July 3, 2026, 12:10 pm
----------- Advertisement -----------
HomeNewsBreaking Newsਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।

*ਐਸ.ਆਈ.ਆਰ. ਦੌਰਾਨ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਮੁਆਫ਼*

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੀ ਸਹੂਲਤ ਲਈ ਤਿੰਨ ਮਹੀਨਿਆਂ ਦੀ ਮਿਆਦ ਵਾਸਤੇ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਅਤੇ ਫੈਸਿਲੀਟੇਸ਼ਨ ਚਾਰਜਿਜ਼ ਮੁਆਫ਼ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਤਹਿਤ ਜਿਨ੍ਹਾਂ ਜ਼ਰੂਰੀ ਨਾਗਰਿਕ ਸੇਵਾਵਾਂ ਵਿੱਚ ਛੋਟ ਦਿੱਤੀ ਜਾਵੇਗੀ , ਉਹਨਾਂ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਨਮ ਸਰਟੀਫਿਕੇਟ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨਾ ਆਦਿ ਸੇਵਾਵਾਂ ਸ਼ਾਮਲ ਹਨ। ਇਹ ਲਾਭ 1 ਜੁਲਾਈ ਤੋਂ 30 ਸਤੰਬਰ, 2026 ਤੱਕ ਸੇਵਾ ਕੇਂਦਰਾਂ, ਘਰ ਦੇ ਨੇੜੇ ਅਤੇ ਆਨਲਾਈਨ ਨਾਗਰਿਕ ਸੇਵਾਵਾਂ ਪੋਰਟਲ ਰਾਹੀਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਉਪਲਬਧ ਹੋਵੇਗਾ।

ਸਬੰਧਿਤ ਪ੍ਰਸ਼ਾਸਕੀ ਵਿਭਾਗਾਂ ਨੂੰ ਫੈਸਲਾ ਲਾਗੂ ਕਰਨ ਲਈ ਸਾਰੀਆਂ ਜ਼ਰੂਰੀ ਸੂਚਨਾਵਾਂ, ਨਿਰਦੇਸ਼ ਅਤੇ ਸੰਚਾਲਨ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਗੁੱਡ ਗਵਰਨੈਂਸ ਅਤੇ ਸੂਚਨਾ ਤਕਨਾਲੋਜੀ ਵਿਭਾਗ ਨੂੰ ਹੋਰ ਸਬੰਧਤ ਵਿਭਾਗਾਂ ਦੇ ਨਾਲ, ਪ੍ਰਸਤਾਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੀਆਂ ਸਾਰੀਆਂ ਕਾਰਵਾਈਆਂ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ।

ਇਹਨਾਂ ਤਿੰਨ ਮਹੀਨਿਆਂ ਦੌਰਾਨ ਸਰਕਾਰੀ ਫੀਸਾਂ ਅਤੇ ਸਹੂਲਤ ਖ਼ਰਚਿਆਂ ਦੀ ਛੋਟ ਦੀ ਲਾਗਤ ਪੰਜਾਬ ਸਰਕਾਰ ਵੱਲੋਂ ਚੁੱਕੀ ਜਾਵੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੂੰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਜਮ੍ਹਾਂ ਕਰਾਉਣ ਲਈ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਵਿਦਿਅਕ ਸਰਟੀਫਿਕੇਟ ਵਰਗੇ ਦਸਤਾਵੇਜ਼ਾਂ ਦੀ ਲੋੜ ਹੈ। ਉਹਨਾਂ ਕਿਹਾ,”ਭਗਵੰਤ ਮਾਨ ਸਰਕਾਰ ਨੇ 1 ਜੁਲਾਈ ਤੋਂ 30 ਸਤੰਬਰ, 2026 ਤੱਕ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਫੀਸਾਂ ਅਤੇ ਸਹੂਲਤ ਖ਼ਰਚਿਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਇਹ ਯਕੀਨੀ ਬਣਾਉਣ ਲਈ ਲਿਆ ਗਿਆ ਹੈ ਕਿ ਕਿਸੇ ਵੀ ਨਾਗਰਿਕ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਵੇਲੇ ਕੋਈ ਵਿੱਤੀ ਬੋਝ ਨਾ ਪਵੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...