July 4, 2026, 12:25 pm
----------- Advertisement -----------
HomeNewsBreaking Newsਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

Published on

----------- Advertisement -----------

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਪਤਨੀ ਵੱਲੋਂ ਪਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤਨੀ ਨੇ ਪਤੀ ਨੂੰ ਖੀਰ ਵਿੱਚ ਨੀਂਦ ਦੀਆਂ ਗੋਲੀਆਂ ਮਿਲਾ ਕੇ ਆਪਣੇ ਪਤੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਪਤਨੀ ਨੇ ਆਪਣੇ ਪਤੀ ਦੀ ਲਾਸ਼ ਨੂੰ ਬਾਥਰੂਮ ਦੇ ਫਰਸ਼ ਵਿੱਚ ਦੱਬ ਦਿੱਤਾ। ਇੰਨਾ ਹੀ ਨਹੀਂ, ਪਤਨੀ ਨੇ ਬਾਥਰੂਮ ਵਿੱਚ ਟਾਈਲਾਂ ਦਾ ਨਵਾਂ ਫਰਸ਼ ਵੀ ਲਵਾ ਦਿੱਤਾ। ਇਸ ਤੋਂ ਬਾਅਦ ਉਸਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਵੀ ਦਰਜ ਕਰਵਾਈ। ਪਤਨੀ 46 ਦਿਨਾਂ ਤੱਕ ਪੁਲਿਸ ਨੂੰ ਗੁੰਮਰਾਹ ਕਰਦੀ ਰਹੀ। ਮ੍ਰਿਤਕ ਦੀ ਪਛਾਣ ਸੁਰੇਂਦਰ ਵੱਜੋਂ ਹੋਈ ਹੈ।

46 ਦਿਨਾਂ ਬਾਅਦ, ਪਤਨੀ ਵੱਲੋਂ ਆਪਣੇ ਪਤੀ ਨੂੰ ਮਾਰਨ ਦਾ ਭੇਤ ਖੁੱਲ੍ਹ ਗਿਆ। ਪੁਲਿਸ ਨੇ ਪਤਨੀ ਰੂਬੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਰੂਬੀ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ। ਉਸਨੇ ਇਹ ਵੀ ਦੱਸਿਆ ਕਿ ਆਪਣੇ ਪਤੀ ਨੂੰ ਬਾਥਰੂਮ ਦੇ ਫਰਸ਼ ਹੇਠਾਂ ਦੱਬਣ ਤੋਂ ਬਾਅਦ, ਉਹ ਹਰ ਰੋਜ਼ ਉਸੇ ਬਾਥਰੂਮ ਵਿੱਚ ਨਹਾਉਂਦੀ ਸੀ। ਉਸਨੇ ਪੁਲਿਸ ਨੂੰ ਦੱਸਿਆ ਕਿ ਉਹ ਹਰ ਰੋਜ਼ ਉਸੇ ਬਾਥਰੂਮ ਵਿੱਚ ਨਹਾਉਂਦੀ ਸੀ ਜਿੱਥੇ ਲਾਸ਼ ਨੂੰ ਦੱਬਿਆ ਗਿਆ ਸੀ।

ਦੱਸ ਦਈਏ ਕਿ ਪੁਲਿਸ ਸ਼ੁੱਕਰਵਾਰ ਨੂੰ ਤਸਦੀਕ ਲਈ ਪਹੁੰਚੀ ਸੀ, ਤਾਂ ਔਰਤ ਘਬਰਾ ਗਈ ਅਤੇ ਪੁੱਛਗਿੱਛ ਦੌਰਾਨ ਹੀ ਕਤਲ ਦਾ ਖੁਲਾਸਾ ਹੋਇਆ ਅਤੇ ਉਸ ਨੇ ਆਪਣਾ ਅਪਰਾਧ ਕਬੂਲ ਕਰ ਲਿਆ ਹੈ। ਪੁਲਿਸ ਨੇ ਬਾਥਰੂਮ ਦਾ ਫਰਸ਼ ਤੋੜ ਕੇ ਮ੍ਰਿਤਕ ਸੁਰੇਂਦਰ ਕੁਮਾਰ ਸ਼ਰਮਾ ਦਾ ਪਿੰਜਰ ਬਰਾਮਦ ਕਰ ਲਿਆ ਹੈ। ਪੁਲਿਸ ਦਾ ਮੰਨਣਾ ਹੈ ਕਿ ਇਸ ਘਟਨਾ ਵਿੱਚ ਕੋਈ ਹੋਰ ਵਿਅਕਤੀ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਨੇ ਪਿੰਜਰ ਨੂੰ ਜਾਂਚ ਲਈ ਭੇਜ ਦਿੱਤਾ ਹੈ ਅਤੇ ਕਤਲ ਦੇ ਪਿੱਛੇ ਦੇ ਉਦੇਸ਼ ਦੀ ਜਾਂਚ ਕਰ ਰਹੇ ਹਨ।

ਰਾਜਸਥਾਨ ਦੇ ਭਰਤਪੁਰ ਦਾ ਰਹਿਣ ਵਾਲਾ ਸੁਰੇਂਦਰ ਕੁਮਾਰ ਸ਼ਰਮਾ (44) ਸਿਕੰਦਰਾ ਦੇ ਦਹਤੋਰਾ ਦੀ ਰੇਣੂਕਾ ਧਾਮ ਕਲੋਨੀ ਵਿੱਚ ਰਹਿੰਦਾ ਸੀ। ਉਸਦਾ ਵਿਆਹ 2010 ਵਿੱਚ ਰੂਬੀ ਨਾਲ ਹੋਇਆ ਸੀ। ਰੂਬੀ ਇਟਾਵਾ ਤੋਂ ਹੈ। ਉਨ੍ਹਾਂ ਦੀਆਂ ਦੋ ਧੀਆਂ ਰਿਧੀ ਅਤੇ ਸਿੱਧੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘Satluj’ ਟ੍ਰੇਲਰ ਰਿਲੀਜ਼, ਬਦਲੇ ਹੋਏ ਨਾਮ ਹੇਠ ਰਿਲੀਜ਼ ਹੋਈ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ‘ਤੇ ਬਣੀ ਫਿਲਮ

ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ "ਸਤਲੁਜ" ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ,...

ਗੈਂਗਸਟਰ ਗੋਲਡੀ ਢਿੱਲੋਂ ਗ੍ਰਿਫ਼ਤਾਰ, ਕੈਸ਼ੀਅਰ ਕਤਲ ਮਾਮਲੇ ‘ਚ ਸਪੇਨ ਤੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ...

ਅਲੀ ਖਾਮੇਨਈ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਤੋਂ ਸ਼ੁਰੂ, ਨਹੀਂ ਪੁੱਜਿਆ ਪੁੱਤਰ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਸ਼ੁਰੂ...

ਕਾਂਗਰਸ ‘ਚ ਕੋਈ ਬਗਾਵਤ ਨਹੀਂ, ਕੁਝ ਆਗੂਆਂ ਦੀ ਨਾਰਾਜ਼ਗੀ ‘ਤੇ ਚਰਚਾ ਹੋਈ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਾਂਗਰਸ ਪਾਰਟੀ ‘ਚ ਚੱਲ...

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...