November 13, 2026, 4:06 pm
----------- Advertisement -----------
HomeNewsBreaking NewsPSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

Published on

----------- Advertisement -----------

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ ਅਤੇ ਕਿਤਾਬਾਂ ਦੀ ਓਵਰਚਾਰਜਿੰਗ ਤੋਂ ਬਚਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਬਹੁਤ ਹੀ ਇਤਿਹਾਸਕ ਅਤੇ ਨਿਵੇਕਲੀ ਪਹਿਲ ਕੀਤੀ ਹੈ। ਬੋਰਡ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਪੁਸਤਕ ਪੋਰਟਲ ਨਾਮ ਦਾ ਆਪਣਾ ਖੁਦ ਦਾ ਅਧਿਕਾਰਤ ਈ-ਕਾਮਰਸ ਪੋਰਟਲ ਲਾਂਚ ਕਰ ਦਿੱਤਾ ਗਿਆ ਹੈ।

ਇਸ ਸ਼ਾਨਦਾਰ ਕਦਮ ਨਾਲ ਪੰਜਾਬ, ਪੂਰੇ ਦੇਸ਼ ਵਿੱਚ ਆਪਣਾ ਅਜਿਹਾ ਈ-ਕਾਮਰਸ ਪੋਰਟਲ ਸ਼ੁਰੂ ਕਰਨ ਵਾਲਾ ਪਹਿਲਾ ਸਿੱਖਿਆ ਬੋਰਡ ਬਣ ਗਿਆ ਹੈ। ਬੋਰਡ ਦੇ ਇਸ ਲੋਕ-ਪੱਖੀ ਫੈਸਲੇ ਨਾਲ ਸੂਬੇ ਦੇ 12 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਿੱਧਾ ਫਾਇਦਾ ਪਹੁੰਚੇਗਾ ਅਤੇ ਹਰ ਸਾਲ ਮਾਪਿਆਂ ਦੇ ਕਰੀਬ 2.15 ਕਰੋੜ ਰੁਪਏ ਦੀ ਭਾਰੀ ਬੱਚਤ ਹੋਵੇਗੀ।

361 ਟਾਈਟਲਜ਼ ਦੀਆਂ ਕਰੀਬ 2.25 ਕਰੋੜ ਕਿਤਾਬਾਂ ਛਪੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਕੋਈ ਵੀ ਵਿਦਿਆਰਥੀ, ਮਾਪੇ ਜਾਂ ਸਕੂਲ ਪ੍ਰਬੰਧਕ ਸਿੱਧੇ ਇਸ ਪੋਰਟਲ ਰਾਹੀਂ ਆਨਲਾਈਨ ਕਿਤਾਬਾਂ ਦਾ ਆਰਡਰ ਦੇ ਸਕਦੇ ਹਨ। ਇਸ ਪੋਰਟਲ ਰਾਹੀਂ ਕਿਤਾਬਾਂ ਮੰਗਵਾਉਣ ‘ਤੇ ਕਿਤਾਬਾਂ ਦੇ ਪ੍ਰਿੰਟ ਰੇਟ (ਨਿਰਧਾਰਤ ਕੀਮਤ) ‘ਤੇ ਫਲੈਟ 15 ਫ਼ੀਸਦੀ (15%) ਦੀ ਵਿਸ਼ੇਸ਼ ਛੋਟ ਦਿੱਤੀ ਜਾਵੇਗੀ।

ਇਸ ਨਵੀਂ ਵਿਵਸਥਾ ਦੇ ਲਾਗੂ ਹੋਣ ਤੋਂ ਬਾਅਦ ਹੁਣ ਪ੍ਰਾਈਵੇਟ ਬੁੱਕ ਸੈਲਰ ਵਿਦਿਆਰਥੀਆਂ ਕੋਲੋਂ ਮਨਮਰਜ਼ੀ ਦੇ ਪੈਸੇ ਨਹੀਂ ਵਸੂਲ ਸਕਣਗੇ। ਸਕੂਲ ਸਿਰਫ਼ ਕਿਤਾਬਾਂ ਦੀ ਵੰਡ ਵਿੱਚ ਸਹਾਇਤਾ ਕਰਨਗੇ ਅਤੇ ਉਹ ਬੋਰਡ ਵੱਲੋਂ ਤੈਅ ਕੀਤੇ ਰੇਟ ਤੋਂ ਇੱਕ ਰੁਪਿਆ ਵੀ ਵੱਧ ਨਹੀਂ ਲੈ ਸਕਦੇ। ਬੋਰਡ ਵੱਲੋਂ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਮਾਧਿਅਮ ਦੀਆਂ 361 ਟੈਕਸਟਬੁੱਕ ਟਾਈਟਲਜ਼ ਦੀਆਂ ਕਰੀਬ 2.25 ਕਰੋੜ ਕਿਤਾਬਾਂ ਛਾਪੀਆਂ ਗਈਆਂ ਹਨ।

ਕਿਤਾਬਾਂ ਦੀ ਡਿਲੀਵਰੀ ਲਈ ਮਿਲਣਗੇ 2 ਖ਼ਾਸ ਆਪਸ਼ਨ

ਵਿਦਿਆਰਥੀਆਂ ਤੱਕ ਕਿਤਾਬਾਂ ਦੀ ਪਹੁੰਚ ਨੂੰ ਸੁਖਾਲਾ ਬਣਾਉਣ ਲਈ ਬੋਰਡ ਵੱਲੋਂ ਦੋ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ:

ਪਹਿਲਾ ਆਪਸ਼ਨ : ਪੂਰੇ ਪੰਜਾਬ ਵਿੱਚ 97 ਡਿਲੀਵਰੀ ਅਤੇ ਪਿਕ-ਅੱਪ ਸੈਂਟਰ ਬਣਾਏ ਗਏ ਹਨ। ਜੇਕਰ ਤੁਸੀਂ ਇਨ੍ਹਾਂ ਸੈਂਟਰਾਂ ‘ਤੇ ਖੁਦ ਜਾ ਕੇ ਕਿਤਾਬਾਂ ਲੈਂਦੇ ਹੋ, ਤਾਂ ਤੁਹਾਨੂੰ ਕੋਈ ਵਾਧੂ ਚਾਰਜ (ਐਕਸਟਰਾ ਚਾਰਜ) ਨਹੀਂ ਦੇਣਾ ਪਵੇਗਾ। ਇਸ ਤੋਂ ਇਲਾਵਾ, PSEB ਦੇ ਜ਼ਿਲ੍ਹਾ ਦਫ਼ਤਰਾਂ ਤੋਂ ਵੀ ਸਿੱਧੇ ਜਾ ਕੇ 15% ਛੋਟ ‘ਤੇ ਕਿਤਾਬਾਂ ਖ਼ਰੀਦੀਆਂ ਜਾ ਸਕਦੀਆਂ ਹਨ।

ਦੂਜਾ ਆਪਸ਼ਨ: ਜੇਕਰ ਤੁਸੀਂ ਕਿਤਾਬਾਂ ਆਪਣੇ ਘਰ ਦੇ ਪਤੇ ‘ਤੇ ਮੰਗਵਾਉਣਾ ਚਾਹੁੰਦੇ ਹੋ, ਤਾਂ PSEB ਨੇ ਭਾਰਤੀ ਡਾਕ ਵਿਭਾਗ ਨਾਲ ਵਿਸ਼ੇਸ਼ ਸਮਝੌਤਾ ਕੀਤਾ ਹੈ। ਇਸ ਤਹਿਤ Gyan Post Scheme ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਅਧੀਨ 5 ਕਿੱਲੋ ਤੱਕ ਦੇ ਪਾਰਸਲ ‘ਤੇ ਡਿਲੀਵਰੀ ਚਾਰਜ ਬਹੁਤ ਹੀ ਘੱਟ ਰੱਖਿਆ ਗਿਆ ਹੈ।

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਨਲਾਈਨ ਆਰਡਰ ਦੀ ਲੋੜ ਨਹੀਂ

ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਇਸ ਸਬੰਧੀ ਘਬਰਾਉਣ ਜਾਂ ਕੋਈ ਆਨਲਾਈਨ ਆਰਡਰ ਕਰਨ ਦੀ ਬਿਲਕੁਲ ਲੋੜ ਨਹੀਂ ਹੈ। ਉਨ੍ਹਾਂ ਨੂੰ ਰਾਜ ਸਰਕਾਰ ਵੱਲੋਂ ਪਹਿਲਾਂ ਦੀ ਤਰ੍ਹਾਂ ਹੀ ਹਮੇਸ਼ਾ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਨਵੇਂ ਵਿੱਦਿਅਕ ਸੈਸ਼ਨ 2026-27 ਲਈ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਦੀ ਡਿਲੀਵਰੀ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...