ਅੰਮਿ੍ਤਸਰ : – ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਲੋਕ ਸੱਤਾਧਾਰੀ ਕਾਂਗਰਸ ਤੋਂ ਤੰਗ ਆ ਚੁੱਕੇ ਹਨ।
“ਪੰਜਾਬ ਚੋਣਾਂ ਲਈ ਸਿਰਫ਼ 10 ਦਿਨ ਬਾਕੀ ਹਨ। ਲੋਕ ਨਵੀਂ ਸਰਕਾਰ ਚੁਣਨਾ ਚਾਹੁੰਦੇ ਹਨ ਕਿਉਂਕਿ ਲੋਕ ਉਨ੍ਹਾਂ ਤੋਂ ਨਿਰਾਸ਼ ਹੋ ਚੁੱਕੇ ਹਨ, ਜਿਨ੍ਹਾਂ ‘ਤੇ ਉਨ੍ਹਾਂ ਨੇ ਪੰਜ ਸਾਲ ਭਰੋਸਾ ਕੀਤਾ ਸੀ। ਇਹ ਪ੍ਰਗਟਾਵਾ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।
ਆਪ ਆਗੂ ਭਗਵੰਤ ਮਾਨ ਨੇ ਇਹ ਵੀ ਦਾਅਵਾ ਕੀਤਾ ਕਿ ਬੁੱਧਵਾਰ ਨੂੰ ਜਦੋਂ ਗੰਨਾ ਕਿਸਾਨਾਂ ਦਾ ਮੁੱਦਾ ਉਠਾਇਆ ਗਿਆ ਤਾਂ ਲੋਕ ਸਭਾ ਵਿੱਚ ਪੰਜਾਬ ਦਾ ਕੋਈ ਵੀ ਸੰਸਦ ਮੈਂਬਰ ਮੌਜੂਦ ਨਹੀਂ ਸੀ। ਭਗਵੰਤ ਮਾਨ ਨੇ ਅੱਗੇ ਕਿਹਾ, “ਮੈਂ ਆਪਣੀਆਂ ਚੋਣ ਮੁਹਿੰਮਾਂ ਨੂੰ ਪਾਸੇ ਰੱਖ ਕੇ ਕਿਸਾਨਾਂ ਲਈ ਆਵਾਜ਼ ਉਠਾਉਣ ਲਈ ਉੱਥੇ ਗਿਆ ਸੀ, ਪਰ ਕੋਈ ਹੋਰ ਪੰਜਾਬ ਦਾ ਸੰਸਦ ਮੈਂਬਰ ਉੱਥੇ ਨਹੀਂ ਸੀ।”
----------- Advertisement -----------
ਪੰਜਾਬ ਦੇ ਲੋਕ ਕਾਂਗਰਸ ਤੋਂ ਦੁਖੀ ਹਨ : ਭਗਵੰਤ ਮਾਨ
Published on
----------- Advertisement -----------
----------- Advertisement -----------












