ਸਾਲ 2015 ਦੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਜਿਸਦੇ ਚਲਦਿਆਂ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।
SIT ਵੱਲੋਂ ਜਾਰੀ ਕੀਤੇ ਗਏ ਸੰਮਨਾਂ ਅਨੁਸਾਰ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਅੱਜ 6 ਜੁਲਾਈ ਨੂੰ ਸੈਕਟਰ 32, ਚੰਡੀਗੜ੍ਹ ਸਥਿਤ SIT ਦਫ਼ਤਰ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਦੋਂ ਸਾਲ 2015 ਵਿੱਚ ਫਰੀਦਕੋਟ ਜ਼ਿਲ੍ਹੇ ਵਿਚ ਬੇਅਦਬੀ ਅਤੇ ਪੁਲੀਸ ਗੋਲੀਕਾਂਡ ਦੀਆਂ ਘਟਨਾਵਾਂ ਵਾਪਰੀਆਂ ਸਨ, ਉਦੋਂ ਮਨਤਾਰ ਸਿੰਘ ਬਰਾੜ ਕੋਟਕਪੂਰਾ ਹਲਕੇ ਤੋਂ ਵਿਧਾਇਕ ਸਨ।











