July 31, 2026, 8:51 am
----------- Advertisement -----------
HomeNewsEntertainmentਅਦਾਕਾਰਾ ਸ਼ਰਧਾ ਆਰਿਆ ਦਾ ਪਤੀ ਨਾਲ ਹੋਇਆ ਝਗੜਾ, ਅਦਾਕਾਰਾ ਨੇ ਸ਼ੇਅਰ ਕੀਤੀ...

ਅਦਾਕਾਰਾ ਸ਼ਰਧਾ ਆਰਿਆ ਦਾ ਪਤੀ ਨਾਲ ਹੋਇਆ ਝਗੜਾ, ਅਦਾਕਾਰਾ ਨੇ ਸ਼ੇਅਰ ਕੀਤੀ ਵੀਡੀਓ

Published on

----------- Advertisement -----------

ਕੁੰਡਲੀ ਭਾਗਿਆ ਦੀ ਅਦਾਕਾਰਾ ਸ਼ਰਧਾ ਆਰਿਆ ਨੇ ਪਤੀ ਰਾਹੁਲ ਨਾਗਲ ਨਾਲ ਲੜਾਈ ਕਰ ਲਈ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕਰਕੇ ਦੱਸਿਆ ਹੈ ਕਿ ਉਹ ਅਤੇ ਉਸ ਦਾ ਪਤੀ ਪਿਛਲੇ 3 ਦਿਨਾਂ ਤੋਂ ਗੱਲ ਨਹੀਂ ਕਰ ਰਹੇ ਹਨ। ਸ਼ਰਧਾ ਆਰੀਆ ਪਿਛਲੇ ਸਾਲ (16 ਨਵੰਬਰ) ਨੂੰ ਵਿਆਹ ਦੇ ਬੰਧਨ ਵਿੱਚ ਬੱਝੀ ਹੈ। ਸ਼ਰਧਾ ਆਰਿਆ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਵੀਡੀਓ ‘ਚ ਉਹ ਕਾਫੀ ਉਦਾਸ ਨਜ਼ਰ ਆ ਰਹੀ ਹੈ। ਵੀਡੀਓ ‘ਚ ਸ਼ਰਧਾ ਆਰਿਆ ਆਪਣੇ ਪਤੀ ਨੂੰ ਲੁਕ-ਛਿਪ ਕੇ ਫੜਦੀ ਨਜ਼ਰ ਆ ਰਹੀ ਹੈ।

ਉਸ ਦੇ ਪਤੀ ਨੂੰ ਇਸ ਗੱਲ ਦੀ ਭਣਕ ਤੱਕ ਨਹੀਂ ਲੱਗਦੀ ਕਿ ਸ਼ਰਧਾ ਉਸ ਦਾ ਵੀਡੀਓ ਬਣਾ ਰਹੀ ਹੈ ।ਕਿਉਂਕਿ ਰਾਹੁਲ ਫੋਨ ‘ਚ ਰੁੱਝਿਆ ਨਜ਼ਰ ਆ ਰਿਹਾ ਹੈ। ਪਰ ਜਦੋਂ ਉਸ ਦੇ ਪਤੀ ਨੂੰ ਪਤਾ ਲੱਗਦਾ ਹੈ ਕਿ ਸ਼੍ਰਧਾ ਉਸ ਦਾ ਵੀਡੀਓ ਬਣਾ ਰਹੀ ਹੈ ਤਾਂ ਉਸ ਦਾ ਰਿਐਕਸ਼ਨ ਦੇਖਣ ਲਾਇਕ ਹੁੰਦਾ ਹੈ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸ਼੍ਰਧਾ ਆਰਿਆ ਨੇ ਕੈਪਸ਼ਨ ਦਿੱਤਾ ਕਿ ‘ਮੈਂ ਅਤੇ ਮੇਰੇ ਪਤੀ ਨੇ ਫੈਸਲਾ ਲਿਆ ਸੀ ਕਿ ਅਸੀਂ ਕਦੇ ਵੀ ਨਰਾਜ਼ ਹੋ ਕੇ ਬੈੱਡ ਤੇ ਨਹੀਂ ਜਾਵਾਂਗੇ’।ਇਸ ਦੇ ਨਾਲ ਹੀ ਅਦਾਕਾਰਾ ਨੇ ਇਹ ਵੀ ਦੱਸਿਆ ਕਿ ਪਤੀ ਨਾਲ ਉਸਦੀ ਲੜਾਈ ਤਿੰਨ ਤੋਂ ਚਲੀ ਆ ਰਹੀ ਹੈ । ਇਸ ਵੀਡੀਓ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ਤੇ ਰਿਐਕਸ਼ਨ ਦੇ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...