June 27, 2026, 3:33 pm
----------- Advertisement -----------
HomeNewsBreaking Newsਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

Published on

----------- Advertisement -----------

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ ਸ਼ਬਦਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ, ਰੇਂਜ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਨਿਰਦੇਸ਼ ਵੀ ਜਾਰੀ ਕੀਤੇ ਹਨ।

ਪੀਬੀਆਈ ਦੇ ਡਾਇਰੈਕਟਰ ਐੱਲਕੇ ਯਾਦਵ ਵੱਲੋਂ ਜਾਰੀ ਕੀਤੇ ਸਰਕੁਲਰ ਵਿਚ ਕਿਹਾ ਗਿਆ ਹੈ ਕਿ ਜਾਂਚ ਦੌਰਾਨ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਜਾਣਾ ਚਾਹੀਦਾ, ਜਿਸ ਨਾਲ ਪਵਿੱਤਰ ਸਮੱਗਰੀ ਦੀ ਦੁਬਾਰਾ ਬੇਅਦਬੀ ਹੋਣ ਦਾ ਖ਼ਤਰਾ ਪੈਦਾ ਹੋਵੇ।

ਪੀਬੀਆਈ ਵੱਲੋਂ ਜਾਰੀ ਕੀਤੀ ਸੂਚੀ ਵਿਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਪਾਵਨ ਸਰੂਪ, ਪਾਵਨ ਅੰਗ, ਰੁਮਾਲਾ ਸਾਹਿਬ, ਚੌਰ ਸਾਹਿਬ, ਪਾਲਕੀ ਸਾਹਿਬ, ਪੀੜ੍ਹਾ ਸਾਹਿਬ, ਚੰਦੋਆ ਸਾਹਿਬ, ਸੈਂਚੀ ਸਾਹਿਬ, ਗੁਟਕਾ ਸਾਹਿਬ, ਨਿਤਨੇਮ, ਪ੍ਰਕਾਸ਼ ਸਥਾਨ ਸੁੱਖ ਆਸਨ, ਥੜ੍ਹਾ ਸਾਹਿਬ, ਗ੍ਰੰਥੀ ਸਿੰਘ, ਸੇਵਕ/ਸੇਵਾਦਾਰ, ਬਿਰਧ ਅਵਸਥਾ, ਚਾਲੇ ਪਾਉਣਾ, ਪਹੁੰਚ ਕਰਮਾ ਅਤੇ ਅਨੰਦ ਕਾਰਜ ਵਰਗੇ ਸ਼ਬਦ ਸ਼ਾਮਲ ਹਨ। ਇਹ ਸ਼ਬਦ ਅੰਗਰੇਜ਼ੀ ਦਸਤਾਵੇਜ਼ਾਂ ਵਿਚ ਵੀ ਠੀਕ ਉਸੇ ਤਰ੍ਹਾਂ ਲਿਖੇ ਜਾਣਗੇ ਜਿਵੇਂ ਪੰਜਾਬੀ ਵਿਚ ਉਚਾਰੇ ਜਾਂਦੇ ਹਨ, ਤਾਂ ਜੋ ਮੂਲ ਧਾਰਮਿਕ ਸੰਦਰਭ ਅਤੇ ਸਤਿਕਾਰ ਬਣਿਆ ਰਹੇ।

ਪੀਬੀਆਈ ਵੱਲੋਂ ਜਾਰੀ ਕੀਤੇ ਇਸ ਸਰਕੁਲਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬੇਅਦਬੀ ਵਰਗੇ ਬਹੂਤ ਸੰਵੇਦਨਸ਼ੀਲ ਮਾਮਲਿਆਂ ਵਿਚ ਪੁਲਿਸ ਵੱਲੋਂ ਵਰਤੀ ਜਾਣ ਵਾਲੀ ਭਾਸ਼ਾ ਨਾਲ ਕਿਸੇ ਵੀ ਰੂਪ ਵਿਚ ਧਾਰਮਿਕ ਲਫਜ਼ ਉਸੇ ਤਰ੍ਹਾਂ ਲਿਖੇ ਜਾਣਗੇ ਜਿਵੇਂ ਉਚਾਰੇ ਜਾਂਦੇ ਨੇ ਧਾਰਮਿਕ ਭਾਵਨਾਵਾਂ ਨੂੰ ਕੋਈ ਠੇਸ ਨਹੀਂ ਪਹੁੰਚਣੀ ਚਾਹੀਦੀ। ਸਰਕੂਲਰ ਮੁਤਾਬਕ ਬੇਅਦਬੀ ਮਾਮਲਿਆਂ ਦੀ ਜਾਂਚ ਦੌਰਾਨ ਪੁਲਿਸ ਨੂੰ ਧਾਰਮਿਕ ਸੰਸਥਾਵਾਂ ਨਾਲ ਸਹਿਯੋਗ ਕਰ ਕੇ ਕੰਮ ਕਰਨਾ ਪਵੇਗਾ। ਜੇਕਰ ਘਟਨਾ ਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਉਸ ਦੇ ਕਿਸੇ ਅੰਗ ਦੀ ਬਰਾਮਦਗੀ ਹੁੰਦੀ ਹੈ, ਤਾਂ ਪੁਲਿਸ ਸਬੰਧਤ ਧਾਰਮਿਕ ਅਹੁਦੇਦਾਰਾਂ, ਖ਼ਾਸਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਨੁਮਾਇੰਦਿਆਂ ਨਾਲ ਮਿਲ ਕੇ ਕਾਰਵਾਈ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...