June 28, 2026, 5:45 pm
----------- Advertisement -----------
HomeNewsBreaking Newsਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

Published on

----------- Advertisement -----------

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਕੱਲ੍ਹ ਸ੍ਰੀ ਅਕਾਲ ਸਾਹਿਬ ਤਖ਼ਤ ਵੱਲੋਂ ਸੱਦਾ ਦਿੱਤਾ ਗਿਆ ਹੈ। ਸਾਡੇ ਸਾਰੇ ਵਿਧਾਇਕ ਅਤੇ ਮੰਤਰੀ ਸ੍ਰੀ ਅਕਾਲ ਸਾਹਿਬ ਤਖ਼ਤ ਵਿਖੇ ਜਾਣਗੇ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲ ਤਖ਼ਤ ‘ਤੇ ਸੱਦਾ ਨਹੀਂ ਦਿੱਤਾ ਗਿਆ ਸੀ। ਇਸ ਲਈ ਕੱਲ੍ਹ ਸਿਰਫ਼ ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਵਿਖੇ ਜਾ ਕੇ ਸਰਕਾਰ ਦਾ ਪੱਖ ਰੱਖਣਗੇ। ਸਪੀਕਰ ਕੁਲਤਾਰ ਸੰਧਵਾਂ ਵੀ ਮੀਟਿੰਗ ਦੌਰਾਨ ਮੌਜੂਦ ਰਹਿਣਗੇ। ਜੋ ਵੀ ਜਥੇਦਾਰ ਸਾਹਿਬ ਦਾ ਸੁਝਾਅ ਹੋਇਆ ਉਸ ‘ਤੇ ਵਿਚਾਰ ਕਰਾਂਗੇ। ਅਸੀਂ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਾਂ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਨਮਨ ਕਰਦੇ ਹਾਂ। ਹਰ ਕੋਈ ਆਪਣੇ ਲਿਖਤੀ ਜਵਾਬ ਜਮ੍ਹਾਂ ਕਰਵਾਏਗਾ। ਉਸ ਤੋਂ ਬਾਅਦ, ਉਹ ਬਾਹਰ ਆ ਕੇ ਆਪਣਾ ਪੱਖ ਪੇਸ਼ ਕਰਨਗੇ। ਕੁਝ ਮੰਤਰੀਆਂ ਤੋਂ ਲਿਖਤੀ ਜਵਾਬ ਮੰਗੇ ਗਏ ਹਨ, ਅਤੇ ਉਹ ਆਪਣੇ ਲਿਖਤੀ ਜਵਾਬ ਜਮ੍ਹਾਂ ਕਰਾਉਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਮਾਸਕ ਦੀ ਵੀਡੀਓ ਅਕਾਲ ਤਖ਼ਤ ਸਾਹਿਬ ਨੂੰ ਇੱਕ ਪੱਤਰ ਦੇ ਨਾਲ ਭੇਜਣਗੇ। ਇਹ ਵੀਡੀਓ ਨਕਲੀ ਮਾਸਕ ਦੀ ਵਰਤੋਂ ਕਰਕੇ ਬਣਾਈ ਗਈ ਸੀ। ਮੁੱਖ ਮੰਤਰੀ ਨੇ ਕਿਹਾ, “ਅਸੀਂ ਅਕਾਲ ਤਖ਼ਤ ਸਾਹਿਬ ਦਾ ਸਾਹਮਣਾ ਕਰਨ ਜਾਂ ਚੁਣੌਤੀ ਦੇਣ ਬਾਰੇ ਸੋਚ ਵੀ ਨਹੀਂ ਸਕਦੇ। ਮੈਂ ਪਿਛਲੀ ਵਾਰ ਕਿਹਾ ਸੀ ਕਿ ਮੈਂ ਉਸ ਵੀਡੀਓ ਵਿੱਚ ਨਹੀਂ ਹਾਂ। ਅਕਾਲ ਤਖ਼ਤ ਤੋਂ ਜੋ ਵੀ ਫੈਸਲਾ ਆਵੇਗਾ, ਅਸੀਂ ਉਸਦਾ ਸਾਹਮਣਾ ਕਰਾਂਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...