵੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਇਸ ਦੇ ਵਿਰੁੱਧ ਅੰਮ੍ਰਿਤਸਰ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਨੂੰ ਸਬਕ ਸਿਖਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...